ਜੰਮੂ-ਕਸ਼ਮੀਰ : ਕੋਰੋਨਾ ਕਾਲ ''ਚ ਮਨਰੇਗਾ ਦੇ ਅਧੀਨ ਕਰਵਾਇਆ ਜਾ ਰਿਹਾ ਹੈ ਰੁਜ਼ਗਾਰ ਮੁਹੱਈਆ
Wednesday, Oct 21, 2020 - 02:30 PM (IST)
ਸ਼੍ਰੀਨਗਰ- ਕੋਰੋਨਾ ਦਾ ਕਹਿਰ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਮਹਾਮਾਰੀ ਨੇ ਕਈ ਲੋਕਾਂ ਨੂੰ ਬੇਰੁਜ਼ਗਾਰ ਕਰ ਦਿੱਤਾ। ਇਸ ਵਿਚ ਜੰਮੂ-ਕਸ਼ਮੀਰ 'ਚ ਕੋਰੋਨਾ ਮਹਾਮਾਰੀ ਦਰਮਿਆਨ ਰਾਜੌਰੀ ਜ਼ਿਲ੍ਹੇ ਦੇ ਕਾਲਾਕੋਟ ਬਲਾਕ 'ਚ ਲੋਕਾਂ ਨੂੰ ਮਨਰੇਗਾ ਦੇ ਅਧੀਨ ਆਪਣੇ ਹੀ ਘਰ ਕੋਲ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਕਾਲਾਕੋਟ ਦੇ ਬਲਾਕ ਵਿਕਾਸ ਅਧਿਕਾਰੀ ਨੇ ਦੱਸਿਆ,''ਅਸੀਂ ਯਕੀਨੀ ਕੀਤਾ ਹੈ ਕਿ ਸਾਡੇ ਕੋਲ ਜਿੰਨੇ ਵੀ ਜੌਬ ਕਾਰਡ ਧਾਰਕ ਹਨ, ਉਨ੍ਹਾਂ ਨੂੰ 100 ਦਿਨ ਦਾ ਰੁਜ਼ਗਾਰ ਮਿਲੇ।''
ਦੱਸ ਦੇਈਏ ਕਿ ਭਾਰਤ 'ਚ ਲਗਾਤਾਰ ਤੀਜੇ ਦਿਨ ਕੋਵਿਡ-19 ਦੇ ਨਵੇਂ ਮਾਮਲਿਆਂ ਦੀ ਗਿਣਤੀ 60 ਹਜ਼ਾਰ ਤੋਂ ਹੇਠਾਂ ਰਹੀ। ਕੋਰੋਨਾ ਵਾਇਰਸ ਇਨਫੈਕਸ਼ਨ ਦੇ 54,044 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਦੇਸ਼ 'ਚ ਇਨਫੈਕਸ਼ਨ ਦੇ ਕੁੱਲ ਮਾਮਲੇ ਵੱਧ ਕੇ 76,51,107 ਤੱਕ ਪਹੁੰਚ ਗਏ। ਕੇਂਦਰੀ ਸਿਹਤ ਮੰਤਰਾਲੇ ਵਲੋਂ ਬੁੱਧਵਾਰ ਸਵੇਰੇ 8 ਵਜੇ ਜਾਰੀ ਅੰਕੜਿਆਂ ਅਨੁਸਾਰ, ਇਕ ਦਿਨ 'ਚ ਇਨਫੈਕਸ਼ਨ ਦੇ ਕੁੱਲ 54,044 ਮਾਮਲੇ ਸਾਹਮਣੇ ਆਏ, ਜਦੋਂ ਕਿ ਪਿਛਲੇ 24 ਘੰਟਿਆਂ 'ਚ 717 ਹੋਰ ਮੌਤਾਂ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 1,15,8914 ਹੋ ਗਈ।