J&K: LoC 'ਤੇ ਘੁਸਪੈਠ ਨਾਕਾਮ, ਸੁਰੱਖਿਆ ਦਸਤਿਆਂ ਨੇ ਦੋ ਅੱਤਵਾਦੀ ਕੀਤੇ ਢੇਰ

07/11/2020 10:20:24 AM

ਸ਼੍ਰੀਨਗਰ (ਭਾਸ਼ਾ)—  ਜੰਮੂ-ਕਸ਼ਮੀਰ ਵਿਚ ਸਰਹੱਦ ਪਾਰ ਅੱਤਵਾਦੀ ਘੁਸਪੈਠ ਦੀਆਂ ਕੋਸ਼ਿਸ਼ਾਂ ਤੋਂ ਬਾਜ ਨਹੀਂ ਆ ਰਹੇ ਹਨ। ਜੰਮੂ-ਕਸ਼ਮੀਰ ਦੇ ਨੌਗਾਮ ਸੈਕਟਰ ਵਿਚ ਫ਼ੌਜ ਨੇ ਸ਼ਨੀਵਾਰ ਯਾਨੀ ਕਿ ਅੱਜ ਕੰਟਰੋਲ ਰੇਖਾ (ਐੱਲ. ਓ. ਸੀ.) ਨੇੜੇ ਘੁਸਪੈਠ ਦੀ ਕੋਸ਼ਿਸ਼ ਨਾਕਾਮ ਕਰਦੇ ਹੋਏ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਰੱਖਿਆ ਬੁਲਾਰੇ ਰਾਜੇਸ਼ ਕਾਲੀਆ ਨੇ ਦੱਸਿਆ ਕਿ ਅੱਜ ਸਵੇਰੇ ਫ਼ੌਜੀਆਂ ਨੂੰ ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲੇ ਦੇ ਨੌਗਾਮ ਸੈਕਟਰ ਵਿਚ ਕੰਟਰੋਲ ਰੇਖਾ ਨੇੜੇ ਸ਼ਕੀ ਗਤੀਵਿਧੀਆਂ ਹਰਕਤਾਂ ਦਾ ਪਤਾ ਲੱਗਾ। 

ਉਨ੍ਹਾਂ ਨੇ ਦੱਸਿਆ ਕਿ ਫ਼ੌਜੀਆਂ ਨੇ ਤੇਜ਼ੀ ਨਾਲ ਘਾਤ ਲਾ ਕੇ ਹਮਲਾ ਕੀਤਾ, ਜਿਸ ਵਿਚ ਦੋ ਅੱਤਵਾਦੀ ਢੇਰ ਕਰ ਦਿੱਤੇ ਗਏ। ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਮੌਕੇ ਤੋਂ ਦੋ ਏ.ਕੇ-47 ਰਾਈਫਲ ਅਤੇ ਯੁੱਧ ਵਿਚ ਇਸਤੇਮਾਲ ਕੀਤੀਆਂ ਜਾਣ ਵਾਲੀਆਂ ਸਮੱਗਰੀਆਂ ਜ਼ਬਤ ਕੀਤੀਆਂ ਗਈਆਂ। ਸਰਚ ਆਪੇਰਸ਼ਨ ਅਜੇ ਜਾਰੀ ਹੈ। 

ਦੱਸ ਦੇਈਏ ਕਿ ਇਸ ਤੋਂ ਪਹਿਲਾਂ 1 ਜੁਲਾਈ ਨੂੰ ਜੰਮੂ-ਕਸ਼ਮੀਰ ਦੇ ਰਾਜੌਰੀ ਵਿਚ ਸੁਰੱਖਿਆ ਦਸਤਿਆਂ ਨੂੰ ਅੱਤਵਾਦੀ ਘੁਸਪੈਠ ਦੀ ਖੁਫੀਆ ਜਾਣਕਾਰੀ ਮਿਲੀ ਸੀ। ਜਿਸ ਤੋਂ ਬਾਅਦ ਸੁਰੱਖਿਆ ਦਸਤਿਆਂ ਨੇ ਕੰਟਰੋਲ ਰੇਖਾ 'ਤੇ ਅੱਤਵਾਦੀਆਂ ਨੂੰ ਘੁਸਪੈਠ ਕਰਦੇ ਦੇਖਿਆ। ਹਾਲਾਂਕਿ ਕੰਟਰੋਲ ਰੇਖਾ 'ਤੇ ਤਾਇਨਾਤ ਸੁਰੱਖਿਆ ਦਸਤਿਆਂ ਨੇ ਅੱਤਵਾਦੀਆਂ ਦੀ ਇਸ ਘੁਸਪੈਠ ਨੂੰ ਨਾਕਾਮ ਕਰ ਦਿੱਤਾ ਸੀ। ਨਾਲ ਹੀ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ।


Tanu

Content Editor

Related News