ਜੰਮੂ ਕਸ਼ਮੀਰ : ਸ਼ੋਪੀਆਂ ਜ਼ਿਲ੍ਹੇ ''ਚ ਮੁਕਾਬਲਾ, ਸੁਰੱਖਿਆ ਦਸਤਿਆਂ ਨੇ 2 ਅੱਤਵਾਦੀ ਕੀਤੇ ਢੇਰ
Tuesday, Nov 10, 2020 - 10:50 AM (IST)
ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਸੁਰੱਖਿਆ ਦਸਤਿਆਂ ਅਤੇ ਅੱਤਵਾਦੀਆਂ ਦਰਮਿਆਨ ਮੰਗਲਵਾਰ ਨੂੰ ਹੋਏ ਮੁਕਾਬਲੇ 'ਚ 2 ਅੱਤਵਾਦੀ ਮਾਰੇ ਗਏ ਹਨ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫ਼ੀਆ ਜਾਣਕਾਰੀ ਮਿਲੀ ਸੀ। ਜਿਸ ਤੋਂ ਬਾਅਦ ਸੁਰੱਖਿਆ ਦਸਤਿਆਂ ਨੇ ਦੱਖਣੀ ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ ਦੇ ਕੁਟਪੋਰਾ ਇਲਾਕੇ 'ਚ ਘੇਰਾਬੰਦੀ ਕਰ ਕੇ ਤਲਾਸ਼ ਮੁਹਿੰਮ ਸ਼ੁਰੂ ਕੀਤੀ ਸੀ।
ਇਹ ਵੀ ਪੜ੍ਹੋ : ਦੁਖ਼ਦ ਖ਼ਬਰ: ਦੀਵਾਲੀ ਤੋਂ ਪਹਿਲਾਂ ਪਸਰਿਆ ਮਾਤਮ, ਮਿੱਟੀ ਦੀ ਖੋਦਾਈ ਦੌਰਾਨ 4 ਬੱਚਿਆਂ ਦੀ ਮੌਤ
ਉਨ੍ਹਾਂ ਨੇ ਦੱਸਿਆ ਕਿ ਅੱਤਵਾਦੀਆਂ ਦੇ ਸੁਰੱਖਿਆ ਦਸਤਿਆਂ 'ਤੇ ਗੋਲੀਆਂ ਚਲਾਉਣ ਨਾਲ ਮੁਹਿੰਮ ਮੁਕਾਬਲੇ 'ਚ ਬਦਲ ਗਈ। ਅਧਿਕਾਰੀ ਨੇ ਦੱਸਿਆ ਕਿ ਮੁਕਾਬਲੇ 'ਚ 2 ਅੱਤਵਾਦੀ ਮਾਰੇ ਗਏ। ਉਨ੍ਹਾਂ ਨੇ ਦੱਸਿਆ ਕਿ ਅੱਤਵਾਦੀਆਂ ਅਤੇ ਉਨ੍ਹਾਂ ਦੇ ਸੰਗਠਨ ਦੀ ਪਛਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੂਤਰਾਂ ਨੇ ਦੱਸਿਆ ਕਿ ਜਨਤਕ ਸੰਬੋਧਨ ਪ੍ਰਣਾਲੀ ਦੇ ਮਾਧਿਅਮ ਨਾਲ ਅੱਤਵਾਦੀਆਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਗਿਆ। ਸੁਰੱਖਿਆ ਦਸਤਿਆਂ ਨੇ ਕਿਹਾ ਕਿ ਉਹ ਉਨ੍ਹਾਂ ਨੂੰ ਨੁਕਸਾਨ ਨਹੀਂ ਪਹੁੰਚਾਉਣਾ ਚਾਹੁੰਦੇ ਅਤੇ ਉਹ ਆਪਣੇ ਹਥਿਆਰਾਂ ਨਾਲ ਆਤਮ ਸਮਰਪਣ ਕਰ ਦੇਣ। ਹਾਲਾਂਕਿ ਜਦੋਂ ਸੁਰੱਖਿਆ ਦਸਤਿਆਂ ਦੀ ਅਪੀਲ 'ਤੇ ਕੋਈ ਪ੍ਰਤੀਕਿਰਿਆ ਨਹੀਂ ਆਈ ਤਾਂ ਉਨ੍ਹਾਂ ਨੇ ਅੱਗੇ ਦੀ ਕਾਰਵਾਈ ਸ਼ੁਰੂ ਕੀਤੀ।
ਇਹ ਵੀ ਪੜ੍ਹੋ : ਫਤਿਹਵੀਰ ਦੀ ਯਾਦ ਨੂੰ ਤਾਜ਼ਾ ਕਰ ਗਿਆ 'ਪ੍ਰਹਿਲਾਦ', 90 ਘੰਟੇ ਲੜਦਾ ਰਿਹੈ ਜ਼ਿੰਦਗੀ ਤੇ ਮੌਤ ਦੀ ਜੰਗ