ਅੱਤਵਾਦੀ ਸਾਜ਼ਿਸ਼ ਦਾ ਮਾਮਲਾ; ਸ਼੍ਰੀਨਗਰ ''ਚ 9 ਥਾਵਾਂ ''ਤੇ NIA ਦੀ ਛਾਪੇਮਾਰੀ
Monday, Apr 22, 2024 - 10:50 AM (IST)
ਸ਼੍ਰੀਨਗਰ- ਰਾਸ਼ਟਰੀ ਜਾਂਚ ਏਜੰਸੀ (NIA) ਨੇ ਸੋਮਵਾਰ ਨੂੰ ਅੱਤਵਾਦ ਨਾਲ ਜੁੜੇ ਇਕ ਮਾਮਲੇ 'ਚ ਸ਼੍ਰੀਨਗਰ 'ਚ 9 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਅਧਿਕਾਰੀਆਂ ਨੇ ਇੱਥੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ NIA ਅਧਿਕਾਰੀਆਂ ਨੇ ਪੁਲਸ ਅਤੇ ਕੇਂਦਰੀ ਰਿਜ਼ਰਵ ਪੁਲਿਸ ਬਲ (CRPF) ਨਾਲ ਮਿਲ ਕੇ ਇਹ ਛਾਪੇਮਾਰੀ ਕੀਤੀ। NIA ਵਲੋਂ ਜੰਮੂ-ਕਸ਼ਮੀਰ ਮੁਕਾਬਲੇ ਮਾਮਲੇ ਵਿਚ ਦੋ ਦੋਸ਼ੀਆਂ ਖਿਲਾਫ਼ ਦੋਸ਼ ਪੱਤਰ ਦਾਇਰ ਕਰਨ ਦੇ ਲੱਗਭਗ ਇਕ ਮਹੀਨੇ ਬਾਅਦ ਇਹ ਮੁਹਿੰਮ ਚਲਾਈ ਗਈ।
ਇਹ ਵੀ ਪੜ੍ਹੋ- ਯਾਤਰਾ ਦੀਆਂ ਤਿਆਰੀਆਂ ਸ਼ੁਰੂ, ਬਰਫ਼ ਹਟਾਉਣ ਲਈ ਸ੍ਰੀ ਹੇਮਕੁੰਟ ਸਾਹਿਬ ਰਵਾਨਾ ਹੋਏ ਫ਼ੌਜੀ ਜਵਾਨ
ਸੂਤਰਾਂ ਨੇ ਕਿਹਾ ਕਿ ਮਾਮਲੇ ਦੇ ਸ਼ੱਕੀ ਲਸ਼ਕਰ-ਏ-ਤੋਇਬਾ ਦੀ ਸ਼ਾਖਾ ਦਿ ਰੈਸਿਸਟੈਂਟ ਫਰੰਟ (TRF) ਨਾਲ ਜੁੜੇ ਹਨ। ਲਕਸ਼ਰ ਅਤੇ TRF ਦੋਵੇਂ ਪਾਬੰਦੀਸ਼ੁਦਾ ਸੰਗਠਨ ਹਨ ਅਤੇ ਜੇਹਾਦ ਦੇ ਨਾਂ 'ਤੇ ਕਸ਼ਮੀਰੀ ਨੌਜਵਾਨਾਂ ਨੂੰ ਅੱਤਵਾਦੀ ਸੰਗਠਨਾਂ ਵਿਚ ਸ਼ਾਮਲ ਹੋਣ ਲਈ ਲਗਾਤਾਰ ਭੜਕਾਉਣ ਅਤੇ ਪ੍ਰੇਰਿਤ ਕਰਨ ਵਿਚ ਸ਼ਾਮਲ ਰਹੇ। ਦੋਵੇਂ ਸੰਗਠਨ ਆਪਣੇ-ਆਪਣੇ ਮਕਸਦ ਨੂੰ ਉਤਸ਼ਾਹਿਤ ਕਰਨ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਅੱਤਵਾਦੀ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਲਈ ਲੁਭਾਉਣ ਲਈ ਟਵਿੱਟਰ, ਟੈਲੀਗ੍ਰਾਮ ਅਤੇ ਯੂ-ਟਿਊਬ ਚੈਨਲਾਂ ਵਰਗੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਕੰਮ ਕਰ ਰਹੇ ਹਨ।
ਇਹ ਵੀ ਪੜ੍ਹੋ- UGC ਦਾ ਵੱਡਾ ਐਲਾਨ, 4 ਸਾਲ ਦੀ ਅੰਡਰਗਰੈਜੂਏਟ ਡਿਗਰੀ ਵਾਲੇ ਵਿਦਿਆਰਥੀ ਵੀ ਕਰ ਸਕਣਗੇ PhD
ਲਸ਼ਕਰ-ਏ-ਤੋਇਬਾ 1990 ਦੇ ਦਹਾਕੇ ਦੇ ਸ਼ੁਰੂ ਵਿਚ ਬਣਿਆ ਸਭ ਤੋਂ ਵੱਡਾ ਅੱਤਵਾਦੀ ਸਮੂਹ ਹੈ ਅਤੇ ਅਨੰਤਨਾਗ ਖੇਤਰ ਵਿਚ ਸਰਗਰਮ ਰੂਪ ਨਾਲ ਨੈੱਟਵਰਕ ਨੂੰ ਮੁੜ ਸੁਰਜੀਤ ਕਰਨ ਵਿਚ ਲੱਗਾ ਹੋਇਆ ਹੈ। ਇਹ ਜੰਮੂ ਅਤੇ ਕਸ਼ਮੀਰ ਖੇਤਰ ਵਿਚ ਵੱਖ-ਵੱਖ ਸ਼ਾਖਾਵਾਂ ਰਾਹੀਂ ਕੰਮ ਕਰ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8