J&K ਵਿਧਾਨ ਸਭਾ 'ਚ ਵਿਸ਼ੇਸ਼ ਦਰਜੇ ਦੇ ਪ੍ਰਸਤਾਵ 'ਤੇ ਹੰਗਾਮਾ, ਭਾਜਪਾ ਮੈਂਬਰਾਂ ਨੇ ਪਾੜੇ ਬੈਨਰ

Thursday, Nov 07, 2024 - 11:44 AM (IST)

J&K ਵਿਧਾਨ ਸਭਾ 'ਚ ਵਿਸ਼ੇਸ਼ ਦਰਜੇ ਦੇ ਪ੍ਰਸਤਾਵ 'ਤੇ ਹੰਗਾਮਾ, ਭਾਜਪਾ ਮੈਂਬਰਾਂ ਨੇ ਪਾੜੇ ਬੈਨਰ

ਸ਼੍ਰੀਨਗਰ- ਜੰਮੂ-ਕਸ਼ਮੀਰ ਵਿਧਾਨ ਸਭਾ 'ਚ ਵੀਰਵਾਰ ਨੂੰ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਭਾਜਪਾ ਦੇ ਮੈਂਬਰਾਂ ਨੇ ਸਾਬਕਾ ਸੂਬੇ ਨੂੰ ਵਿਸ਼ੇਸ਼ ਦਰਜਾ ਦੇਣ ਵਾਲੇ ਪ੍ਰਸਤਾਵ ਨੂੰ ਪਾਸ ਕਰਨ ਦਾ ਵਿਰੋਧ ਕੀਤਾ, ਜਿਸ ਕਾਰਨ ਸਪੀਕਰ ਨੇ ਸਦਨ ਦੀ ਕਾਰਵਾਈ ਕੁਝ ਸਮੇਂ ਲਈ ਮੁਲਤਵੀ ਕਰ ਦਿੱਤੀ। ਸਦਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਭਾਜਪਾ ਮੈਂਬਰਾਂ ਨੇ ਬੁੱਧਵਾਰ ਨੂੰ ਪਾਸ ਕੀਤੇ ਪ੍ਰਸਤਾਵ ਨੂੰ ਲੈ ਕੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਪ੍ਰਸਤਾਵ ਵਿਚ ਕੇਂਦਰ ਨੂੰ ਸੂਬੇ ਦੇ ਵਿਸ਼ੇਸ਼ ਦਰਜੇ ਨੂੰ ਬਹਾਲ ਕਰਨ ਲਈ ਇਕ ਸੰਵਿਧਾਨਕ ਵਿਧੀ ਤਿਆਰ ਕਰਨ ਦੀ ਬੇਨਤੀ ਕੀਤੀ ਗਈ ਸੀ।

ਇਹ ਵੀ ਪੜ੍ਹੋ- ਵਿਸ਼ੇਸ਼ ਦਰਜਾ ਬਹਾਲ ਕਰਨ ਦੇ ਪ੍ਰਸਤਾਵ 'ਤੇ ਵਿਧਾਨ ਸਭਾ 'ਚ ਹੰਗਾਮਾ, 'ਜੈ ਸ਼੍ਰੀਰਾਮ ਦੇ ਗੂੰਜੇ ਨਾਅਰੇ'

ਭਾਜਪਾ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਸੁਨੀਲ ਸ਼ਰਮਾ ਜਦੋਂ ਪ੍ਰਸਤਾਵ 'ਤੇ ਬੋਲ ਰਹੇ ਸਨ ਤਾਂ ਅਵਾਮੀ ਇਤੇਹਾਦ ਪਾਰਟੀ ਦੇ ਆਗੂ ਅਤੇ ਵਿਧਾਇਕ ਲੰਗੇਟ ਸ਼ੇਖ ਖੁਰਸ਼ੀਦ ਇਕ ਬੈਨਰ ਦਿਖਾਉਂਦੇ ਹੋਏ ਮੰਚ ਦੇ ਸਾਹਮਣੇ ਆ ਗਏ, ਜਿਸ 'ਤੇ ਲਿਖਿਆ ਸੀ ਕਿ ਧਾਰਾ 370 ਅਤੇ 35ਏ ਨੂੰ ਬਹਾਲ ਕੀਤਾ ਜਾਵੇ। ਇਸ 'ਤੇ ਭਾਜਪਾ ਮੈਂਬਰਾਂ ਨੇ ਨਾਰਾਜ਼ਗੀ ਜ਼ਾਹਰ ਕੀਤੀ। ਉਹ ਵੀ ਮੰਚ ਦੇ ਸਾਹਮਣੇ ਆ ਗਏ ਅਤੇ ਬੈਨਰ ਖੋਹ ਲਿਆ ਅਤੇ ਪਾੜ ਦਿੱਤਾ। ਹੰਗਾਮੇ ਦਰਮਿਆਨ ਵਿਧਾਨ ਸਭਾ ਸਪੀਕਰ ਅਬਦੁਲ ਰਹੀਮ ਰਾਥਰ ਨੇ ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ ਕਰ ਦਿੱਤੀ। ਹਾਲਾਂਕਿ ਸਦਨ ਦੀ ਕਾਰਵਾਈ ਮੁਲਤਵੀ ਹੋਣ ਤੋਂ ਬਾਅਦ ਵੀ ਭਾਜਪਾ ਮੈਂਬਰਾਂ ਨੇ ਆਪਣਾ ਵਿਰੋਧ ਜਾਰੀ ਰੱਖਿਆ।

