ਸੁਰੱਖਿਆ ਦਸਤਿਆਂ ਦੇ ਹੱਥ ਲੱਗੀ ਵੱਡੀ ਸਫ਼ਲਤਾ, ਜੈਸ਼-ਏ-ਮੁਹੰਮਦ ਦੇ 3 ਅੱਤਵਾਦੀਆਂ ਨੂੰ ਕੀਤਾ ਢੇਰ

Saturday, Aug 21, 2021 - 09:59 AM (IST)

ਸੁਰੱਖਿਆ ਦਸਤਿਆਂ ਦੇ ਹੱਥ ਲੱਗੀ ਵੱਡੀ ਸਫ਼ਲਤਾ, ਜੈਸ਼-ਏ-ਮੁਹੰਮਦ ਦੇ 3 ਅੱਤਵਾਦੀਆਂ ਨੂੰ ਕੀਤਾ ਢੇਰ

ਸ਼੍ਰੀਨਗਰ— ਜੰਮੂ-ਕਸ਼ਮੀਰ ’ਚ ਸੁਰੱਖਿਆ ਦਸਤਿਆਂ ਦੇ ਹੱਥ ਵੱਡੀ ਸਫ਼ਲਤਾ ਲੱਗੀ ਹੈ। ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਸ਼ਨੀਵਾਰ ਨੂੰ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ਵਿਚ ਜੈਸ਼-ਏ-ਮੁਹੰਮਦ ਦੇ 3 ਅੱਤਵਾਦੀ ਮਾਰੇ ਗਏ। ਪੁਲਸ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਪੁਲਵਾਮਾ ’ਚ ਅਵੰਤੀਪੋਰਾ ਦੇ ਨਾਗਬੇਰਨ ਤ੍ਰਾਲ ਦੇ ਜੰਗਲੀ ਖੇਤਰ ਵਿਚ ਅੱਤਵਾਦੀਆਂ ਦੀ ਮੌਜੂਦਗੀ ਦੀ ਖ਼ੁਫੀਆ ਸੂਚਨਾ ਮਿਲੀ। ਜਿਸ ਤੋਂ ਬਾਅਦ ਜੰਮੂ-ਕਸ਼ਮੀਰ ਪੁਲਸ, ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀ. ਆਰ. ਪੀ. ਐੱਫ.) ਅਤੇ ਰਾਸ਼ਟਰੀ ਰਾਈਫ਼ਲਜ਼ ਦੇ ਵਿਸ਼ੇਸ਼ ਮੁਹਿੰਮ ਸਮੂਹ (ਐੱਸ. ਓ. ਜੀ.) ਨੇ ਸ਼ਨੀਵਾਰ ਸਵੇਰ ਨੂੰ ਇਕ ਸੰਯੁਕਤ ਘੇਰਾ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।

ਬੁਲਾਰੇ ਨੇ ਦੱਸਿਆ ਕਿ ਜੰਗਲ ਵਿਚ ਦਾਖ਼ਲ ਹੋਣ ਦੌਰਾਨ ਅੱਤਵਾਦੀਆਂ ਦੇ ਸੁਰੱਖਿਆ ਦਸਤਿਆਂ ’ਤੇ ਹਮਲਾ ਕਰਨ ਤੋਂ ਬਾਅਦ ਸ਼ੁਰੂ ਹੋਏ ਮੁਕਾਬਲੇ ਵਿਚ ਜੈਸ਼-ਏ-ਮੁਹੰਮਦ ਦੇ 3 ਅੱਤਵਾਦੀ ਮਾਰੇ ਗਏ ਹਨ। ਕਸ਼ਮੀਰ ਖੇਤਰ ਦੀ ਪੁਲਸ ਨੇ ਟਵੀਟ ਕਰ ਕੇ ਦੱਸਿਆ ਕਿ ਮੁਕਾਬਲੇ ਵਿਚ ਮਾਰੇ ਗਏ ਅੱਤਵਾਦੀ ਪਾਬੰਦੀਸ਼ੁਦਾ ਜੈਸ਼-ਏ-ਮੁਹੰਮਦ ਦੇ ਹਨ। ਜੰਗਲੀ ਖੇਤਰ ਵਿਚ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।


author

Tanu

Content Editor

Related News