ਜੰਮੂ-ਕਸ਼ਮੀਰ: ਅੱਤਵਾਦੀਆਂ ਨੂੰ ਪਨਾਹ ਦੇਣ ਵਾਲਾ ਵਿਅਕਤੀ 22 ਸਾਲ ਬਾਅਦ ਗਿ੍ਰਫ਼ਤਾਰ
Monday, Jun 07, 2021 - 06:44 PM (IST)
ਜੰਮੂ (ਭਾਸ਼ਾ)— ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿਚ ਅੱਤਵਾਦੀਆਂ ਨੂੰ ਪਨਾਹ ਅਤੇ ਹੋਰ ਪ੍ਰਕਾਰ ਦੀ ਮਦਦ ਮੁਹੱਈਆ ਕਰਾਉਣ ਦੇ ਦੋਸ਼ਾਂ ’ਚ 22 ਸਾਲਾਂ ਤੋਂ ਵਾਂਟੇਡ ਇਕ ਵਿਅਕਤੀ ਨੂੰ ਸੋਮਵਾਰ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ। ਪੁਲਸ ਦੇ ਇਕ ਬੁਲਾਰੇ ਨੇ ਦੱਸਿਆ ਕਿ ਮਾਹੋਰੇ ਇਲਾਕੇ ਵਿਚ ਸ਼ਿਕਾਰੀ ਪਿੰਡ ਦੇ ਵਾਸੀ ਮੋਹੀਉਦੀਨ ’ਤੇ 1999 ਵਿਚ ਅੱਤਵਾਦੀਆਂ ਨੂੰ ਪਨਾਹ ਦੇਣ ਲਈ ਰਣਬੀਰ ’ਤੇ ਭਾਰਤੀ ਸਜ਼ਾ ਜ਼ਾਬਤਾ ਤਹਿਤ ਐੱਫ. ਆਈ. ਆਰ. ਦਰਜ ਕੀਤੀ ਗਈ ਸੀ, ਜਿਸ ਤੋਂ ਬਾਅਦ ਗਿ੍ਰਫ਼ਤਾਰੀ ਤੋਂ ਬਚਣ ਲਈ ਉਹ ਲੁਕ ਗਿਆ ਸੀ।
ਬੁਲਾਰੇ ਨੇ ਕਿਹਾ ਕਿ ਸਥਾਨਕ ਅਦਾਲਤ ਵਿਚ 18 ਫਰਵਰੀ 2002 ਨੂੰ ਧਾਰਾ-512 ਤਹਿਤ ਦੋਸ਼ੀ ਵਿਰੁੱਧ ਦੋਸ਼ ਪੱਤਰ ਦਾਖ਼ਲ ਕੀਤਾ ਗਿਆ ਸੀ। ਮਾਮਲਾ ਦਰਜ ਹੋਣ ਤੋਂ ਬਾਅਦ ਦੋਸ਼ੀ ਨੇ ਨਾ ਤਾਂ ਜਾਂਚ ਵਿਚ ਸਹਿਯੋਗ ਕੀਤਾ ਅਤੇ ਨਾ ਹੀ ਫੜਿਆ ਗਿਆ। ਬੁਲਾਰੇ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਮਾਹੋਰੇ ਪੁਲਸ ਥਾਣੇ ਦੀ ਟੀਮ ਨੇ ਦੋਸ਼ੀ ਨੂੰ ਫੜਨ ਵਿਚ ਸਫ਼ਲਤਾ ਹਾਸਲ ਕੀਤੀ।