ਇਹ ਵੀ ਪੜ੍ਹੋ- ਜਾਣੋ ਕੀ ਹੈ ਧਾਰਾ-370, ਮੁੜ ਬਹਾਲ ਕਰਨ ਦੀ ਜੰਮੂ-ਕਸ਼ਮੀਰ ''ਚ ਛਿੜੀ ਚਰਚਾ

 

ਦੱਸ ਦੇਈਏ ਕਿ ਬੁੱਧਵਾਰ ਨੂੰ ਵੀ ਪ੍ਰਸਤਾਵ ਪਾਸ ਹੋਣ ਤੋਂ ਬਾਅਦ ਸਦਨ 'ਚ ਹੰਗਾਮਾ ਹੋਇਆ ਅਤੇ ਭਾਜਪਾ ਮੈਂਬਰਾਂ ਨੇ ਜ਼ੋਰਦਾਰ ਵਿਰੋਧ ਕੀਤਾ, ਜਿਸ ਕਾਰਨ ਸਦਨ ਦੀ ਕਾਰਵਾਈ 'ਚ ਵਾਰ-ਵਾਰ ਵਿਘਨ ਪਈ। ਅਖ਼ੀਰ ਵਿਚ ਸਪੀਕਰ ਨੇ ਸਦਨ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ। ਜੰਮੂ-ਕਸ਼ਮੀਰ ਦੇ ਉਪ ਮੁੱਖ ਮੰਤਰੀ ਸੁਰਿੰਦਰ ਚੌਧਰੀ ਨੇ ਪ੍ਰਸਤਾਵ ਪੇਸ਼ ਕੀਤਾ ਸੀ, ਜਿਸ 'ਚ ਕਿਹਾ ਗਿਆ ਸੀ ਕਿ ਇਹ ਵਿਧਾਨ ਸਭਾ ਜੰਮੂ-ਕਸ਼ਮੀਰ ਦੇ ਲੋਕਾਂ ਦੀ ਪਛਾਣ, ਸੱਭਿਆਚਾਰ ਅਤੇ ਅਧਿਕਾਰਾਂ ਦੀ ਰਾਖੀ ਕਰਨ ਵਾਲੇ ਵਿਸ਼ੇਸ਼ ਦਰਜੇ ਅਤੇ ਸੰਵਿਧਾਨਕ ਗਾਰੰਟੀ ਦੇ ਮਹੱਤਵ ਦੀ ਪੁਸ਼ਟੀ ਕਰਦੀ ਹੈ ਅਤੇ ਉਨ੍ਹਾਂ ਨੂੰ ਇਕਪਾਸੜ ਤਰੀਕੇ ਤੋਂ ਹਟਾਉਣ 'ਤੇ ਚਿੰਤਾ ਜ਼ਾਹਰ ਕਰਦੀ ਹੈ। ਪ੍ਰਸਤਾਵ 'ਚ ਕਿਹਾ ਗਿਆ ਹੈ ਕਿ ਜੰਮੂ-ਕਸ਼ਮੀਰ ਵਿਧਾਨ ਸਭਾ ਭਾਰਤ ਸਰਕਾਰ ਨੂੰ ਵਿਸ਼ੇਸ਼ ਦਰਜੇ ਅਤੇ ਸੰਵਿਧਾਨਕ ਗਾਰੰਟੀ ਦੀ ਬਹਾਲੀ ਲਈ ਜੰਮੂ-ਕਸ਼ਮੀਰ ਦੇ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਨਾਲ ਗੱਲਬਾਤ ਸ਼ੁਰੂ ਕਰਨ ਅਤੇ ਇਨ੍ਹਾਂ ਵਿਵਸਥਾਵਾਂ ਨੂੰ ਬਹਾਲ ਕਰਨ ਲਈ ਸੰਵਿਧਾਨਕ ਵਿਧੀ ਤਿਆਰ ਕਰਨ ਦੀ ਮੰਗ ਕਰਦੀ ਹੈ।

ਇਹ ਵੀ ਪੜ੍ਹੋ- BSNL ਨੇ ਲਾਂਚ ਕੀਤਾ 365 ਦਿਨਾਂ ਦਾ ਸਭ ਤੋਂ ਸਸਤਾ ਰਿਚਾਰਜ ਪਲਾਨ


author

Tanu

Content Editor

Related News