ਜੰਮੂ-ਕਸ਼ਮੀਰ ''ਚ ਸੁਰੱਖਿਆ ਦਸਤਿਆਂ ਨਾਲ ਮੁਕਾਬਲਾ, ਦੋ ਅੱਤਵਾਦੀ ਢੇਰ

Saturday, Jun 13, 2020 - 10:15 AM (IST)

ਜੰਮੂ-ਕਸ਼ਮੀਰ ''ਚ ਸੁਰੱਖਿਆ ਦਸਤਿਆਂ ਨਾਲ ਮੁਕਾਬਲਾ, ਦੋ ਅੱਤਵਾਦੀ ਢੇਰ

ਸ਼੍ਰੀਨਗਰ— ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ ਵਿਚ ਸ਼ਨੀਵਾਰ ਨੂੰ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ਵਿਚ ਦੋ ਅੱਤਵਾਦੀ ਮਾਰੇ ਗਏ। ਪੁਲਸ ਦੇ ਇਕ ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਮਿਲੀ ਖ਼ੁਫੀਆ ਜਾਣਕਾਰੀ ਦੇ ਆਧਾਰ 'ਤੇ ਜੰਮੂ-ਕਸ਼ਮੀਰ ਪੁਲਸ ਦੇ ਵਿਸ਼ੇਸ਼ ਮੁਹਿੰਮ ਸਮੂਹ, ਕੇਂਦਰੀ ਰਿਜ਼ਰਵ ਪੁਲਸ ਦਸਤੇ ਅਤੇ ਰਾਸ਼ਟਰੀ ਰਾਈਫ਼ਲਜ਼ ਦੇ ਜਵਾਨਾਂ ਨੇ ਅੱਜ ਭਾਵ ਸ਼ਨੀਵਾਰ ਨੂੰ ਕੁਲਗਾਮ ਦੇ ਨਿਪੋਰਾ ਇਲਾਕੇ ਵਿਚ ਸਾਂਝੀ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।

ਉਨ੍ਹਾਂ ਨੇ ਦੱਸਿਆ ਕਿ ਸੁਰੱਖਿਆ ਦਸਤਿਆਂ ਦੇ ਜਵਾਨ ਜਦੋਂ ਪਿੰਡ ਵੱਲ ਵਧ ਰਹੇ ਸਨ, ਤਾਂ ਉੱਥੇ ਲੁੱਕੇ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਦਸਤਿਆਂ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਨਾਲ ਮੁਕਾਬਲਾ ਸ਼ੁਰੂ ਹੋ ਗਿਆ। ਮੁਕਾਬਲੇ ਵਿਚ ਦੋ ਅੱਤਵਾਦੀ ਮਾਰੇ ਗਏ। ਬੁਲਾਰੇ ਨੇ ਦੱਸਿਆ ਕਿ ਆਖਰੀ ਰਿਪੋਰਟ ਮਿਲਣ ਤੱਕ ਤਲਾਸ਼ੀ ਮੁਹਿੰਮ ਜਾਰੀ ਸੀ। ਜ਼ਿਕਰਯੋਗ ਹੈ ਕਿ ਦੱਖਣੀ ਕਮਸ਼ੀਰ ਪਿਛਲੇ ਇਕ ਹਫਤੇ ਵਿਚ ਸੁਰੱਖਿਆ ਦਸਤਿਆਂ ਨਾਲ ਵੱਖ-ਵੱਖ ਮੁਕਾਬਲਿਆਂ 'ਚ ਹਿਜਬੁਲ ਮੁਜਾਹਿਦੀਨ ਅਤੇ ਲਸ਼ਕਰ-ਏ-ਤੋਇਬਾ ਦੇ ਕਰੀਬ 16 ਅੱਤਵਾਦੀ ਮਾਰੇ ਗਏ ਹਨ।


author

Tanu

Content Editor

Related News