ਜੰਮੂ-ਕਸ਼ਮੀਰ 'ਚ ਸੁਰੱਖਿਆ ਦਸਤਿਆਂ ਦੀ ਵੱਡੀ ਕਾਰਵਾਈ, ਮੁਕਾਬਲੇ 'ਚ 4 ਅੱਤਵਾਦੀ ਕੀਤੇ ਢੇਰ

Wednesday, Dec 28, 2022 - 10:21 AM (IST)

ਜੰਮੂ-ਕਸ਼ਮੀਰ 'ਚ ਸੁਰੱਖਿਆ ਦਸਤਿਆਂ ਦੀ ਵੱਡੀ ਕਾਰਵਾਈ, ਮੁਕਾਬਲੇ 'ਚ 4 ਅੱਤਵਾਦੀ ਕੀਤੇ ਢੇਰ

ਜੰਮੂ- ਜੰਮੂ-ਕਸ਼ਮੀਰ ਦੇ ਸਿਧਰਾ ਇਲਾਕੇ 'ਚ ਬੁੱਧਵਾਰ ਤੜਕੇ ਸੁਰੱਖਿਆ ਦਸਤਿਆਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ 'ਚ 4 ਅੱਤਵਾਦੀ ਮਾਰੇ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਜੰਮੂ ਰੇਂਜ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਸ (ਏ. ਡੀ. ਜੀ. ਪੀ) ਮੁਕੇਸ਼ ਸਿੰਘ ਨੇ ਦੱਸਿਆ ਕਿ ਸੰਘਣੀ ਧੁੰਦ ਦਰਮਿਆਨ ਜੰਮੂ-ਸ਼੍ਰੀਨਗਰ ਨੈਸ਼ਨਲ ਹਾਈਵੇਅ ਨੇੜੇ ਸਿਧਰਾ ਬਾਈਪਾਸ ਇਲਾਕੇ ਵਿਚ ਤਵੀ ਪੁਲ ਨੇੜੇ ਸਵੇਰੇ 7.30 ਵਜੇ ਮੁਕਾਬਲਾ ਸ਼ੁਰੂ ਹੋਇਆ। 

PunjabKesari

ਪੁਲਸ ਨੇ ਕਿਹਾ ਕਿ ਅੱਤਵਾਦੀਆਂ ਦੇ ਸਮੂਹ ਅਤੇ ਸੁਰੱਖਿਆ ਦਸਤਿਆਂ ਵਿਚਾਲੇ ਤੜਕੇ ਹੋਏ ਮੁਕਾਬਲੇ ਵਿਚ ਭਿਆਨਕ ਗੋਲੀਬਾਰੀ ਹੋਈ। ਅੱਤਵਾਦੀਆਂ ਨੂੰ ਮਾਰ ਡਿਗਾਉਣ ਲਈ ਇਲਾਕੇ 'ਚ ਵਾਧੂ ਫੋਰਸ ਭੇਜੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਨੂੰ ਤਵੀ ਪੁਲ ਨੇੜੇ ਰੋਕਿਆ ਗਿਆ, ਜਦੋਂ ਉਹ ਟਰੱਕ ਵਿਚ ਕਸ਼ਮੀਰ ਜਾ ਰਹੇ ਸਨ। ਪੁਲਸ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ।

PunjabKesari

ਪੁਲਸ ਨੇ ਦੱਸਿਆ ਕਿ 2 ਤੋਂ 3 ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ 'ਤੇ ਸਿਧਰਾ ਇਲਾਕੇ ਵਿਚ ਸੁਰੱਖਿਆ ਦਸਤਿਆਂ ਦੀ ਸਾਂਝੀ ਟੀਮ ਨੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਪੁਲਸ ਮੁਤਾਬਕ ਉੱਥੇ ਲੁਕੇ ਹੋਏ ਅੱਤਵਾਦੀਆਂ ਨੇ ਸੁਰੱਖਿਆ ਦਸਤਿਆਂ 'ਤੇ ਗੋਲੀਬਾਰੀ ਕੀਤੀ। ਜਵਾਬੀ ਕਾਰਵਾਈ ਵਿਚ ਮੁਕਾਬਲਾ ਸ਼ੁਰੂ ਹੋਇਆ, ਜਿਸ ਵਿਚ 3 ਅੱਤਵਾਦੀ ਮਾਰੇ ਗਏ। ਮੁਕਾਬਲੇ ਨੂੰ ਵੇਖਦੇ ਹੋਏ ਸਿਧਰਾ-ਨਰਵਾਲ ਬਾਈਪਾਸ 'ਤੇ ਆਵਾਜਾਈ ਨੂੰ ਰੋਕ ਦਿੱਤਾ ਗਿਆ ਹੈ।

PunjabKesari

ਸੁਰੱਖਿਆ ਦਸਤਿਆਂ ਨੇ ਮੁਕਾਬਲੇ ਦੌਰਾਨ ਟਰੱਕ ਵਿਚ ਲੁਕੇ ਤਿੰਨੋਂ ਅੱਤਵਾਦੀਆਂ ਨੂੰ ਮਾਰ ਮੁਕਾਇਆ। ਮੌਕੇ ਤੋਂ ਵੱਡੀ ਗਿਣਤੀ ਵਿਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ। ਮਾਰੇ ਗਏ ਅੱਤਵਾਦੀਆਂ ਦੀ ਪਛਾਣ ਅਤੇ ਸੰਗਠਨ ਦਾ ਪਤਾ ਲਗਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਵੀ ਸਿਧਰਾ ਪੁਲ ਨੇੜੇ ਗ੍ਰੇਨੇਡ ਧਮਾਕਾ ਹੋਇਆ ਸੀ।


author

Tanu

Content Editor

Related News