ਜੰਮੂ ਕਸ਼ਮੀਰ ਪ੍ਰਸ਼ਾਸਨ ਨੇ ਮਹਿਬੂਬਾ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਲਈ ਕਿਹਾ

Friday, Oct 21, 2022 - 01:31 PM (IST)

ਜੰਮੂ ਕਸ਼ਮੀਰ ਪ੍ਰਸ਼ਾਸਨ ਨੇ ਮਹਿਬੂਬਾ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਲਈ ਕਿਹਾ

ਸ਼੍ਰੀਨਗਰ (ਭਾਸ਼ਾ)- ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ.ਡੀ.ਪੀ.) ਮੁਖੀ ਮਹਿਬੂਬਾ ਮੁਫ਼ਤੀ ਨੂੰ ਇੱਥੇ ਉੱਚ ਸੁਰੱਖਿਆ ਵਾਲੇ ਗੁਪਕਰ ਇਲਾਕੇ 'ਚ ਆਪਣਾ ਸਰਕਾਰੀ ਬੰਗਲਾ ਖ਼ਾਲੀ ਕਰਨ ਦਾ ਨੋਟਿਸ ਦਿੱਤਾ ਗਿਆ ਹੈ। ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਨੇ ਕਿਹਾ,''ਫੇਅਰ ਵਿਊ ਤੋਂ ਬੇਦਖ਼ਲ ਕਰਨ ਦਾ ਨੋਟਿਸ ਮੈਨੂੰ ਕੁਝ ਦਿਨ ਪਹਿਲਾਂ ਦਿੱਤਾ ਗਿਆ ਸੀ। ਇਹ ਕੋਈ ਹੈਰਾਨੀ ਵਾਲੀ ਗੱਲ ਨਹੀਂ ਹੈ ਅਤੇ ਉਮੀਦ ਦੇ ਅਨੁਰੂਪ ਹੈ।'' ਉਨ੍ਹਾਂ ਕਿਹਾ ਕਿ ਹਾਲਾਂਕਿ ਨੋਟਿਸ 'ਚ ਜ਼ਿਕਰ ਕੀਤਾ ਗਿਆ ਹੈ ਕਿ ਬੰਗਲਾ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਲਈ ਹੈ ਪਰ ਅਜਿਹਾ ਨਹੀਂ ਹੈ।

ਇਹ ਵੀ ਪੜ੍ਹੋ : ਭਾਰਤੀ ਦੂਤਘਰ ਨੇ ਭਾਰਤੀਆਂ ਨੂੰ ਜਲਦ ਤੋਂ ਜਲਦ ਯੂਕ੍ਰੇਨ ਛੱਡਣ ਦੀ ਦਿੱਤੀ ਸਲਾਹ

ਮੁਫ਼ਤੀ ਨੇ ਕਿਹਾ,''ਇਹ ਸਥਾਨ ਮੇਰੇ ਪਿਤਾ (ਮੁਫ਼ਤੀ ਮੁਹੰਮਦ ਸਈਅਦ) ਨੂੰ ਦਸੰਬਰ 2005 'ਚ ਅਲਾਟ ਕੀਤਾ ਗਿਆ ਸੀ, ਜਦੋਂ ਉਨ੍ਹਾਂ ਨੇ ਮੁੱਖ ਮੰਤਰੀ ਅਹੁਦਾ ਛੱਡ ਦਿੱਤਾ ਸੀ। ਇਸ ਲਈ ਪ੍ਰਸ਼ਾਸਨ ਵਲੋਂ ਦੱਸਿਆ ਗਿਆ ਆਧਾਰ ਸਹੀ ਨਹੀਂ ਹੈ।'' ਇਹ ਪੁੱਛੇ ਜਾਣ 'ਤੇ ਕਿ ਕੀ ਕਾਨੂੰਨ ਦੀ ਅਦਾਲਤ 'ਚ ਨੋਟਿਸ ਨੂੰ ਚੁਣੌਤੀ ਦੇਵੇਗੀ, ਪੀ.ਡੀ.ਪੀ. ਮੁਖੀ ਨੇ ਕਿਹਾ ਕਿ ਉਹ ਆਪਣੀ ਕਾਨੂੰਨੀ ਟੀਮ ਤੋਂ ਸਲਾਹ ਲਵੇਗੀ। ਉਨ੍ਹਾਂ ਕਿਹਾ,''ਮੇਰੇ ਕੋਲ ਅਜਿਹੀ ਜਗ੍ਹਾ ਨਹੀਂ ਹੈ, ਜਿੱਥੇ ਮੈਂ ਰਹਿ ਸਕਾਂ। ਇਸ ਲਈ ਮੈਨੂੰ ਫ਼ੈਸਲਾ ਲੈਣ ਤੋਂ ਪਹਿਲਾਂ ਆਪਣੀ ਕਾਨੂੰਨ ਟੀਮ ਨਾਲ ਸਲਾਹ ਕਰਨੀ ਹੋਵੇਗੀ।''

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News