ਜੰਮੂ ਕਸ਼ਮੀਰ : ਸੁਰੱਖਿਆ ਫ਼ੋਰਸਾਂ ਨੇ ਇਕ ਅੱਤਵਾਦੀ ਅਤੇ ਉਸ ਦੇ ਤਿੰਨ ਸਾਥੀ ਕੀਤੇ ਗ੍ਰਿਫ਼ਤਾਰ

Wednesday, Apr 14, 2021 - 01:48 PM (IST)

ਜੰਮੂ ਕਸ਼ਮੀਰ : ਸੁਰੱਖਿਆ ਫ਼ੋਰਸਾਂ ਨੇ ਇਕ ਅੱਤਵਾਦੀ ਅਤੇ ਉਸ ਦੇ ਤਿੰਨ ਸਾਥੀ ਕੀਤੇ ਗ੍ਰਿਫ਼ਤਾਰ

ਸ਼੍ਰੀਨਗਰ- ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਬੁੱਧਵਾਰ ਨੂੰ ਸੁਰੱਖਿਆ ਫ਼ੋਰਸਾਂ ਨੇ ਇਕ ਮੁਹਿੰਮ ਦੌਰਾਨ ਇਕ ਅੱਤਵਾਦੀ ਅਤੇ ਉਸ ਦੇ ਤਿੰਨ ਹੋਰ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੀਆਂ ਗਤੀਵਿਧੀਆਂ ਬਾਰੇ ਖ਼ੁਫੀਆ ਜਾਣਕਾਰੀ ਦੇ ਆਧਾਰ 'ਤੇ ਪੁਲਸ ਅਤੇ ਫ਼ੌਜ ਦੇ ਜਵਾਨਾਂ ਨੇ ਸੰਯੁਕਤ ਰੂਪ ਨਾਲ ਕੁਲਗਾਮ ਜ਼ਿਲ੍ਹੇ ਦੇ ਬੋਗੁੰਡ 'ਚ ਇਕ ਜਾਂਚ ਚੌਕੀ ਸਥਾਪਤ ਕੀਤੀ। ਜਾਂਚ ਦੌਰਾਨ ਇਕ ਵਾਹਨ ਤੋਂ ਇਕ ਅੱਤਵਾਦੀ ਅਤੇ ਉਸ ਦੇ ਤਿੰਨ ਸਾਥੀਆਂ ਸਮੇਤ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਇਹ ਵੀ ਪੜ੍ਹੋ : ਜੰਮੂ ਕਸ਼ਮੀਰ : ਕੁਪਵਾੜਾ 'ਚ ਸੁਰੱਖਿਆ ਫ਼ੋਰਸਾਂ ਨੇ ਤਿੰਨ ਅੱਤਵਾਦੀ ਕੀਤੇ ਗ੍ਰਿਫ਼ਤਾਰ

ਗ੍ਰਿਫ਼ਤਾਰ ਕੀਤੇ ਗਏ ਅੱਤਵਾਦੀ ਦੀ ਪਛਾਣ ਜੇਆਨ ਅਹਿਮਦ ਡਾਰ ਦੇ ਰੂਪ 'ਚ ਕੀਤੀ ਗਈ ਹੈ, ਜੋ ਪਿਛਲੇ ਮਹੀਨੇ ਹੀ ਅੱਤਵਾਦੀ ਸੰਗਠਨ 'ਚ ਸ਼ਾਮਲ ਹੋਇਆ ਸੀ। ਇਸ ਤੋਂ ਇਲਾਵਾ ਜਿਨ੍ਹਾਂ ਤਿੰਨ ਹੋਰ ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ, ਉਨ੍ਹਾਂ 'ਚ ਜਾਹਿਦ ਨਜ਼ੀਰ, ਉਮਰ ਯੁਸੂਫ਼ ਅਤੇ ਮੁਜ਼ੱਫਰ ਸ਼ਾਮਲ ਹੈ। ਪੁਲਸ ਨੇ ਚਾਰਾਂ ਨੂੰ ਤੁਰੰਤ ਹਿਰਾਸਤ 'ਚ ਲੈ ਲਿਆ ਹੈ ਅਤੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਅਨੁਸਾਰ ਅੱਤਵਾਦੀਆਂ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ 'ਚ ਹੋਰ ਗ੍ਰਿਫ਼ਤਾਰੀਆਂ ਹੋ ਸਕਦੀਆਂ ਹਨ।

ਇਹ ਵੀ ਪੜ੍ਹੋ : ਅੱਤਵਾਦੀ ਹਮਲੇ ਲਈ ਮਸਜਿਦਾਂ ਦੀ ਹੋ ਰਹੀ ਹੈ ਗਲਤ ਵਰਤੋਂ : ਕਸ਼ਮੀਰ IGP ਵਿਜੇ ਕੁਮਾਰ


author

DIsha

Content Editor

Related News