ਜੰਮੂ ਕਸ਼ਮੀਰ : SIA ਨੇ ਡੋਡਾ ਜ਼ਿਲ੍ਹੇ ''ਚ 30 ਸਾਲ ਤੋਂ ਫਰਾਰ 2 ਹੋਰ ਅੱਤਵਾਦੀਆਂ ਕੀਤਾ ਗ੍ਰਿਫ਼ਤਾਰ
Saturday, Sep 02, 2023 - 04:31 PM (IST)
ਜੰਮੂ (ਭਾਸ਼ਾ)- ਵਿਸ਼ੇਸ਼ ਜਾਂਚ ਏਜੰਸੀ (ਐੱਸ.ਆਈ.ਏ.) ਨੇ 30 ਸਾਲ ਤੋਂ ਵੱਧ ਸਮੇਂ ਤੋਂ ਫਰਾਰ 2 ਹੋਰ ਅੱਤਵਾਦੀਆਂ ਨੂੰ ਜੰਮੂ ਕਸ਼ਮੀਰ ਦੇ ਡੋਡਾ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀਆਂ 'ਚ ਘਾਟ ਪਿੰਡ ਦੇ ਰਹਿਣ ਵਾਲੇ ਫਿਰਦੌਸ ਅਹਿਮਦ ਵਾਨੀ ਅਤੇ ਭਾਰਤ ਪਿੰਡ ਦੇ ਖੁਰਸ਼ੀਦ ਅਹਿਮਦ ਮਲਿਕ ਸ਼ਾਮਲ ਹਨ। ਦੋਹਾਂ ਨੇ ਪਾਕਿਸਤਾਨ 'ਚ ਸਿਖਲਾਈ ਹਾਸਲ ਕੀਤੀ ਸੀ।
ਇਹ ਵੀ ਪੜ੍ਹੋ : ਸਕੂਲ ਬੱਸ 'ਚ 6 ਸਾਲਾ ਬੱਚੀ ਨਾਲ ਜਿਨਸੀ ਸ਼ੋਸ਼ਣ, DCW ਨੇ ਪੁਲਸ ਨੂੰ ਜਾਰੀ ਕੀਤਾ ਨੋਟਿਸ
1990 ਦੇ ਦਹਾਕੇ 'ਚ ਆਪਣੇ ਗ੍ਰਹਿ ਜ਼ਿਲ੍ਹੇ 'ਚ ਅੱਤਵਾਦ 'ਚ ਸ਼ਮੂਲੀਅਤ ਨੂੰ ਲੈ ਕੇ ਪੁਲਸ ਉਨ੍ਹਾਂ ਦੀ ਭਾਲ ਕਰ ਰਹੀ ਹੈ। ਇਨ੍ਹਾਂ ਗ੍ਰਿਫ਼ਤਾਰੀਆਂ ਨਾਲ ਦਹਾਕਿਆਂ ਤੋਂ ਫਰਾਰ ਕੁੱਲ 10 ਅੱਤਵਾਦੀਆਂ ਨੂੰ ਜੰਮੂ ਖੇਤਰ 'ਚ 31 ਅਗਸਤ ਦੇ ਬਾਅਦ ਤੋਂ ਹੁਣ ਤੱਕ ਫੜਿਆ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਲੋਕਾਂ 'ਚੋਂ ਜ਼ਿਆਦਾਤਰ ਡੋਡਾ ਜ਼ਿਲ੍ਹੇ ਦੇ ਵਾਸੀ ਹਨ। ਅਧਿਕਾਰੀਆਂ ਅਨੁਸਾਰ, ਐੱਸ.ਆਈ.ਏ. ਨੇ ਜੰਮੂ ਕਸ਼ਮੀਰ 'ਚ ਅੱਤਵਾਦ ਨਾਲ ਸੰਬੰਧਤ ਮਾਮਲਿਆਂ 'ਚ ਫਰਾਰ ਸਾਰੇ ਦੋਸ਼ੀਆਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਅਦਾਲਤ 'ਚ ਪੇਸ਼ ਕਰਨ ਲਈ ਇਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8