ਜੰਮੂ-ਕਸ਼ਮੀਰ 'ਚ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, 2 ਅੱਤਵਾਦੀ ਢੇਰ
Tuesday, Nov 12, 2019 - 11:03 AM (IST)

ਸ਼੍ਰੀਨਗਰ (ਭਾਸ਼ਾ)— ਜੰਮੂ-ਕਸ਼ਮੀਰ ਦੇ ਗੰਦੇਰਬਲ ਜ਼ਿਲੇ 'ਚ ਸੁਰੱਖਿਆ ਫੋਰਸਾਂ ਅਤੇ ਅੱਤਵਾਦੀਆਂ ਵਿਚਾਲੇ ਮੰਗਲਵਾਰ ਨੂੰ ਮੁਕਾਬਲੇ ਵਿਚ 2 ਅੱਤਵਾਦੀ ਮਾਰੇ ਗਏ ਫੌਜ ਦਾ ਇਕ ਜਵਾਨ ਜ਼ਖਮੀ ਹੋ ਗਿਆ। ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਫੋਰਸਾਂ ਨੇ ਜ਼ਿਲੇ ਦੇ ਕੁਲਨ ਇਲਾਕੇ ਵਿਚ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।
ਇਸ ਦੌਰਾਨ ਉੱਥੇ ਲੁੱਕੇ ਅੱਤਵਾਦੀਆਂ ਨੇ ਸੁਰੱਖਿਆ ਫੋਰਸਾਂ 'ਤੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਸੁਰੱਖਿਆ ਫੋਰਸਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਅਧਿਕਾਰੀ ਨੇ ਦੱਸਿਆ ਕਿ ਮੁਕਾਬਲੇ ਵਿਚ 2 ਅੱਤਵਾਦੀ ਮਾਰੇ ਗਏ। ਫੌਜ ਦਾ ਇਕ ਜਵਾਨ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀ ਦੀ ਸ਼ਿਨਾਖਤ ਕੀਤੀ ਜਾ ਰਹੀ ਹੈ ਅਤੇ ਉਸ ਦੇ ਸੰਗਠਨ ਬਾਰੇ ਪਤਾ ਲਾਇਆ ਜਾ ਰਿਹਾ ਹੈ। ਮੁਹਿੰਮ ਜਾਰੀ ਹੈ।