ਜੰਮੂ ਕਸ਼ਮੀਰ : 2 ਵੱਖ-ਵੱਖ ਜਗ੍ਹਾ ਮੁਕਾਬਲੇ ''ਚ ਸੁਰੱਖਿਆ ਫ਼ੋਰਸਾਂ ਨੇ 4 ਅੱਤਵਾਦੀ ਕੀਤੇ ਢੇਰ

07/08/2021 10:10:23 AM

ਸ਼੍ਰੀਨਗਰ- ਜੰਮੂ ਕਸ਼ਮੀਰ ਦੇ ਪੁਲਵਾਮਾ ਅਤੇ ਕੁਲਗਾਮ ਜ਼ਿਲ੍ਹੇ 'ਚ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ 'ਚ ਵੀਰਵਾਰ ਨੂੰ 4 ਅੱਤਵਾਦੀ ਮਾਰੇ ਗਏ। ਦੱਸਣਯੋਗ ਹੈ ਕਿ ਪਿਛਲੇ 24 ਘੰਟਿਆਂ ਦੌਰਾਨ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਹਿਜ਼ਬੁਲ ਮੁਜਾਹੀਦੀਨ ਦੇ ਸੀਨੀਅਰ ਕਮਾਂਡਰ ਸਮੇਤ 5 ਅੱਤਵਾਦੀਆਂ ਨੂੰ ਸੁਰੱਖਿਆ ਫ਼ੋਰਸਾਂਨੇ ਮਾਰ ਸੁੱਟਿਆ ਹੈ। ਇਸ ਵਿਚ ਕਸ਼ਮੀਰ ਖੇਤਰ ਦੇ ਪੁਲਸ ਜਨਰਲ ਇੰਸਪੈਕਟਰ (ਆਈ.ਪੀ.ਜੀ.) ਵਿਜੇ ਕੁਮਾਰ ਨੇ ਬਿਨਾਂ ਕਿਸੇ ਨੁਕਸਾਨ ਦੇ ਇਨ੍ਹਾਂ ਮੁਹਿੰਮਾਂ ਨੂੰ ਸੰਚਾਲਿਤ ਕਰਨ ਲਈ ਸੁਰੱਖਿਆ ਫ਼ੋਰਸਾਂ ਨੂੰ ਵਧਾਈ ਦਿੱਤੀ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਸੂਚਨਾ ਦੇ ਆਧਾਰ 'ਤੇ ਪ੍ਰਦੇਸ਼ ਪੁਲਸ ਦੇ ਵਿਸ਼ੇਸ਼ ਮੁਹਿੰਮ ਦਲ, ਫ਼ੌਜ ਅਤੇ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ (ਸੀ.ਆਰ.ਪੀ.ਐੱਪ.) ਨੇ ਬੁੱਧਵਾਰ ਰਾਤ ਪੁਲਵਾਮਾ ਦੇ ਪੁਚਾਲ 'ਚ ਘੇਰਾਬੰਦੀ ਅਤੇ ਤਲਾਸ਼ ਮੁਹਿੰਮ ਸ਼ੁਰੂ ਕੀਤੀ।

PunjabKesariਸੂਤਰਾਂ ਨੇ ਕਿਹਾ,''ਇਸ ਤੋਂ ਬਾਅਦ ਸੁਰੱਖਿਆ ਫ਼ੋਰਸਾਂ ਨੇ ਜਵਾਬੀ ਕਾਰਵਾਈ ਕੀਤੀ ਅਤੇ ਮੁਕਾਬਲਾ ਸ਼ੁਰੂ ਹੋ ਗਿਆ।'' ਸੂਤਰਾਂ ਨੇ ਦੱਸਿਆ ਕਿ ਵੀਰਵਾਰ ਤੜਕੇ ਮੁਕਾਬਲੇ 'ਚ 2 ਅੱਤਵਾਦੀ ਮਾਰੇ ਗਏ। ਅੰਤਿਮ ਸੂਚਨਾ ਮਿਲਣ ਤੱਕ ਮੁਕਾਬਲਾ ਜਾਰੀ ਸੀ। ਉੱਥੇ ਹੀ ਪ੍ਰਦੇਸ਼ ਪੁਲਸ ਦੇ ਵਿਸ਼ੇਸ਼ ਮੁਹਿੰਮ ਦਲ, ਰਾਸ਼ਟਰੀ ਰਾਈਫ਼ਲ ਅਤੇ ਸੀ.ਆਰ.ਪੀ.ਐੱਫ. ਦੇ ਸੰਯੁਕਤ ਤਲਾਸ਼ ਮੁਹਿੰਮ ਦੌਰਾਨ ਕੁਲਗਾਮ ਦੇ ਜ਼ੋਦਾਰ ਖੇਤਰ 'ਚ ਸੁਰੱਖਿਆ ਫ਼ੋਰਸਾਂ ਅਤੇ ਅੱਤਵਾਦੀਆਂ ਦਰਮਿਆਨ ਵੀਰਵਾਰ ਤੜਕੇ ਮੁਕਾਬਲਾ ਹੋਇਆ। ਸੂਤਰਾਂ ਨੇ ਕਿਹਾ,''ਮੁਕਾਬਲੇ ਦੌਰਾਨ ਹੁਣ ਤੱਕ ਲਸ਼ਕਰ-ਏ-ਤੋਇਬਾ ਦੇ 2 ਅੱਤਵਾਦੀ ਮਾਰੇ ਗਏ ਹਨ।'' ਸੂਤਰਾਂ ਅਨੁਸਾਰ ਮੁਕਾਬਲਾ ਜਾਰੀ ਹੈ। ਦੱਸਣਯੋਗ ਹੈ ਕਿ ਕੁਪਵਾੜਾ ਜ਼ਿਲ੍ਹੇ ਦੇ ਹੰਦਵਾੜਾ 'ਚ ਨਾਕਾ ਤਲਾਸ਼ੀ ਦੌਰਾਨ ਮੁਕਾਬਲੇ 'ਚ ਹਿਜ਼ਬੁਲ ਦਾ ਸੀਨੀਅਰ ਕਮਾਂਡਰ ਮੇਹਰਾਜੁਦੀਨ ਹਲਵਾਈ ਉਰਫ਼ ਉਬੈਦ ਬੁੱਧਵਾਰ ਨੂੰ ਮਾਰਿਆ ਗਿਆ ਸੀ।


DIsha

Content Editor

Related News