​​​​​​​ਜੰਮੂ-ਕਸ਼ਮੀਰ ਦੇ ਕੁਲਗਾਮ ''ਚ ਮੁਕਾਬਲਾ, 2 ਅੱਤਵਾਦੀ ਢੇਰ

10/10/2020 9:59:17 AM

ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ 'ਚ ਸ਼ਨੀਵਾਰ ਨੂੰ 2 ਅੱਤਵਾਦੀ ਮਾਰੇ ਗਏ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਦਸਤਿਆਂ ਨੂੰ ਦੱਖਣੀ ਕਸ਼ਮੀਰ 'ਚ ਕੁਲਗਾਮ ਜ਼ਿਲ੍ਹੇ ਦੇ ਚਿਨਗਾਮ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਦਸਤਿਆਂ ਨੇ ਇਸ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ ਮੁਹਿੰਮ ਸ਼ੁਰੂ ਕੀਤੀ।
 

ਉਨ੍ਹਾਂ ਨੇ ਦੱਸਿਆ ਕਿ ਤਲਾਸ਼ ਮੁਹਿੰਮ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਦਸਤਿਆਂ 'ਤੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਦੋਹਾਂ ਪੱਖਾਂ ਦਰਮਿਆਨ ਮੁਕਾਬਲਾ ਸ਼ੁਰੂ ਹੋ ਗਿਆ। ਅਧਿਕਾਰੀ ਨੇ ਦੱਸਿਆ ਕਿ ਮੁਕਾਬਲੇ 'ਚ 2 ਅੱਤਵਾਦੀਆਂ ਦੀ ਮੌਤ ਹੋ ਗਈ। ਅੱਤਵਾਦੀਆਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਸੰਬੰਧ ਕਿਸ ਅੱਤਵਾਦੀ ਸੰਗਠਨ ਨਾਲ ਸੀ। ਉਨ੍ਹਾਂ ਨੇ ਦੱਸਿਆ ਕਿ ਤਲਾਸ਼ ਮੁਹਿੰਮ ਹਾਲੇ ਜਾਰੀ ਹੈ।


DIsha

Content Editor

Related News