ਜੰਮੂ-ਕਸ਼ਮੀਰ : ਸ਼੍ਰੀਨਗਰ ''ਚ ਮੁਕਾਬਲਾ, ਸੁਰੱਖਿਆ ਦਸਤਿਆਂ ਨੇ 2 ਅੱਤਵਾਦੀ ਕੀਤੇ ਢੇਰ

Monday, Oct 12, 2020 - 01:19 PM (IST)

ਜੰਮੂ-ਕਸ਼ਮੀਰ : ਸ਼੍ਰੀਨਗਰ ''ਚ ਮੁਕਾਬਲਾ, ਸੁਰੱਖਿਆ ਦਸਤਿਆਂ ਨੇ 2 ਅੱਤਵਾਦੀ ਕੀਤੇ ਢੇਰ

ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਦੇ ਓਲਡ ਬਰਜੁੱਲਾ ਇਲਾਕੇ 'ਚ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ 'ਚ ਸੋਮਵਾਰ ਨੂੰ 2 ਅੱਤਵਾਦੀ ਮਾਰੇ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਦੇ ਇਕ ਅਧਿਕਾਰੀ ਨੇ ਕਿਹਾ ਕਿ ਸੁਰੱਖਿਆ ਦਸਤਿਆਂ ਨੇ ਖੇਤਰ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਤੋਂ ਬਾਅਦ ਤੜਕੇ ਸ਼ਹਿਰ ਦੇ ਓਲਡ ਬਰਜੁੱਲਾ ਇਲਾਕੇ 'ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਉਨ੍ਹਾਂ ਨੇ ਕਿਹਾ ਕਿ ਸਵੇਰੇ ਕਰੀਬ ਪੌਨੇ 8 ਵਜੇ ਜਦੋਂ ਤਲਾਸ਼ੀ ਮੁਹਿੰਮ ਚੱਲ ਰਹੀ ਸੀ, ਉਦੋਂ ਅੱਤਵਾਦੀਆਂ ਨੇ ਸੁਰੱਖਿਆ ਦਸਤਿਆਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਦਸਤਿਆਂ ਨੇ ਜਵਾਬੀ ਕਾਰਵਾਈ ਕੀਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋਇਆ।

ਅਧਿਕਾਰੀ ਨੇ ਦੱਸਿਆ ਕਿ ਗੋਲੀਬਾਰੀ 'ਚ 2 ਅੱਤਵਾਦੀਆਂ ਨੂੰ ਮਾਰ ਸੁੱਟਿਆ ਗਿਆ। ਉਨ੍ਹਾਂ ਨੇ ਕਿਹਾ ਕਿ ਮੁਹਿੰਮ ਹਾਲੇ ਜਾਰੀ ਹੈ ਅਤੇ ਵੇਰਵੇ ਦੀ ਉਡੀਕ ਹੈ। ਇਸ ਤੋਂ ਪਹਿਲਾਂ ਹਾਲਾਂਕਿ ਕਸ਼ਮੀਰ ਦੇ ਪੁਲਸ ਡਾਇਰੈਕਟਰ ਜਨਰਲ ਨੇ ਮੁਕਾਬਲੇ ਵਾਲੀ ਜਗ੍ਹਾ ਨੇੜੇ ਪੱਤਰਕਾਰਾਂ ਨੂੰ ਦੱਸਿਆ ਕਿ ਸੁਰੱਖਿਆ ਦਸਤਿਆਂ ਦੇ ਘੇਰੇ 'ਚ ਫਸੇ 2 ਅੱਤਵਾਦੀਆਂ 'ਚੋਂ ਇਕ ਪਾਕਿਸਤਾਨੀ ਅੱਤਵਾਦੀ ਅਤੇ ਲਸ਼ਕਰ-ਏ-ਤੋਇਬਾ ਦਾ ਕਮਾਂਡਲ ਸੈਫੁੱਲਾਹ ਹੈ। ਉਨ੍ਹਾਂ ਨੇ ਦੱਸਿਆ ਕਿ ਉਹ ਸ਼੍ਰੀਨਗਰ ਅਤੇ ਨੇੜੇ-ਤੇੜੇ ਦੇ ਇਲਾਕਿਆਂ 'ਚ ਹਾਲ 'ਚ ਸੁਰੱਖਿਆ ਦਸਤਿਆਂ 'ਤੇ ਹੋਏ ਕਈ ਹਮਲਿਆਂ 'ਚ ਸ਼ਾਮਲ ਸਨ।


author

DIsha

Content Editor

Related News