J&K ’ਚ ਟਾਰਗੇਟ ਕਿਲਿੰਗ, ਅੱਤਵਾਦੀਆਂ ਨੇ ਕਸ਼ਮੀਰੀ ਪੰਡਤ ਦਾ ਗੋਲੀ ਮਾਰ ਕੇ ਕੀਤਾ ਕਤਲ

10/15/2022 2:52:06 PM

ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ’ਚ ਸ਼ਨੀਵਾਰ ਨੂੰ ਅੱਤਵਾਦੀਆਂ ਨੇ ਇਕ ਕਸ਼ਮੀਰੀ ਪੰਡਤ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਪੂਰਨ ਕ੍ਰਿਸ਼ਨ ’ਤੇ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਚੌਧਰੀਗੁੰਡ ਇਲਾਕੇ ਵਿਚ ਉਨ੍ਹਾਂ ਦੀ ਰਿਹਾਇਸ਼ ਨੇੜੇ ਗੋਲੀਬਾਰੀ ਕੀਤੀ ਗਈ। ਜ਼ਖ਼ਮੀ ਕ੍ਰਿਸ਼ਨ ਨੂੰ ਸ਼ੋਪੀਆਂ ਹਸਪਤਾਲ ਲੈ ਕੇ ਜਾਣ ਮਗਰੋਂ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਸੁਰੱਖਿਆ ਦਸਤਿਆਂ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ ਅਤੇ ਅੱਤਵਾਦੀਆਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਹਾਲਾਂਕਿ ਹੁਣ ਤੱਕ ਕਿਸੇ ਵੀ ਅੱਤਵਾਦੀ ਸੰਗਠਨ ਨੇ ਕਤਲ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਪੁਲਸ ਨੂੰ ਵੀ ਇਸ ਬਾਬਤ ਜਾਣਕਾਰੀ ਨਹੀਂ ਹੈ ਕਿ ਕਿਸ ਸੰਗਠਨ ਨੇ ਟਾਰਗੇਟ ਕਿਲਿੰਗ ਨੂੰ ਅੰਜ਼ਾਮ ਦਿੱਤਾ। ਜੰਮੂ-ਕਸ਼ਮੀਰ ਪੁਲਸ ਨੇ ਦੱਸਿਆ ਕਿ ਅੱਤਵਾਦੀਆਂ ਨੇ ਇਕ ਕਸ਼ਮੀਰੀ ਪੰਡਤ ਪੂਰਨ ਕ੍ਰਿਸ਼ਨ ਭੱਟ ਨੂੰ ਗੋਲੀ ਮਾਰ ਦਿੱਤੀ। ਦੱਸ ਦੇਈਏ ਕਿ ਅੱਤਵਾਦੀਆਂ ਵਲੋਂ ਇਸ ਸਾਲ 12 ਤੋਂ ਵੱਧ ਨਾਗਰਿਕਾਂ ਨੂੰ ਨਿਸ਼ਾਨਾ ਬਣਾ ਕੇ ਕਤਲ ਕੀਤੇ ਗਏ ਹਨ, ਜਿਨ੍ਹਾਂ ’ਚੋਂ ਜ਼ਿਆਦਾਤਰ ਗੈਰ-ਸਥਾਨਕ, ਕਸ਼ਮੀਰੀ ਪੰਡਤ ਅਤੇ ਪੰਚਾਇਤ ਮੈਂਬਰ ਸ਼ਾਮਲ ਹਨ।


Tanu

Content Editor

Related News