ਜੰਮੂ-ਕਸ਼ਮੀਰ ਦੇ ਸ਼ੋਪੀਆਂ ''ਚ ਫ਼ੌਜ ਦੇ ਜਵਾਨ ਨੇ ਖ਼ੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ

Thursday, Dec 03, 2020 - 03:14 PM (IST)

ਜੰਮੂ-ਕਸ਼ਮੀਰ ਦੇ ਸ਼ੋਪੀਆਂ ''ਚ ਫ਼ੌਜ ਦੇ ਜਵਾਨ ਨੇ ਖ਼ੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ

ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਫ਼ੌਜ ਦੇ ਇਕ ਜਵਾਨ ਨੇ ਆਪਣੀ ਸਰਵਿਸ ਰਾਈਫ਼ਲ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਸ਼ੋਪੀਆਂ ਦੇ ਜਵੂਰਾ ਪਿੰਡ 'ਚ ਇਕ ਸੁਰੱਖਿਆ ਫੋਰਸ ਦੇ ਕੈਂਪਸ ਤੋਂ ਬੁੱਧਵਾਰ ਅਤੇ ਵੀਰਵਾਰ ਦੀ ਦਰਮਿਆਨੀ ਰਾਤ ਗੋਲੀਆਂ ਦੀ ਆਵਾਜ਼ ਸੁਣਾਈ ਦੇਣ ਤੋਂ ਬਾਅਦ ਡਰ ਫੈਲ ਗਿਆ। ਸੁਰੱਖਿਆ ਦਸਤਿਆਂ ਦੇ ਜਵਾਨ ਉਸ ਖੇਤਰ ਵੱਲ ਦੌੜੇ, ਜਿੱਥੇ ਗੋਲੀਆਂ ਦੀ ਆਵਾਜ਼ ਸੁਣਾਈ ਦਿੱਤਚੀ ਸੀ ਤਾਂ ਇਕ ਜਵਾਨ ਨੂੰ ਖੂਨ ਨਾਲ ਲੱਥਪੱਥ ਦੇਖਿਆ।

ਇਹ ਵੀ ਪੜ੍ਹੋ : ਪਾਕਿਸਤਾਨੀ ਫ਼ੌਜੀਆਂ ਦੀ ਗੋਲੀਬਾਰੀ 'ਚ BSF ਅਧਿਕਾਰੀ ਸ਼ਹੀਦ, 5 ਦਿਨਾਂ ਅੰਦਰ ਦੂਜੀ ਘਟਨਾ

ਉਨ੍ਹਾਂ ਨੇ ਦੱਸਿਆ ਕਿ ਜ਼ਖਮੀ ਜਵਾਨ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤ ਐਲਾਨ ਕਰ ਦਿੱਤਾ ਗਿਆ। ਹੁਣ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਜਵਾਨ ਨੇ ਇਹ ਕਦਮ ਕਿਉਂ ਚੁੱਕਿਆ। ਪੁਲਸ ਨੇ ਇਸ ਸੰਬੰਧ 'ਚ ਮਾਮਲਾ ਦਰਜ ਕਰ ਲਿਆ ਹੈ ਅਤੇ ਉਨ੍ਹਾਂ ਸਥਿਤੀਆਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਨ੍ਹਾਂ ਕਾਰਨ ਜਵਾਨ ਨੇ ਖ਼ੁਦਕੁਸ਼ੀ ਕੀਤੀ। ਕਸ਼ਮੀਰ 'ਚ 24 ਘੰਟਿਆਂ ਤੋਂ ਘੱਟ ਸਮੇਂ 'ਚ ਇਹ ਦੂਜੀ ਘਟਨਾ ਹੈ, ਜਿਸ 'ਚ ਸੁਰੱਖਿਆ ਫੋਰਸ ਦੇ ਜਵਾਨ ਨੇ ਆਪਣੀ ਸਰਵਿਸ ਰਾਈਫ਼ਲ ਨਾਲ ਖ਼ੁਦਕੁਸ਼ੀ ਕਰ ਲਈ। ਉੱਤਰੀ ਕਸ਼ਮੀਰ 'ਚ ਕੁਪਵਾੜਾ ਜ਼ਿਲ੍ਹੇ ਦੇ ਤੰਗਧਾਰ ਸੈਕਟਰ 'ਚ ਸਰਹੱਦੀ ਸੁਰੱਖਿਆ ਫੋਰਸ (ਬੀ.ਐੱਸ.ਐੱਫ.) ਦੇ ਜਵਾਨ ਹੈੱਡ ਕਾਂਸਟੇਬਲ ਭਾਰਿੰਦਰ ਸਿੰਘ ਨੇ ਬੁੱਧਵਾਰ ਨੂੰ ਖ਼ੁਦਕੁਸ਼ੀ ਕਰ ਲਈ ਸੀ।

ਇਹ ਵੀ ਪੜ੍ਹੋ : ਜੰਮੂ-ਕਸ਼ਮੀਰ ਦੇ ਸੋਪੋਰ 'ਚ ਸੀ.ਆਰ.ਪੀ.ਐੱਫ. ਕੈਂਪ 'ਤੇ ਗ੍ਰਨੇਡ ਹਮਲਾ


author

DIsha

Content Editor

Related News