ਜੰਮੂ ਕਸ਼ਮੀਰ : ਧਾਰਮਿਕ ਨਾਅਰਾ ਲਿਖਣ ''ਤੇ ਵਿਦਿਆਰਥੀ ਦੀ ਕੁੱਟਮਾਰ ਕਰਨ ਵਾਲਾ ਅਧਿਆਪਕ ਗ੍ਰਿਫ਼ਤਾਰ
Sunday, Aug 27, 2023 - 01:53 PM (IST)
ਜੰਮੂ (ਭਾਸ਼ਾ)- ਜੰਮੂ ਕਸ਼ਮੀਰ ਦੇ ਕਠੁਆ ਜ਼ਿਲ੍ਹੇ 'ਚ ਜਮਾਤ ਦੇ ਬੋਰਡ 'ਤੇ ਧਾਰਮਿਕ ਨਾਅਰਾ ਲਿਖਣ 'ਤੇ 10ਵੀਂ ਜਮਾਤ ਦੇ ਇਕ ਵਿਦਿਆਰਥੀ ਨੂੰ ਸਰੀਰਕ ਸਜ਼ਾ ਦੇਣ ਦੇ ਦੋਸ਼ 'ਚ ਇਕ ਸਰਕਾਰੀ ਸਕੂਲ ਅਧਿਆਪਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਦੇ ਇਕ ਅਧਿਕਾਰੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਨੁਸਾਰ ਪ੍ਰਿੰਸੀਪਲ 'ਤੇ ਵੀ ਵਿਦਿਆਰਥੀ ਨਾਲ ਕੁੱਟਮਾਰ ਕਰਨ ਦਾ ਦੋਸ਼ ਹੈ ਅਤੇ ਉਹ ਫਰਾਰ ਹੈ। ਉਨ੍ਹਾਂ ਦੱਸਿਆ ਕਿ ਪੀੜਤ ਵਿਦਿਆਰਥੀ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।
ਕਠੁਆ ਦੇ ਡਿਪਟੀ ਕਮਿਸ਼ਨਰ ਰਾਕੇਸ਼ ਮਿਨਹਾਸ ਨੇ ਉਸ ਘਟਨਾ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ, ਜਿਸ ਤੋਂ ਬਾਅਦ ਸ਼ਨੀਵਾਰ ਨੂੰ ਵਿਦਿਆਰਥੀਆਂ ਅਤੇ ਮਾਤਾ-ਪਿਤਾ ਨੇ ਵਿਰੋਧ ਪ੍ਰਦਰਸ਼ਨ ਕੀਤਾ ਸੀ। ਪੁਲਸ ਨੇ ਕਿਹਾ ਕਿ 25 ਅਗਸਤ ਨੂੰ ਕੁਲਦੀਪ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਨ੍ਹਾਂ ਦੇ ਪੁੱਤ ਨੂੰ ਸਕੂਲ ਦੇ ਅਧਿਆਪਕ ਫਾਰੂਕ ਅਹਿਮਦ ਅਤੇ ਸਕੂਲ ਦੇ ਪ੍ਰਿੰਸੀਪਲ ਮੁਹੰਮਦ ਹਾਫਿਜ਼ ਨੇ ਕੁੱਟਿਆ ਸੀ। ਕਿਸ਼ੋਰ ਨਿਆਂ ਐਕਟ ਦੀਆਂ ਸੰਬੰਧਤ ਧਾਰਾਵਾਂ ਦੇ ਅਧੀਨ ਪੁਲਸ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਅਤੇ ਸਥਾਨਕ ਥਾਣਾ ਇੰਚਾਰਜ ਦੀ ਅਗਵਾਈ 'ਚ ਇਕ ਟੀਮ ਨੇ ਸਕੂਲ ਕੰਪਲੈਕਸ ਦਾ ਦੌਰਾ ਕੀਤਾ ਅਤੇ ਅਧਿਆਪਕ ਨੂੰ ਫੜ ਲਿਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8