ਜੰਮੂ ਕਸ਼ਮੀਰ : ਸ਼ੋਪੀਆਂ ''ਚ ਸੁਰੱਖਿਆ ਫ਼ੋਰਸਾਂ ''ਤੇ ਗ੍ਰਨੇਡ ਸੁੱਟ ਫਰਾਰ ਹੋਏ ਅੱਤਵਾਦੀ, ਹਥਿਆਰ ਬਰਾਮਦ

08/17/2022 10:49:32 AM

ਸ਼੍ਰੀਨਗਰ (ਭਾਸ਼ਾ)- ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਅੱਤਵਾਦੀਆਂ ਨੇ ਸੁਰੱਖਿਆ ਫ਼ੋਰਸਾਂ 'ਤੇ ਗ੍ਰਨੇਡ ਨਾਲ ਹਮਲਾ ਕੀਤਾ ਅਤੇ ਫ਼ੋਰਸਾਂ ਦੀ ਘੇਰਾਬੰਦੀ ਤੋਂ ਬਚ ਕੇ ਦੌੜ ਗਏ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਸੁਰੱਖਿਆ ਫ਼ੋਰਸਾਂ ਨੇ ਸ਼ੋਪੀਆਂ ਦੇ ਕੁਟਪੋਰਾ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਮੰਗਲਵਾਰ ਦੇਰ ਰਾਤ ਉਸ ਇਲਾਕੇ ਦੀ ਘੇਰਾਬੰਦੀ ਕੀਤੀ ਅਤੇ ਤਲਾਸ਼ ਮੁਹਿੰਮ ਸ਼ੁਰੂ ਕੀਤੀ।

ਇਹ ਵੀ ਪੜ੍ਹੋ : ਜੰਮੂ ਕਸ਼ਮੀਰ 'ਚ ਘਰ 'ਚੋਂ ਮਿਲੀਆਂ ਇਕ ਹੀ ਪਰਿਵਾਰ ਦੇ 6 ਮੈਂਬਰਾਂ ਦੀਆਂ ਲਾਸ਼ਾਂ

ਪੁਲਸ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸੇ ਮੁਹਿੰਮ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਫ਼ੋਰਸਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਪਰ ਅੱਤਵਾਦੀ ਹਨ੍ਹੇਰੇ ਦਾ ਫਾਇਦਾ ਚੁੱਕ ਕੇ ਦੌੜ ਗਏ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਇਕ ਮਕਾਨ 'ਚ ਅੱਤਵਾਦੀਆਂ ਦੇ ਟਿਕਾਣੇ ਦਾ ਪਰਦਾਫਾਸ਼ ਕੀਤਾ ਗਿਆ ਅਤੇ ਉੱਥੋਂ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ। ਅੱਤਵਾਦੀਆਂ ਨੇ ਸ਼ੋਪੀਆਂ 'ਚ ਹਮਲੇ ਤੇਜ਼ ਕਰ ਦਿੱਤੇ ਹਨ। ਉਨ੍ਹਾਂ ਨੇ ਮੰਗਲਵਾਰ ਨੂੰ ਇਕ ਕਸ਼ਮੀਰੀ ਪੰਡਿਤ ਦਾ ਕਤਲ ਕੀਤਾ ਸੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਜ਼ਿਲ੍ਹੇ 'ਚ ਸੋਮਵਾਰ ਸ਼ਾਮ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ ਦੇ ਇਕ ਬੰਕਰ 'ਤੇ ਵੀ ਹਮਲਾ ਕੀਤਾ ਸੀ।

ਇਹ ਵੀ ਪੜ੍ਹੋ : ਜੰਮੂ ਕਸ਼ਮੀਰ 'ਚ ITBP ਜਵਾਨਾਂ ਨਾਲ ਭਰੀ ਬੱਸ ਖੱਡ 'ਚ ਡਿੱਗੀ, 7 ਸੁਰੱਖਿਆ ਕਰਮੀ ਸ਼ਹੀਦ


DIsha

Content Editor

Related News