ਜੰਮੂ ਕਸ਼ਮੀਰ ਦੇ ਪੁੰਛ ’ਚ ਮੁਕਾਬਲਾ, JCO ਸਮੇਤ 5 ਜਵਾਨ ਸ਼ਹੀਦ

Monday, Oct 11, 2021 - 01:33 PM (IST)

ਜੰਮੂ ਕਸ਼ਮੀਰ ਦੇ ਪੁੰਛ ’ਚ ਮੁਕਾਬਲਾ, JCO ਸਮੇਤ 5 ਜਵਾਨ ਸ਼ਹੀਦ

ਪੁੰਛ- ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ’ਚ ਅੱਤਵਾਦ ਰੋਕੂ ਮੁਹਿੰਮ ’ਚ ਸੁਰੱਖਿਆ ਫ਼ੋਰਸਾਂ ਅਤੇ ਅੱਤਵਾਦੀਆਂ ਵਿਚਾਲੇ ਸੋਮਵਾਰ ਨੂੰ ਹੋਏ ਮੁਕਾਬਲੇ ’ਚ ਇਕ ‘ਜੂਨੀਅਰ ਕਮੀਸ਼ੰਡ ਅਧਿਕਾਰੀ’ (ਜੇ.ਸੀ.ਓ.) ਸਮੇਤ ਫ਼ੌਜ ਦੇ 5 ਜਵਾਨ ਸ਼ਹੀਦ ਹੋ ਗਏ ਹਨ। ਰੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਜਾਣਕਾਰੀ ਮਿਲਣ ਤੋਂ ਬਾਅਦ ਸੁਨਰਕੋਟ ’ਚ ਡੀ.ਕੇ.ਜੀ. ਕੋਲ ਇਕ ਪਿੰਡ ’ਚ ਤੜਕੇ ਇਕ ਮੁਹਿਮ ਸ਼ੁਰੂ ਕੀਤੀ ਗਈ। ਆਖ਼ਰੀ ਰਿਪੋਰਟ ਮਿਲਣ ਤੱਕ ਮੁਕਾਬਲਾ ਜਾਰੀ ਸੀ। ਲੁਕੇ ਹੋਏ ਅੱਤਵਾਦੀਆਂ ਦੇ ਸੁਰੱਖਿਆ ਫ਼ੋਰਸ ’ਤੇ ਗੋਲੀਬਾਰੀ ਕਰਨ ਨਾਲ ਇਕ ਜੇ.ਸੀ.ਓ. ਅਤੇ ਚਾਰ ਹੋਰ ਜਵਾਨ ਜ਼ਖਮੀ ਹੋ ਗਏ।

ਇਹ ਵੀ ਪੜ੍ਹੋ : ਜੰਮੂ ਕਸ਼ਮੀਰ : ਅਨੰਤਨਾਗ ਤੇ ਬਾਂਦੀਪੁਰਾ ਜ਼ਿਲ੍ਹਿਆਂ ’ਚ ਮੁਕਾਬਲਾ, ਸੁਰੱਖਿਆ ਫ਼ੋਰਸਾਂ ਨੇ 2 ਅੱਤਵਾਦੀ ਕੀਤੇ ਢੇਰ

ਸਾਰਿਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ, ਜਿੱਥੇ ਉਨ੍ਹਾਂ ਨੇ ਦਮ ਤੋੜ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਭਾਰੀ ਹਥਿਆਰਾਂ ਨਾਲ ਅੱਤਵਾਦੀਆਂ ਦੇ ਕੰਟਰੋਲ ਰੇਖਾ ਪਾਰ ਕਰ ਕੇ ਚਰਮੇਰ ਦੇ ਜੰਗਲ ’ਚ ਲੁਕੇ ਹੋਣ ਦੀ ਖ਼ਬਰ ਮਿਲੀ ਸੀ। ਮੌਕੇ ’ਤੇ ਐਡੀਸ਼ਨਲ ਫ਼ੋਰਸ ਨੂੰ ਭੇਜਿਆ ਗਿਆ ਤਾਂ ਕਿ ਅੱਤਵਾਦੀਆਂ ਦੇ ਨਿਕਲਣ ਦੇ ਸਾਰੇ ਰਸਤੇ ਬੰਦ ਕੀਤੇ ਜਾ ਸਕਣ।

ਇਹ ਵੀ ਪੜ੍ਹੋ : ਨਾਗਰਿਕਾਂ ਦੇ ਕਤਲ ਵਿਰੁੱਧ ਸ਼੍ਰੀਨਗਰ ’ਚ ਸੜਕਾਂ ’ਤੇ ਉਤਰੇ ਮੁਸਲਮਾਨ, ਬੋਲੇ- ਅੱਤਵਾਦੀਆਂ ਦਾ ਮਕਸਦ ਹੋਇਆ ਅਸਫ਼ਲ


author

DIsha

Content Editor

Related News