ਜੰਮੂ ਕਸ਼ਮੀਰ ਦੇ ਪਹਿਲੇ ਮੁਸਲਿਮ IAS ਅਧਿਕਾਰੀ ਮੁਹੰਮਦ ਸ਼ਫੀ ਪੰਡਿਤ ਦਾ ਦਿਹਾਂਤ
Thursday, Sep 19, 2024 - 12:11 PM (IST)
ਸ਼੍ਰੀਨਗਰ (ਭਾਸ਼ਾ)- ਜੰਮੂ ਕਸ਼ਮੀਰ ਦੇ ਪਹਿਲੇ ਮੁਸਲਿਮ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈ.ਏ.ਐੱਸ.) ਅਧਿਕਾਰੀ ਮੁਹੰਮਦ ਸ਼ਮੀ ਪੰਡਿਤ ਦਾ ਵੀਰਵਾਰ ਨੂੰ ਦਿਹਾਂਤ ਹੋ ਗਿਆ। ਉਹ 80 ਸਾਲ ਦੇ ਸਨ। ਪੰਡਿਤ ਦੇ ਪਰਿਵਾਰ ਅਨੁਸਾਰ ਉਨ੍ਹਾਂ ਨੂੰ ਕਰੀਬ ਇਕ ਮਹੀਨੇ ਪਹਿਲੇ ਕੈਂਸਰ ਹੋਣ ਦਾ ਪਤਾ ਲੱਗਾ ਸੀ, ਜਿਸ ਤੋਂ ਬਾਅਦ ਉਨ੍ਹਾਂ ਦੇ ਦਿੱਲੀ ਦੇ ਇਕ ਹਸਪਤਾਲ 'ਚ ਇਲਾਜ ਕੀਤਾ ਜਾ ਰਿਹਾ ਸੀ। ਪੰਡਿਤ 1969 'ਚ ਸਿਵਲ ਸੇਵਾ ਪ੍ਰੀਖਿਆ ਪਾਸ ਕਰਨ ਵਾਲੇ ਜੰਮੂ ਕਸ਼ਮੀਰ ਦੇ ਪਹਿਲੇ ਮੁਸਲਿਮ ਸਨ। ਸਰਕਾਰ 'ਚ ਉਨ੍ਹਾਂ ਦੀ ਅੰਤਿਮ ਜ਼ਿੰਮੇਵਾਰੀ ਜੰਮੂ ਕਸ਼ਮੀਰ ਲੋਕ ਸੇਵਾ ਕਮਿਸ਼ਨ ਦੇ ਮੁਖੀ ਵਜੋਂ ਸੀ।
ਸ਼ਫੀ ਪੰਡਿਤ ਕਸ਼ਮੀਰ 'ਚ ਕਈ ਨਾਗਰਿਕ ਸਮਾਜ ਪਹਿਲਾਂ ਦਾ ਹਿੱਸਾ ਸਨ। ਉਨ੍ਹਾਂ ਨੇ 1992 'ਚ ਭਾਰਤ ਸਰਕਾਰ 'ਚ ਸੰਯੁਕਤ ਸਕੱਤਰ ਵਜੋਂ ਮੰਡਲ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਨ 'ਚ ਵੀ ਮਹੱਤਵਪੂਰਨ ਭੂਮਿਕਾ ਨਿਭਾਈ ਸੀ। ਪੰਡਿਤ ਦੀ ਮ੍ਰਿਤਕ ਦੇਹ ਅੱਜ ਸ਼੍ਰੀਨਗਰ ਲਿਆਂਦੀ ਜਾਵੇਗੀ। ਉਨ੍ਹਾਂ ਦੇ ਪਰਿਵਾਰ ਨੇ ਕਿਹਾ,''ਜੇਕਰ ਸੰਭਵ ਹੋਇਆ ਤਾਂ ਵੀਰਵਾਰ ਨੂੰ ਉਨ੍ਹਾਂ ਨੇ ਸਪੁਰਦ-ਏ-ਖਾਕ ਕਰ ਦਿੱਤਾ ਜਾਵੇਗਾ।'' ਕਾਂਗਰਸ ਆਗੂ ਜੈਰਾਮ ਰਮੇਸ਼ ਨੇ ਆਈ.ਏ.ਐੱਸ. ਅਧਿਕਾਰੀ ਦੇ ਦਿਹਾਂਤ 'ਤੇ ਸੋਗ ਜ਼ਾਹਰ ਕੀਤਾ। ਰਮੇਸ਼ ਨੇ ਸੋਸ਼ਲ ਮੀਡੀਆ ਮੰਚ 'ਐਕਸ 'ਤੇ ਇਕ ਪੋਸਟ 'ਚ ਕਿਹਾ,''ਮੇਰੇ ਕਈ ਸਾਲ ਪੁਰਾਣੇ ਚੰਗੇ ਦੋਸਤ ਮੁਹੰਮਦ ਸ਼ਫੀ ਪੰਡਿਤ ਦਾ ਹਾਲ 'ਚ ਦਿਹਾਂਤ ਹੋ ਗਿਾ। ਉਹ 1969 ਬੈਚ ਦੇ ਆਈ.ਏ.ਐੱਸ. ਅਧਿਕਾਰੀ ਸਨ, ਜਿਨ੍ਹਾਂ ਨੇ ਜੰਮੂ ਕਸ਼ਮੀਰ ਅਤੇ ਕੇਂਦਰ ਦੋਹਾਂ 'ਚ ਮਹੱਤਵਪੂਰਨ ਅਹੁਦਿਆਂ 'ਤੇ ਕੰਮ ਕੀਤਾ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8