J&K: ਸ਼੍ਰੀਨਗਰ ''ਚ ਮੁਕਾਬਲਾ; 3 ਅੱਤਵਾਦੀ ਢੇਰ, ASI ਸ਼ਹੀਦ

Sunday, Aug 30, 2020 - 10:37 AM (IST)

J&K: ਸ਼੍ਰੀਨਗਰ ''ਚ ਮੁਕਾਬਲਾ; 3 ਅੱਤਵਾਦੀ ਢੇਰ, ASI ਸ਼ਹੀਦ

ਸ਼੍ਰੀਨਗਰ- ਜੰਮੂ-ਕਸ਼ਮੀਰ ਦੀ ਰਾਜਧਾਨੀ ਸ਼੍ਰੀਗਰ ਵਿਚ ਐਤਵਾਰ ਯਾਨੀ ਕਿ ਅੱਜ ਸਵੇਰੇ ਸੁਰੱਖਿਆ ਦਸਤਿਆਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ 'ਚ 3 ਅੱਤਵਾਦੀ ਮਾਰੇ ਗਏ ਅਤੇ ਜੰਮੂ-ਕਸ਼ਮੀਰ ਪੁਲਸ ਦਾ ਏ. ਐੱਸ. ਆਈ. ਸ਼ਹੀਦ ਹੋ ਗਿਆ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਅੱਤਵਾਦੀਆਂ ਨੇ ਪੰਥਾਚੌਕ 'ਤੇ ਸ਼ਨੀਵਾਰ ਰਾਤ ਨੂੰ ਪੁਲਸ ਅਤੇ ਕੇਂਦਰੀ ਰਿਜ਼ਰਵ ਪੁਲਸ ਦਸਤੇ (ਸੀ. ਆਰ. ਪੀ. ਐੱਫ.) ਦੇ ਇਕ ਸਾਂਝੇ ਦਲ 'ਤੇ ਹਮਲਾ ਕੀਤਾ। ਇਲਾਕੇ ਨੂੰ ਤੁਰੰਤ ਚਾਰੋਂ ਪਾਸਿਓਂ ਘੇਰ ਲਿਆ ਗਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ। ਉਨ੍ਹਾਂ ਨੇ ਦੱਸਿਆ ਕਿ ਸੁਰੱਖਿਆ ਦਸਤਿਆਂ ਦੇ ਜਵਾਨ ਜਦੋਂ ਆਪਣੇ ਟੀਚੇ ਖੇਤਰ ਵੱਲ ਵੱਧ ਰਹੇ ਸਨ ਤਾਂ ਉੱਥੇ ਲੁਕੇ ਹੋਏ ਅੱਤਵਾਦੀਆਂ ਨੇ ਉਨ੍ਹਾਂ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

PunjabKesari

ਸੁਰੱਖਿਆ ਦਸਤਿਆਂ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਨਾਲ ਮੁਕਾਬਲਾ ਸ਼ੁਰੂ ਹੋ ਗਿਆ। ਸ਼ੁਰੂਆਤੀ ਗੋਲੀਬਾਰ 'ਚ ਇਕ ਅੱਤਵਾਦੀ ਮਾਰਿਆ ਗਿਆ ਅਤੇ ਏ. ਐੱਸ. ਆਈ. ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਜ਼ਖਮੀ ਏ. ਐੱਸ. ਆਈ. ਬਾਬੂ ਰਾਮ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਦੋ ਹੋਰ ਅੱਤਵਾਦੀਆਂ ਨੂੰ ਅੱਜ ਸਵੇਰੇ ਮਾਰਿਆ ਗਿਆ। ਉਨ੍ਹਾਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਪਹਿਚਾਣ ਅਜੇ ਤੱਕ ਨਹੀਂ ਕੀਤੀ ਜਾ ਸਕੀ ਹੈ।

PunjabKesari


author

Tanu

Content Editor

Related News