ਜੰਮੂ ਕਸ਼ਮੀਰ : ਪੁਲਸ ਥਾਣੇ ’ਚ ਕੀਤਾ ਗਿਆ ਨਸ਼ਾਮੁਕਤੀ ਕੈਂਪ ਦਾ ਆਯੋਜਨ

Wednesday, Dec 15, 2021 - 11:12 AM (IST)

ਸ਼੍ਰੀਨਗਰ- ਪੁਲਸ ਨਸ਼ਾ ਮੁਕਤੀ ਸੇਵਾਵਾਂ ਨੂੰ ਭਾਈਚਾਰੇ ਦੇ ਕਰੀਬ ਲਿਆਉਣ ਦੀਆਂ ਆਪਣੀਆਂ ਕੋਸ਼ਿਸ਼ਾਂ ’ਚ, ਪੁਲਸ ਨੇ ਐੱਸ.ਪੀ. ਪੱਛਮੀ ਅਲ ਤਾਹਿਰ ਗਿਲਾਨੀ ਦੀ ਦੇਖਰੇਖ ’ਚ ਥਾਣਾ ਪਰਿਮਪੋਰਾ ’ਚ ਨਸ਼ਾਮੁਕਤੀ ਕੈਂਪ ਦਾ ਆਯੋਜਨ ਕੀਤਾ। ਕੈਂਪ ਦਾ ਆਯੋਜਨ ਯੂਥ ਵਿਕਾਸ ਅਤੇ ਮੁੜ ਵਸੇਬਾ ਕੇਂਦਰ ਵਾਂਗਾਨਪੋਰਾ ਈਦਗਾਹ ਦੇ ਸਹਿਯੋਗ ਨਾਲ ਕੀਤਾ ਗਿਆ। ਪੁਲਸ ਨੇ ਇਕ ਬਿਆਨ ’ਚ ਕਿਹਾ ਕਿ ਇਸ ਮੌਕੇ ਡਾਕਟਰਾਂ ਅਤੇ ਫਾਰਮਾਸਿਸਟਾਂ ਦੀ ਇਕ ਟੀਮ ਮੌਜੂਦ ਸੀ ਅਤੇ ਟੀਮ ਵਲੋਂ 30 ਤੋਂ ਵਧ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਵਾਲਿਆਂ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਦਾ ਇਲਾਜ ਕੀਤਾ ਗਿਆ।

ਇਹ ਵੀ ਪੜ੍ਹੋ : ਜੰਮੂ ਕਸ਼ਮੀਰ : ਪੁਲਵਾਮਾ ’ਚ ਮੁਕਾਬਲੇ ਦੌਰਾਨ ਸੁਰੱਖਿਆ ਫ਼ੋਰਸਾਂ ਨੇ ਇਕ ਅੱਤਵਾਦੀ ਕੀਤਾ ਢੇਰ

ਭਾਈਚਾਰੇ ਦੇ ਮੈਂਬਰਾਂ ਵਿਸ਼ੇਸ਼ ਰੂਪ ਨਾਲ ਨਸ਼ੀਲੀ ਦਵਾਈਆਂ ਦੇ ਸ਼ਿਕਾਰ ਹੋਏ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਇਸ ਪਹਿਲ ਦੀ ਸ਼ਲਾਘਾ ਕੀਤੀ ਅਤੇ ਇਸ ਤਰ੍ਹਾਂ ਦੀਆਂ ਕੋਸ਼ਿਸ਼ਾਂ ਜਾਰੀ ਰੱਖਣ ਦੀ ਅਪੀਲ ਕੀਤੀ। ਸਾਰੇ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਵਾਲਿਆਂ ਨੂੰ ਮੁਫ਼ਤ ਦਵਾਈ ਦਿੱਤੀ ਗਈ ਅਤੇ ਉਨ੍ਹਾਂ ਨੂੰ ਅੱਗੇ ਦੀ ਜਾਂਚ ਅਤੇ ਇਲਾਜ ਲਈ ਯੂਥ ਮੁੜ ਵਸੇਬਾ ਕੇਂਦਰ ’ਚ ਰਿਪੋਰਟ ਕਰਨ ਦੀ ਸਲਾਹ ਦਿੱਤੀ ਗਈ।

ਇਹ ਵੀ ਪੜ੍ਹੋ : ਬੇਅਦਬੀ ਮਾਮਲਾ : ਪੰਜਾਬ ਸਰਕਾਰ ਦੇ ਫ਼ੈਸਲੇ ਨੂੰ ਰਾਮ ਰਹੀਮ ਨੇ ਹਾਈ ਕੋਰਟ ’ਚ ਦਿੱਤੀ ਚੁਣੌਤੀ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


DIsha

Content Editor

Related News