ਜੰਮੂ ਕਸ਼ਮੀਰ ''ਚ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਇਕ ਗ੍ਰਿਫ਼ਤਾਰ

Monday, Jun 06, 2022 - 05:28 PM (IST)

ਜੰਮੂ ਕਸ਼ਮੀਰ ''ਚ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਇਕ ਗ੍ਰਿਫ਼ਤਾਰ

ਜੰਮੂ (ਵਾਰਤਾ)- ਜੰਮੂ ਕਸ਼ਮੀਰ ਦੇ ਡੋਡਾ ਜ਼ਿਲ੍ਹੇ 'ਚ ਪੁਲਸ ਨੇ ਸੋਮਵਾਰ ਨੂੰ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਇਕ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀ.) ਨਾਲ ਇਸ ਦੇ ਇਕ ਸਹਿਯੋਗੀ ਨੂੰ ਗ੍ਰਿਫ਼ਤਾਰ ਕੀਤਾ ਹੈ।

ਜੰਮੂ ਦੇ ਐਡੀਸ਼ਨਲ ਪੁਲਸ ਜਨਰਲ ਡਾਇਰੈਕਟਰ ਮੁਕੇਸ਼ ਸਿੰਘ ਨੇ ਕਿਹਾ ਕਿ ਪੁਲਸ, ਫ਼ੌਜ ਅਤੇ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ (ਸੀ.ਆਰ.ਪੀ.ਐੱਫ) ਦੀ ਸੰਯੁਕਤ ਟੀਮ ਵਲੋਂ ਘੇਰਾਬੰਦੀ ਅਤੇ ਤਲਾਸ਼ ਮੁਹਿੰਮ ਚਲਾਏ ਜਾਣ ਦੌਰਾਨ ਗ੍ਰਿਫ਼ਤਾਰੀ ਹੋਈ ਹੈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਹੋਏ ਇਰਸ਼ਾਦ ਅਹਿਮਦ ਦੇ ਘਰੋਂ ਆਈ.ਈ.ਡੀ. ਸਮੇਤ ਕਈ ਹੋਰ ਗੈਰ-ਕਾਨੂੰਨੀ ਸਮੱਗਰੀਆਂ ਬਰਾਮਦ ਹੋਈਆਂ ਹਨ। ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਆਮੀਨ ਉਰਫ਼ ਖੁਬੈਬ ਵਲੋਂ ਪਾਕਿਸਤਾਨ ਤੋਂ ਸੰਚਾਲਿਤ ਇਕ ਮਾਡਿਊਲ ਦਾ ਵੀ ਹਾਲ ਹੀ 'ਚ ਊਧਮਪੁਰ 'ਚ ਪਰਦਾਫਾਸ਼ ਕੀਤਾ ਗਿਆ ਸੀ।


author

DIsha

Content Editor

Related News