ਜੰਮੂ ਕਸ਼ਮੀਰ 'ਚ ਮੁਕਾਬਲੇ ਦੌਰਾਨ ਸੁਰੱਖਿਆ ਫ਼ੋਰਸ ਨੇ ਲਸ਼ਕਰ ਦੇ 3 ਅੱਤਵਾਦੀ ਕੀਤੇ ਢੇਰ

Tuesday, May 11, 2021 - 02:13 PM (IST)

ਜੰਮੂ ਕਸ਼ਮੀਰ 'ਚ ਮੁਕਾਬਲੇ ਦੌਰਾਨ ਸੁਰੱਖਿਆ ਫ਼ੋਰਸ ਨੇ ਲਸ਼ਕਰ ਦੇ 3 ਅੱਤਵਾਦੀ ਕੀਤੇ ਢੇਰ

ਸ਼੍ਰੀਨਗਰ- ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਮੰਗਲਵਾਰ ਨੂੰ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ 'ਚ ਲਸ਼ਕਰ ਦੇ ਤਿੰਨੋਂ ਅੱਤਵਾਦੀ ਮਾਰੇ ਗਏ। ਪੁਲਸ ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫ਼ੀਆ ਸੂਚਨਾ ਦੇ ਆਧਾਰ 'ਤੇ ਰਾਸ਼ਟਰੀ ਰਾਈਫਲਜ਼, ਕੇਂਦਰੀ ਰਿਜ਼ਰਵ ਪੁਲਸ ਫ਼ੋਰਸ ਅਤੇ ਪੁਲਸ ਦੇ ਵਿਸ਼ੇਸ਼ ਮੁਹਿੰਮ ਸਮੂਹ ਨੇ ਸਵੇਰੇ ਅਨੰਤਨਾਗ ਤੋਂ ਕਰੀਬ 30 ਕਿਲੋਮੀਟਰ ਦੂਰ ਵੈਲੂ ਕੋਕਰਨਾਗ ਦੇ ਜੰਗਲੀ ਇਲਾਕਿਆਂ 'ਚ ਸੰਯੁਕਤ ਘੇਰਾਬੰਦੀ ਅਤੇ ਤਲਾਸ਼ ਮੁਹਿੰਮ ਚਲਾਈ। ਵੈਲੂ 'ਚ ਸਾਰੇ ਨਿਕਾਸੀ ਸਥਾਨਾਂ ਨੂੰ ਸੀਲ ਕਰਨ ਤੋਂ ਬਾਅਦ ਸੁਰੱਖਿਆ ਫ਼ੋਰਸ ਦੇ ਜਵਾਨ ਸ਼ੱਕੀ ਇਲਾਕੇ ਵੱਲ ਵੱਧ ਰਹੇ ਸਨ, ਉਦੋਂ ਉੱਥੇ ਲੁਕੇ ਅੱਤਵਾਦੀਆਂ ਨੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ।

PunjabKesari

ਇਸ ਦੌਰਾਨ ਜਵਾਬੀ ਕਾਰਵਾਈ 'ਚ ਸੁਰੱਖਿਆ ਫ਼ੋਰਸਾਂ ਨੇ ਵੀ ਗੋਲੀਆਂ ਚਲਾਈਆਂ। ਦੋਹਾਂ ਪੱਖਾਂ ਵਿਚਾਲੇ ਮੁਕਾਬਲੇ 'ਚ 3 ਅੱਤਵਾਦੀ ਮਾਰੇ ਗਏ। ਉਨ੍ਹਾਂ ਦੱਸਿਆ ਕਿ ਕਿਸੇ ਕਾਨੂੰਨ ਵਿਵਸਥਾ ਦੀ ਗੜਬੜੀ ਨੂੰ ਰੋਕਣ ਲਈ ਇਲਾਕੇ 'ਚ ਐਡੀਸ਼ਨਲ ਸੁਰੱਖਿਆ ਫ਼ੋਰਸ ਅਤੇ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਅੰਤਿਮ ਰਿਪੋਰਟ ਮਿਲਣ ਤੱਕ ਇਲਾਕੇ 'ਚ ਤਲਾਸ਼ ਮੁਹਿੰਮ ਜਾਰੀ ਸੀ।


author

DIsha

Content Editor

Related News