ਅੱਤਵਾਦੀ ਹਮਲੇ ’ਚ ਮਾਰੇ ਗਏ ਭਾਜਪਾ ਨੇਤਾਵਾਂ ਨੂੰ ਮਿਲਣ ਗਏ ਸੂਬਾ ਪ੍ਰਧਾਨ ਰਵਿੰਦਰ ਰੈਨਾ ਕੋਰੋਨਾ ਇਨਫੈਕਟਿਡ

Wednesday, Jul 15, 2020 - 02:25 AM (IST)

ਅੱਤਵਾਦੀ ਹਮਲੇ ’ਚ ਮਾਰੇ ਗਏ ਭਾਜਪਾ ਨੇਤਾਵਾਂ ਨੂੰ ਮਿਲਣ ਗਏ ਸੂਬਾ ਪ੍ਰਧਾਨ ਰਵਿੰਦਰ ਰੈਨਾ ਕੋਰੋਨਾ ਇਨਫੈਕਟਿਡ

ਜੰਮੂ (ਸਤੀਸ਼) - ਜੰਮੂ-ਕਸ਼ਮੀਰ 'ਚ ਭਾਜਪਾ ਦੇ ਸੂਬਾ ਪ੍ਰਧਾਨ ਰਵਿੰਦਰ ਰੈਨਾ ਵੀ ਕੋਰੋਨਾ ਤੋਂ ਪ੍ਰਭਾਵਿਤ ਮਿਲੇ ਹਨ। ਇਸ ਦੀ ਜਾਣਕਾਰੀ ਖੁਦ ਰੈਨਾ ਨੇ ਆਪਣੇ ਟਵਿਟਰ ਅਕਾਊਂਟ ’ਤੇ ਦਿੱਤੀ। ਉਨ੍ਹਾਂ ਕਿਹਾ ਕਿ ਅੱਤਵਾਦੀਆਂ ਵਲੋਂ ਬਾਂਦੀਪੁਰਾ 'ਚ ਭਾਜਪਾ ਨੇਤਾਵਾਂ ਵਸੀਮ ਬਾਰੀ, ਉਨ੍ਹਾਂ ਦੇ ਪਿਤਾ ਤੇ ਭਰਾ ਦੀ ਹੱਤਿਆ ਤੋਂ ਬਾਅਦ ਉਹ 5 ਦਿਨ ਕਸ਼ਮੀਰ ਤੇ ਬਾਂਦੀਪੁਰਾ 'ਚ ਰਹੇ। ਅੱਜ ਉਨ੍ਹਾਂ ਨੂੰ ਹਲਕਾ ਜਿਹਾ ਬੁਖਾਰ ਮਹਿਸੂਸ ਹੋਇਆ ਤਾਂ ਉਨ੍ਹਾਂ ਕੋਰੋਨਾ ਦਾ ਟੈਸਟ ਕਰਵਾਇਆ, ਜਿਸ ਦੀ ਰਿਪੋਰਟ ਪਾਜ਼ੇਟਿਵ ਮਿਲੀ।

ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਕੱਟੜਾ ਦੇ ਨਾਰਾਇਣਾ ਹਸਪਤਾਲ ਵਿਚ ਸ਼ਿਫਟ ਕਰ ਦਿੱਤਾ ਗਿਆ ਹੈ। ਰਵਿੰਦਰ ਰੈਨਾ ਦੇ ਕੋਰੋਨਾ ਤੋਂ ਪ੍ਰਭਾਵਿਤ ਹੋਣ ਤੋਂ ਬਾਅਦ ਕਸ਼ਮੀਰ ਘਾਟੀ 'ਚ ਉਨ੍ਹਾਂ ਦੇ ਸੰਪਰਕ ਵਿਚ ਆਏ ਲੋਕਾਂ ਦੀ ਵੀ ਟੈਸਟਿੰਗ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਸੂਬਾ ਭਾਜਪਾ ਦੇ ਕਈ ਵੱਡੇ ਨੇਤਾਵਾਂ ਨੂੰ ਕੁਆਰੰਟਾਈਨ ਕੀਤਾ ਗਿਆ ਹੈ। ਰਵਿੰਦਰ ਰੈਨਾ ਨਾਲ ਰਹੇ ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਵੀ ਖੁਦ ਨੂੰ ਕੁਆਰੰਟਾਈਨ ਕਰ ਲਿਆ ਹੈ। ਇਸੇ ਤਰ੍ਹਾਂ ਭਾਜਪਾ ਦੇ ਕੌਮੀ ਜਨਰਲ ਸਕੱਤਰ ਰਾਮ ਮਾਧਵ ਨੇ ਵੀ ਖੁਦ ਨੂੰ ਕੁਆਰੰਟਾਈਨ ਕਰ ਲਿਆ ਹੈ।


author

Inder Prajapati

Content Editor

Related News