ਕੋਰੋਨਾ ਦੀ ਆਫਤ 'ਚ ਵੀ ਨਹੀਂ ਰੁਕ ਰਹੀਆਂ 'ਅੱਤਵਾਦੀ ਗਤੀਵਿਧੀਆਂ', ਪੁਲਵਾਮਾ 'ਚ 3 ਅੱਤਵਾਦੀ ਢੇਰ

04/25/2020 2:48:26 PM

ਜੰਮੂ— ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲੇ ਵਿਚ ਸੁਰੱਖਿਆ ਫੋਰਸ ਦੇ ਜਵਾਨਾਂ ਨੂੰ ਵੱਡੀ ਸਫਲਤਾ ਮਿਲੀ ਹੈ। ਉਨ੍ਹਾਂ ਨੇ ਮੁਕਾਬਲੇ 'ਚ 3 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਸੂਤਰਾਂ ਮੁਤਾਬਕ ਅੱਤਵਾਦੀਆਂ 'ਚੋਂ ਇਕ ਮੁੱਖ ਅੱਤਵਾਦੀ ਦਾ ਸਹਿਯੋਗ ਦੱਸਿਆ ਜਾ ਰਿਹਾ ਹੈ, ਜਦਕਿ ਦੋ ਹੋਰਨਾਂ ਦੀ ਪਛਾਣ ਅਜੇ ਨਹੀਂ ਹੋ ਸਕੀ ਹੈ। ਸੂਤਰਾਂ ਨੂੰ ਜਾਣਕਾਰੀ ਮਿਲੀ ਸੀ ਅਵੰਤੀਪੋਰਾ ਦੇ ਗੋਰੀਪੋਰਾ ਇਲਾਕੇ ਵਿਚ 2 ਤੋਂ 3 ਅੱਤਵਾਦੀ ਲੁੱਕੇ ਹੋਏ ਹਨ। ਇਸ ਦੇ ਆਧਾਰ 'ਤੇ ਇਲਾਕੇ ਦੀ ਘੇਰਾਬੰਦੀ ਕੀਤੀ। ਸੁਰੱਖਿਆ ਕਰਮਚਾਰੀਆਂ ਨੇ ਇਲਾਕੇ ਨੂੰ ਚਾਰੋਂ ਪਾਸੇ ਘੇਰ ਕੇ ਮੁਕਾਬਲਾ ਸ਼ੁਰੂ ਕੀਤਾ। ਦੋਹਾਂ ਪਾਸਿਓਂ ਗੋਲੀਬਾਰੀ ਹੁੰਦੀ ਰਹੀ ਅਤੇ ਆਖਰਕਾਰ 3 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਗਿਆ। ਹਾਲਾਂਕਿ ਸਰਚ ਮੁਹਿੰਮ ਅਜੇ ਵੀ ਜਾਰੀ ਹੈ।

PunjabKesari

ਦੱਸਣਯੋਗ ਹੈ ਕਿ ਇਹ ਉਹ ਹੀ ਇਲਾਕਾ ਹੈ, ਜਿੱਥੇ 14 ਫਰਵਰੀ 2019 ਨੂੰ ਸੁਰੱਖਿਆ ਦੇ ਕਾਫਿਲੇ 'ਤੇ ਜੈਸ਼-ਏ-ਮੁਹੰਮਦ ਅੱਤਵਾਦੀ ਸੰਗਠਨ ਨੇ ਆਤਮਘਾਤੀ ਹਮਲਾ ਕੀਤਾ ਸੀ। ਇਸ ਧਮਾਕੇ 'ਚ 44 ਜਵਾਨ ਸ਼ਹੀਦ ਹੋ ਗਏ ਸਨ। ਦੱਸ ਦੇਈਏ ਕਿ ਪੂਰਾ ਦੇਸ਼ ਇਸ ਸਮੇਂ ਕੋਰੋਨਾ ਵਾਇਰਸ ਨਾਲ ਜੂਝ ਰਿਹਾ ਹੈ। ਕੋਰੋਨਾ ਦੀ ਆਫਤ ਦਰਮਿਆਨ ਜੰਮੂ-ਕਸ਼ਮੀਰ ਵਿਚ ਅੱਤਵਾਦੀਆਂ ਗਤੀਵਿਧੀਆਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ ਹਨ ਅਤੇ ਘਾਟੀ 'ਚ ਲਗਾਤਾਰ ਮੁਕਾਬਲੇ ਦੀਆਂ ਖ਼ਬਰਾਂ ਆ ਰਹੀਆਂ ਹਨ। ਇਸ ਤੋਂ ਪਹਿਲਾਂ ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲੇ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ ਵਿਚ 2 ਅੱਤਵਾਦੀ ਵੀ ਮਾਰੇ ਗਏ।


Tanu

Content Editor

Related News