J&K ’ਚ ਪੁਲਸ ਦੀ ਵੱਡੀ ਕਾਰਵਾਈ, 1.5 ਕਰੋੜ ਦੀ ਹੈਰੋਇਨ ਸਮੇਤ ਦੋ ਅੱਤਵਾਦੀ ਗ੍ਰਿਫਤਾਰ

05/03/2022 9:40:35 AM

ਬਾਰਾਮੂਲਾ: ਜੰਮੂ-ਕਸ਼ਮੀਰ ’ਚ ਪੁਲਸ ਅਤੇ ਸੁਰੱਖਿਆ ਫੋਰਸਾਂ ਨੂੰ ਵੱਡੀ ਸਫ਼ਲਤਾ ਹੱਥ ਲੱਗੀ ਹੈ। ਜੰਮੂ ਅਤੇ ਕਸ਼ਮੀਰ ਪੁਲਸ ਨੇ ਭਾਰਤੀ ਫੌਜ ਦੇ ਨਾਲ ਮਿਲ ਕੇ ਇਕ ਅੰਤਰ-ਜ਼ਿਲਾ ਨਾਰਕੋ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਦੋ ਅੱਤਵਾਦੀ ਸਹਿਯੋਗੀਆਂ ਨੂੰ 1.5 ਕਰੋੜ ਰੁਪਏ ਦੀ ਹੈਰੋਇਨ ਅਤੇ ਹਥਿਆਰਾਂ ਅਤੇ ਗੋਲਾ ਬਾਰੂਦ ਸਮੇਤ ਗ੍ਰਿਫਤਾਰ ਕੀਤਾ। ਬਾਰਾਮੂਲਾ ਪੁਲਸ ਸਟੇਸ਼ਨ ਵਿਚ ਯੂ.ਏ.ਪੀ. ਐਕਟ, ਐਨ.ਡੀ.ਪੀ.ਐਸ. ਐਕਟ ਅਤੇ ਆਰਮਜ਼ ਐਕਟ ਦੀਆਂ ਸਬੰਧਤ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਬਾਰਾਮੂਲਾ ਪੁਲਸ ਅਤੇ ਫੌਜ 52RR ਵਲੋਂ ਅੰਤਰ-ਜ਼ਿਲ੍ਹਾ ਨਾਰਕੋ-ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ। ਕੁੱਲ ਦੋ ਅੱਤਵਾਦੀ ਸਹਿਯੋਗੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਹਥਿਆਰਾਂ ਅਤੇ ਗੋਲਾ ਬਾਰੂਦ ਸਮੇਤ 1.5 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਗਈ। ਯੂ.ਏ.ਪੀ. ਐਕਟ, ਐਨ.ਡੀ.ਪੀ.ਐਸ. ਐਕਟ ਦੀਆਂ ਸਬੰਧਤ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ।

ਇਕ ਹੋਰ ਘਟਨਾ ਵਿਚ ਸੁਰੱਖਿਆ ਫੋਰਸਾਂ ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਇਕ ਸਾਥੀ ਨੂੰ ਵੀ ਉਸ ਸਮੇਂ ਕਾਬੂ ਕਰ ਲਿਆ ਜਦੋਂ ਉਹ ਪੁਲਵਾਮਾ ਜ਼ਿਲ੍ਹੇ ਦੇ ਪਿੰਡ ਰਾਬਿਤਾਰ ’ਚ ਇਕ ਚੌਕੀ ਤੋਂ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਪੁਲਸ ਨੇ ਕਿਹਾ ਕਿ ਗਾਂਦੇਰਬਲ ਪੁਲਸ ਵਲੋਂ ਫੌਜ ਦੀਆਂ 24 ਰਾਸ਼ਟਰੀ ਰਾਈਫਲਜ਼ ਅਤੇ ਕੇਂਦਰੀ ਰਿਜ਼ਰਵ ਪੁਲਸ ਬਲ ਦੇ ਨਾਲ ਪਿੰਡ ਰਾਬਿਤਾਰ ਵਿਖੇ ਲਗਾਏ ਗਏ ਸਾਂਝੇ ਨਾਕੇ ਦੀ ਚੈਕਿੰਗ ਦੌਰਾਨ ਇਕ ਚਿੱਟੇ ਰੰਗ ਦੀ ਸਕਾਰਪੀਓ ਨੂੰ ਡੱਬ ਵਕੂਰਾ ਵੱਲੋਂ ਆਉਂਦੇ ਹੋਏ ਦੇਖਿਆ ਗਿਆ ਅਤੇ ਯੂ-ਟਰਨ ਲੈਣ ਅਤੇ ਭੱਜਣ ਦੀ ਕੋਸ਼ਿਸ਼ ਕੀਤੀ।

ਸੁਰੱਖਿਆ ਫੋਰਸਾਂ ਨੇ ਡਰਾਈਵਰ ਨੂੰ ਕਾਬੂ ਕਰ ਲਿਆ ਅਤੇ ਗੱਡੀ ਦੀ ਤਲਾਸ਼ੀ ਲਈ ਜਿਸ ’ਚੋਂ ਭਾਰੀ ਮਾਤਰਾ ’ਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਹੋਇਆ।ਭਾਰਤੀ ਸਜ਼ਾ ਜ਼ਾਬਤਾ ਅਤੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀਆਂ ਸਬੰਧਤ ਧਾਰਾਵਾਂ ਦੇ ਤਹਿਤ ਗਾਂਦੇਰਬਲ  ਪੁਲਸ ਸਟੇਸ਼ਨ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।


Tanu

Content Editor

Related News