ਕੋਰੋਨਾ ਦੇ ਵੱਧਦੇ ਮਾਮਲਿਆਂ ਕਾਰਨ ਅਮਰਨਾਥ ਯਾਤਰਾ ਲਈ ਰਜਿਸਟਰੇਸ਼ਨ ਅਸਥਾਈ ਰੂਪ 'ਚ ਬੰਦ
Thursday, Apr 22, 2021 - 04:16 PM (IST)
ਨਵੀਂ ਦਿੱਲੀ- ਦੇਸ਼ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਦੇਸ਼ ਦੇ ਕਈ ਉਦਯੋਗ-ਧੰਦਿਆਂ 'ਤੇ ਇਸ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਉੱਥੇ ਹੀ ਕੋਰੋਨਾ ਦੇ ਵੱਧਦੇ ਮਾਮਲਿਆਂ ਕਾਰਨ ਸ਼੍ਰੀ ਅਮਰਨਾਥ ਜੀ ਸ਼ਰਾਈਨ ਬੋਰਡ ਨੇ ਅਮਰਨਾਥ ਯਾਤਰਾ ਲਈ ਰਜਿਸਟਰੇਸ਼ਨ ਅਸਥਾਈ ਰੂਪ ਨਾਲ ਬੰਦ ਕਰਨ ਦਾ ਫ਼ੈਸਲਾ ਲਿਆ ਹੈ। ਸ਼ਰਾਈਨ ਬੋਰਡ ਨੇ ਕਿਹਾ ਕਿ ਸਥਿਤੀ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਹਾਲਾਤ 'ਚ ਸੁਧਾਰ ਹੋਣ ਦੀ ਸਥਿਤੀ 'ਚ ਸੇਵਾ ਨੂੰ ਮੁੜ ਬਹਾਲ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਅਮਰਨਾਥ ਯਾਤਰਾ : ਬਾਬਾ ਦੇ ਭਗਤ ਘਰ ਬੈਠੇ ਕਰਨ ਸਕਣਗੇ ਦਰਸ਼ਨ, ਆਰਤੀ ਦਾ ਹੋਵੇਗਾ ਸਿੱਧਾ ਪ੍ਰਸਾਰਣ
ਦੱਸਣਯੋਗ ਹੈ ਕਿ ਜੰਮੂ ਕਸ਼ਮੀਰ 'ਚ ਅਮਰਨਾਥ ਯਾਤਰਾ ਆਉਣ ਵਾਲੀ 28 ਜੂਨ ਤੋਂ ਸ਼ੁਰੂ ਹੋਣੀ ਹੈ। ਯਾਤਰਾ ਲਈ ਪਹਿਲੀ ਅਪ੍ਰੈਲ ਤੋਂ ਜੰਮੂ ਕਸ਼ਮੀਰ ਬੈਂਕ, ਪੰਜਾਬ ਨੈਸ਼ਨਲ ਬੈਂਕ ਅਤੇ ਯੈੱਸ ਬੈਂਕ 'ਚ 446 ਬਰਾਂਚਾਂ 'ਚ ਰਜਿਸਟਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਸੀ। ਉੱਥੇ ਹੀ ਯਾਤਰਾ ਲਈ ਆਨਲਾਈਨ ਪ੍ਰਕਿਰਿਆ 15 ਅਪ੍ਰੈਲ ਤੋਂ ਸ਼ੁਰੂ ਕੀਤੀ ਗਈ ਸੀ। ਇਸ ਵਾਰ ਬਾਬਾ ਅਮਰਨਾਥ ਦੀ ਯਾਤਰਾ 28 ਜੂਨ ਤੋਂ ਸ਼ੁਰੂ ਹੋ ਕੇ 22 ਅਗਸਤ ਤੱਕ ਚਲੇਗੀ।
ਇਹ ਵੀ ਪੜ੍ਹੋ : ਪਵਿੱਤਰ ਗੁਫ਼ਾ 'ਚ ਬਾਬਾ ਬਰਫ਼ਾਨੀ ਨੇ ਦਿੱਤੇ ਵਿਸ਼ਾਲ ਰੂਪ 'ਚ ਦਰਸ਼ਨ, ਸਾਹਮਣੇ ਆਈ ਪਹਿਲੀ ਤਸਵੀਰ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