ਕੋਰਟ ਨੇ ਪਾਕਿਸਤਾਨ, PoK ''ਚ ਮੌਜੂਦ 23 ਅੱਤਵਾਦੀਆਂ ਨੂੰ ਕੀਤਾ ਭਗੌੜਾ ਐਲਾਨ

Monday, Jan 01, 2024 - 06:39 PM (IST)

ਜੰਮੂ (ਭਾਸ਼ਾ)- ਜੰਮੂ ਕਸ਼ਮੀਰ ਦੀ ਇਕ ਅਦਾਲਤ ਨੇ ਸੋਮਵਾਰ ਨੂੰ ਕਿਸ਼ਤਵਾੜ ਜ਼ਿਲ੍ਹੇ ਦੇ ਅਜਿਹੇ 23 ਅੱਤਵਾਦੀਆਂ ਨੂੰ ਭਗੌੜਾ ਅਪਰਾਧੀ ਐਲਾਨ ਕਰ ਦਿੱਤਾ, ਜੋ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ (ਪੀ.ਓ.ਕੇ.) 'ਚ ਮੌਜੂਦ ਹਨ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਕਿਹਾ ਕਿ ਡੋਡਾ ਦੀ ਵਿਸ਼ੇਸ਼ ਯੂ.ਏ.ਪੀ.ਏ. (ਗੈਰ-ਕਾਨੂੰਨੀ ਗਤੀਵਿਧੀਆਂ ਰੋਕਥਾਮ ਐਕਟ) ਅਦਾਲਤ ਨੇ ਇਨ੍ਹਾਂ ਅੱਤਵਾਦੀਆਂ ਖ਼ਿਲਾਫ਼ ਦਰਜ ਮਾਮਲਿਆਂ ਦੇ ਸੰਬੰਧ 'ਚ ਉਸ ਦੇ ਸਾਹਮਣੇ ਪੇਸ਼ ਹੋਣ ਲਈ ਇਕ ਮਹੀਨੇ ਦਾ ਸਮਾਂ ਦਿੱਤਾ ਹੈ ਨਹੀਂ ਤਾਂ ਉਨ੍ਹਾਂ ਦੀਆਂ ਜਾਇਦਾਦਾਂ ਕੁਰਕ ਕਰ ਲਈਆਂ ਜਾਣਗੀਆਂ।

ਇਹ ਵੀ ਪੜ੍ਹੋ : ਫੋਟੋਸ਼ੂਟ ਲਈ ਜਾਣਾ ਚਾਹੁੰਦੀ ਸੀ BBA ਦੀ ਵਿਦਿਆਰਥਣ, ਮਾਪਿਆਂ ਦੀ ਗੱਲ ਤੋਂ ਖ਼ਫਾ ਹੋ ਕੇ ਚੁੱਕਿਆ ਖ਼ੌਫਨਾਕ ਕਦਮ

ਉਨ੍ਹਾਂ ਕਿਹਾ ਕਿ ਸੋਮਵਾਰ ਦੇ ਅਦਾਲਤੀ ਆਦੇਸ਼ ਦੇ ਨਾਲ ਹੀ ਕਿਸ਼ਤਵਾੜ 'ਚ ਭਗੌੜਾ ਐਲਾਨ ਅਪਰਾਧੀਆਂ ਦੀ ਕੁੱਲ ਗਿਣਤੀ 36 ਹੋ ਗਈ ਹੈ। ਕਿਸ਼ਤਵਾੜ ਦੇ ਸੀਨੀਅਰ ਪੁਲਸ ਸੁਪਰਡੈਂਟ (ਐੱਸ.ਐੱਸ.ਪੀ.) ਖਲੀਲ ਪੋਸਵਾਲ ਨੇ ਕਿਹਾ,''ਡੋਡਾ ਦੀ ਵਿਸ਼ੇਸ਼ ਯੂ.ਏ.ਪੀ.ਏ. ਅਦਾਲਤ ਨੇ ਪਾਕਿਸਤਾਨ ਅਤੇ ਪੀ.ਓ.ਕੇ. ਤੋਂ ਸਰਗਰਮ ਕਿਸ਼ਤਵਾੜ ਦੇ 23 ਅੱਤਵਾਦੀਆਂ ਨੂੰ ਭਗੌੜਾ ਅਪਰਾਧੀ ਐਲਾਨ ਕਰ ਦਿੱਤਾ ਹੈ।'' ਉਨ੍ਹਾਂ ਕਿਹਾ ਕਿ 16 ਸਤੰਬਰ ਨੂੰ ਅਦਾਲਤ ਨੇ 13 ਅੱਤਵਾਦੀਆਂ ਨੂੰ ਭਗੌੜਾ ਐਲਾਨ ਕਰ ਦਿੱਤਾ ਸੀ। ਉਨ੍ਹਾਂ ਕਿਹਾ,''ਕਿਸ਼ਤਵਾੜ ਦੇ 36 ਅੱਤਵਾਦੀ ਹਨ, ਜੋ ਪਾਕਿਸਤਾਨ ਅਤੇ ਪੀ.ਓ.ਕੇ. ਤੋਂ ਗਤੀਵਿਧੀਆਂ ਚਲਾ ਰਹੇ ਹਨ। ਇਨ੍ਹਾਂ ਖ਼ਿਲਾਫ਼ 2 ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ।''

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News