ਜੰਮੂ-ਕਸ਼ਮੀਰ: ਊਧਮਪੁਰ ''ਚ ਮਿੰਨੀ ਬੱਸ ਪਲਟੀ, 12 ਯਾਤਰੀ ਹੋਏ ਜ਼ਖ਼ਮੀ
05/11/2023 4:38:03 PM

ਜੰਮੂ- ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਦੇ ਪੰਜਗ੍ਰੇਈ ਇਲਾਕੇ 'ਚ ਵੀਰਵਾਰ ਯਾਨੀ ਕਿ ਅੱਜ ਇਕ ਮਿੰਨੀ ਬੱਸ ਪਲਟ ਜਾਣ ਨਾਲ 12 ਲੋਕ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਮਿੰਨੀ ਬੱਸ ਡਰਾਈਵਰ ਨੇ ਵਾਹਨ ਤੋਂ ਆਪਣਾ ਕੰਟਰੋਲ ਗੁਆ ਦਿੱਤਾ, ਜਿਸ ਨਾਲ ਵਾਹਨ ਸੜਕ ਤੋਂ ਫਿਸਲ ਕੇ ਪਲਟ ਗਿਆ। ਅਧਿਕਾਰੀਆਂ ਮੁਤਾਬਕ ਜ਼ਖ਼ਮੀਆਂ ਵਿਚੋਂ ਇਕ ਵਿਅਕਤੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉਸ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।