ਰਾਜੌਰੀ ''ਚ ਨਦੀ ''ਚ ਡੁੱਬੇ ਮੁੰਡੇ ਦੀ SDRF ਵਲੋਂ ਤਲਾਸ਼ੀ ਮੁਹਿੰਮ ਜਾਰੀ

Saturday, Aug 31, 2024 - 11:01 AM (IST)

ਰਾਜੌਰੀ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਮੰਜਾਕੋਟ 'ਚ ਸ਼ਨੀਵਾਰ ਨੂੰ ਨਦੀ ਵਿਚ ਇਕ ਮੁੰਡੇ ਦੇ ਡੁੱਬ ਜਾਣ ਮਗਰੋਂ ਸੂਬਾ ਆਫ਼ਤ ਪ੍ਰਤੀਕਿਰਿਆ ਫੋਰਸ (SDRF) ਨੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਤਲਾਸ਼ੀ ਮੁਹਿੰਮ ਅਜੇ ਜਾਰੀ ਹੈ। ਖੇਤਰ 'ਚ ਮੋਹਲੇਧਾਰ ਮੀਂਹ ਪੈ ਰਿਹਾ ਹੈ। ਅਧਿਕਾਰੀਆਂ ਮੁਤਾਬਕ ਤਲਾਸ਼ੀ ਮੁਹਿੰਮ ਅੱਜ ਸਵੇਰੇ 5.30 ਵਜੇ ਸ਼ੁਰੂ ਹੋਈ ਸੀ। 

SDRF ਟੀਮ ਦੇ ਮੁਖੀ ਮੁਹੰਮਦ ਨਾਸਿਰ ਕਾਮਲਕ ਨੇ ਦੱਸਿਆ ਕਿ ਅਸੀਂ ਸਵੇਰੇ 5.30 ਵਜੇ ਤੋਂ ਇੱਥੇ ਤਲਾਸ਼ੀ ਮੁਹਿੰਮ ਚਲਾ ਰਹੇ ਹਾਂ। ਸਾਨੂੰ ਅਜੇ ਤੱਕ ਮੁੰਡੇ ਦੀ ਲਾਸ਼ ਨਹੀਂ ਮਿਲੀ ਹੈ। ਵਧੇਰੇ ਜਾਣਕਾਰੀ ਦੀ ਉਡੀਕ ਹੈ। ਇਸ ਦਰਮਿਆਨ ਭਾਰਤੀ ਮੌਸਮ ਵਿਭਾਗ ਨੇ ਕਿਹਾ ਕਿ ਅੱਜ ਰਾਤ ਜੰਮੂ-ਕਸ਼ਮੀਰ ਵਿਚ ਕੁਝ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 2 ਸਤੰਬਰ ਅਤੇ 3 ਸਤੰਬਰ ਦੀ ਦੁਪਹਿਰ ਤੱਕ ਜੰਮੂ-ਕਸ਼ਮੀਰ ਦੇ ਜ਼ਿਆਦਾਤਰ ਇਲਾਕਿਆਂ ਵਿਚ ਫਿਰ ਤੋਂ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ 7 ਅਤੇ 8 ਸਤੰਬਰ ਨੂੰ ਵੀ ਫਿਰ ਤੋਂ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।


Tanu

Content Editor

Related News