ਜੰਮੂ-ਕਸ਼ਮੀਰ: ਕੁਲਗਾਮ ’ਚ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ’ਚ ਅੱਤਵਾਦੀ ਢੇਰ

Thursday, Nov 11, 2021 - 06:17 PM (IST)

ਜੰਮੂ-ਕਸ਼ਮੀਰ: ਕੁਲਗਾਮ ’ਚ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ’ਚ ਅੱਤਵਾਦੀ ਢੇਰ

ਸ਼੍ਰੀਨਗਰ (ਭਾਸ਼ਾ)— ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਵੀਰਵਾਰ ਨੂੰ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ਵਿਚ ਇਕ ਅੱਤਵਾਦੀ ਮਾਰਿਆ ਗਿਆ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਵਿਚ ਕੁਲਗਾਮ ਦੇ ਚਾਵਲਗਾਮ ਇਲਾਕੇ ’ਚ ਅੱਤਵਾਦੀਆਂ ਦੀ ਮੌਜੂਦਗੀ ਦੀ ਗੁਪਤ ਸੂਚਨਾ ਮਿਲਣ ’ਤੇ ਕਾਰਵਾਈ ਕਰਦੇ ਹੋਏ ਸੁਰੱਖਿਆ ਦਸਤਿਆਂ ਨੇ ਉੱਥੇ ਘੇਰਾਬੰਦੀ ਕੀਤੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਉਨ੍ਹਾਂ ਨੇ ਕਿਹਾ ਕਿ ਜਦੋਂ ਸੁਰੱਖਿਆ ਦਸਤਿਆਂ ਨੇ ਇਲਾਕੇ ਵਿਚ ਤਲਾਸ਼ੀ ਲੈ ਰਹੇ ਸਨ, ਤਾਂ ਅੱਤਵਾਦੀਆਂ ਨੇ ਉਨ੍ਹਾਂ ’ਤੇ ਗੋਲੀਬਾਰੀ ਕੀਤੀ। ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਦਸਤਿਆਂ ਨੇ ਜਵਾਬੀ ਕਾਰਵਾਈ ਕੀਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਇਸ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ। ਉਸ ਦੀ ਪਹਿਚਾਣ ਕੀਤੀ ਜਾ ਰਹੀ ਹੈ। 

ਓਧਰ ਕਸ਼ਮੀਰ ਪੁਲਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਹਿੰਮ ਅਜੇ ਜਾਰੀ ਹੈ। ਜਾਣਕਾਰੀ ਮੁਤਾਬਕ ਚਾਵਲਗਾਮ ’ਚ ਸੁਰੱਖਿਆ ਦਸਤਿਆਂ ਨੇ 2-3 ਅੱਤਵਾਦੀਆਂ ਨੂੰ ਘੇਰ ਰੱਖਿਆ ਹੈ ਅਤੇ ਗੋਲੀਬਾਰੀ ਜਾਰੀ ਹੈ। ਘਾਟੀ ’ਚ ਲਗਾਤਾਰ ਸਾਹਮਣੇ ਆ ਰਹੀਆਂ ਅੱਤਵਾਦੀ ਹਮਲਿਆਂ ਦੀਆਂ ਖ਼ਬਰਾਂ ’ਚ ਵਿਚਾਲੇ ਸੁਰੱਖਿਆ ਦਸਤਿਆਂ ਹਾਈ ਅਲਰਟ ’ਤੇ ਹੈ। ਦਰਅਸਲ ਪਿਛਲੇ ਕੁਝ ਸਮੇਂ ਤੋਂ ਸਾਹਮਣੇ ਆ ਰਹੀ ਟਾਰਗੇਟ ਕਿਲਿੰਗ ਦੀਆਂ ਘਟਨਾਵਾਂ ਨੂੰ ਵੇਖਦੇ ਹੋਏ ਸੁਰੱਖਿਆ ਦਸਤੇ ਲਗਾਤਾਰ ਅੱਤਵਾਦੀਆਂ ਖ਼ਿਲਾਫ਼ ਕਾਰਵਾਈ ਕਰ ਰਹੇ ਹਨ। 


author

Tanu

Content Editor

Related News