ਜੰਮੂ-ਕਸ਼ਮੀਰ ਪੁਲਸ ਦੀ ਅਪੀਲ, ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ PCR ਨੂੰ ਦਿਉ ਸੂਚਨਾ

Tuesday, Aug 20, 2019 - 05:25 PM (IST)

ਜੰਮੂ-ਕਸ਼ਮੀਰ ਪੁਲਸ ਦੀ ਅਪੀਲ, ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ PCR ਨੂੰ ਦਿਉ ਸੂਚਨਾ

ਜੰਮੂ (ਭਾਸ਼ਾ)— ਜੰਮੂ-ਕਸ਼ਮੀਰ ਪੁਲਸ ਨੇ ਲੋਕਾਂ ਨੂੰ ਅਫਵਾਹਾਂ ਫੈਲਾਉਣ ਵਾਲੇ ਕਿਸੇ ਵੀ ਵਿਅਕਤੀ ਬਾਰੇ ਪੁਲਸ ਕੰਟਰੋਲ ਰੂਮ (ਪੀ. ਸੀ. ਆਰ.) ਨੂੰ ਸੂਚਨਾ ਦੇਣ ਦੀ ਅਪੀਲ ਕੀਤੀ ਹੈ। ਪੁਲਸ ਨੇ ਨਾਗਰਿਕਾਂ ਨੂੰ ਇਸ ਤਰ੍ਹਾਂ ਦੇ ਲੋਕਾਂ ਬਾਰੇ ਪੀ. ਸੀ. ਆਰ. ਨੂੰ ਜੰਮੂ ਟੈਲੀਫੋਨ ਨੰਬਰ-0191-2542001, 2542000, 2560401, 2544581 ਅਤੇ ਹੈਲਪ ਲਾਈਨ ਨੰਬਰ-2560244 ਅਤੇ 100 ਨੰਬਰ 'ਤੇ ਸੂਚਨਾ ਦੇਣ ਦੀ ਬੇਨਤੀ ਕੀਤੀ ਹੈ। 

ਅਧਿਕਾਰੀਆਂ ਨੇ ਕਿਹਾ ਕਿ ਨਾਗਰਿਕ ਨੇੜਲੇ ਪੁਲਸ ਥਾਣਿਆਂ ਜਾਂ ਪੁਲਸ ਚੌਕੀ ਨਾਲ ਵੀ ਸੰਪਰਕ ਕਾਇਮ ਕਰ ਸਕਦੇ ਹਨ, ਜਿੱਥੇ ਤਾਇਨਾਤ ਕਰਮਚਾਰੀਆਂ ਨੂੰ ਅਜਿਹੇ ਸ਼ਰਾਰਤੀ ਤੱਤਾਂ ਵਿਰੁੱਧ ਬਿਨਾਂ ਦੇਰ ਕੀਤੇ ਕਾਰਵਾਈ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਅਖਨੂਰ ਪੁਲਸ ਥਾਣੇ ਵਿਚ ਇਕ ਮਾਮਲਾ ਦਰਜ ਕੀਤਾ ਗਿਆ ਅਤੇ ਅਫਵਾਹ ਫੈਲਾਉਣ ਵਾਲੇ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸ ਤਰ੍ਹਾਂ ਫੇਸਬੁੱਕ 'ਤੇ ਗਲਤ ਸੰਦੇਸ਼ ਫੈਲਾਉਣ ਨੂੰ ਲੈ ਕੇ ਰਾਜੌਰੀ 'ਚ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। 

ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ 40 ਸਾਲਾ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ। ਉਸ ਨੇ ਅਫਵਾਹ ਫੈਲਾਈ ਸੀ, ਜਿਸ ਕਾਰਨ ਲੋਕਾਂ 'ਚ ਦਹਿਸ਼ਤ ਫੈਲ ਗਈ ਸੀ। ਇੱਥੇ ਦੱਸ ਦੇਈਏ ਕਿ ਜੰਮੂ-ਕਸ਼ਮੀਰ ਤੋਂ ਧਾਰਾ-370 ਹਟਣ ਤੋਂ ਬਾਅਦ ਇੱਥੇ ਧਾਰਾ-144 (ਇਕ ਥਾਂ 4 ਲੋਕਾਂ ਦੇ ਇਕੱਠੇ ਹੋਣ 'ਤੇ ਪਾਬੰਦੀ) ਲਾਈ ਗਈ ਸੀ। ਹਾਲਾਂਕਿ ਇਸ ਧਾਰਾ ਨੂੰ ਹਟਾ ਦਿੱਤਾ ਗਿਆ ਹੈ ਅਤੇ ਕੁਝ ਹੋਰ ਪਾਬੰਦੀਆਂ ਲਾਈਆਂ ਗਈਆਂ ਹਨ। ਅਫਵਾਹਾਂ ਨੂੰ ਫੈਲਣ ਤੋਂ ਰੋਕਣ ਲਈ ਮੋਬਾਈਲ, ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ।


author

Tanu

Content Editor

Related News