ਨਵੇਂ ਸਾਲ ''ਤੇ ਪਾਕਿ ਦੀ ਨਾਪਾਕ ਹਰਕਤ, ਭਾਰਤੀ ਫੌਜ ਦੇ ਦੋ ਜਵਾਨ ਸ਼ਹੀਦ

01/01/2020 10:36:31 AM

ਜੰਮੂ (ਭਾਸ਼ਾ)— ਨਵੇਂ ਸਾਲ ਮੌਕੇ ਭਾਰਤੀ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ। ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ ਵਿਚ ਕੰਟਰੋਲ ਰੇਖਾ (ਐੱਲ. ਓ. ਸੀ.) ਦੇ ਨੇੜੇ ਬੁੱਧਵਾਰ ਨੂੰ ਹਥਿਆਰਬੰਦ ਪਾਕਿਸਤਾਨੀ ਅੱਤਵਾਦੀਆਂ ਨਾਲ ਮੁਕਾਬਲੇ 'ਚ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਘੁਸਪੈਠੀਆਂ ਨੂੰ ਖਾਰੀ ਥਰਯਾਟ ਜੰਗਲ 'ਚ ਉਸ ਸਮੇਂ ਰੋਕਿਆ ਗਿਆ, ਜਦੋਂ ਉਹ ਮਕਬੂਜ਼ਾ ਕਸ਼ਮੀਰ (ਪੀ. ਓ. ਕੇ.) ਤੋਂ ਭਾਰਤ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ। 

ਜੰਮੂ 'ਚ ਭਾਰਤੀ ਫੌਜ ਦੇ ਜਨ ਸੰਪਰਕ ਅਧਿਕਾਰੀ ਲੈਫਟੀਨੈਂਟ ਕਰਨਲ ਦਵਿੰਦਰ ਆਨੰਦ ਨੇ ਇਕ ਬਿਆਨ 'ਚ ਦੱਸਿਆ ਕਿ ਨੌਸ਼ੇਰਾ ਸੈਕਟਰ ਵਿਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਸ਼ੱਕੀ ਅੱਤਵਾਦੀਆਂ ਦੀ ਗਤੀਵਿਧੀ ਦੀ ਸੂਚਨਾ ਮਿਲਣ ਤੋਂ ਬਾਅਦ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਉਨ੍ਹਾਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਫੌਜੀਆਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਅਤੇ ਭਿਆਨਕ ਮੁਕਾਬਲੇ ਦੌਰਾਨ 2 ਜਵਾਨ ਸ਼ਹੀਦ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਇਲਾਕੇ ਵਿਚ ਵੱਡੀ ਮੁਹਿੰਮ ਚਲਾਈ ਜਾ ਰਹੀ ਹੈ।


Tanu

Content Editor

Related News