ਜੰਮੂ-ਕਸ਼ਮੀਰ 'ਚ ਅੱਤਵਾਦੀ ਹਮਲੇ 'ਚ ਭਾਜਪਾ ਦੇ ਤਿੰਨ ਵਰਕਰਾਂ ਦੀ ਮੌਤ, PM ਮੋਦੀ ਨੇ ਕੀਤੀ ਨਿੰਦਾ

10/30/2020 10:04:08 AM

ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਵੀਰਵਾਰ ਨੂੰ ਅੱਤਵਾਦੀਆਂ ਨੇ ਭਾਜਪਾ ਦੇ ਤਿੰਨ ਵਰਕਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਲਸ਼ਕਰ-ਏ-ਤੋਇਬਾ ਦੇ ਮੁਖੌਟਾ ਸੰਗਠਨ ਮੰਨੇ ਜਾਣ ਵਾਲੇ 'ਦਿ ਰੇਜਿਸਟੈਂਸ ਫਰੰਟ' (ਟੀ.ਆਰ.ਐੱਫ.) ਨੇ ਇਨ੍ਹਾਂ ਕਤਲਾਂ ਦੀ ਜ਼ਿੰਮੇਵਾਰੀ ਲਈ ਹੈ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਵੀਰਵਾਰ ਦੇਰ ਸ਼ਾਮ ਕੁਲਗਾਮ ਜ਼ਿਲ੍ਹੇ ਦੇ ਵਾਈ ਕੇ ਪਰਾ ਇਲਾਕੇ 'ਚ ਫਿਦਾ ਹੁਸੈਨ, ਉਮਰ ਹਾਜ਼ਮ ਅਤੇ ਉਮਰ ਰਾਸ਼ੀਦ ਬੇਗ ਦੀ ਅੱਤਵਾਦੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਪੀੜਤਾਂ ਨੂੰ ਕਾਜੀਗੁੰਡ ਦੇ ਇਕ ਸਥਾਨਕ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ।

ਇਹ ਵੀ ਪੜ੍ਹੋ : ਦੇਸ਼ ਦੇ ਹਰ ਨਾਗਰਿਕ ਨੂੰ ਮਿਲੇਗੀ ਕੋਰੋਨਾ ਦੀ ਵੈਕਸੀਨ, ਕੋਈ ਨਹੀਂ ਛੱਡਿਆ ਜਾਵੇਗਾ : PM ਮੋਦੀ

ਟੀ.ਆਰ.ਐੱਫ. ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਹਿੰਦੀ ਅਤੇ ਅੰਗਰੇਜ਼ੀ 'ਚ ਪਾਏ ਸੰਦੇਸ਼ 'ਚ ਕਿਹਾ ਕਿ 'ਕਬਰਸਤਾਨ ਭਰ ਜਾਣਗੇ।'' ਜੰਮੂ-ਕਸ਼ਮੀਰ 'ਚ ਜੂਨ ਤੋਂ ਭਾਜਪਾ ਵਰਕਰਾਂ ਅਤੇ ਨੇਤਾਵਾਂ 'ਤੇ ਅੱਤਵਾਦੀ ਹਮਲੇ ਵਧ ਗਏ ਹਨ। ਹੁਣ ਤੱਕ ਅਜਿਹੇ 7 ਲੋਕਾਂ ਦੀ ਹੱਤਿਆ ਕੀਤੀ ਜਾ ਚੁਕੀ ਹੈ। ਜੁਲਾਈ 'ਚ ਬਾਂਦੀਪੁਰਾ 'ਚ ਅਜਿਹੇ ਹੀ ਹਮਲੇ 'ਚ ਭਾਜਪਾ ਨੇਤਾ, ਉਨ੍ਹਾਂ ਦੇ ਪਿਤਾ ਅਤੇ ਭਰਾ ਦੀ ਅੱਤਵਾਦੀਆਂ ਨੇ ਹੱਤਿਆ ਕਰ ਦਿੱਤੀ ਸੀ।

ਇਹ ਵੀ ਪੜ੍ਹੋ : 'ਬਾਬਾ ਕਾ ਢਾਬਾ' ਦੀਆਂ ਟੁੱਟੀਆਂ ਆਸਾਂ, ਮਸ਼ਹੂਰ ਹੋਣ ਲਈ ਬਣਿਆ ਸੈਲਫੀ ਪੁਆਇੰਟ

ਉੱਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ-ਕਸ਼ਮੀਰ 'ਚ ਭਾਜਪਾ ਦੇ ਤਿੰਨ ਵਰਕਰਾਂ ਦੀ ਹੱਤਿਆ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਉਹ ਊਰਜਾਵਾਨ ਨੌਜਵਾਨ ਉੱਥੇ ਸ਼ਾਨਦਾਰ ਕੰਮ ਕਰ ਰਹੇ ਸਨ। ਮੋਦੀ ਨੇ ਟਵੀਟ ਕੀਤਾ,''ਮੈਂ ਆਪਣੇ ਤਿੰਨ ਨੌਜਵਾਨ ਵਰਕਰਾਂ ਦੇ ਕਤਲ ਦੀ ਨਿੰਦਾ ਕਰਦਾ ਹਾਂ। ਉਹ ਊਰਜਾਵਾਨ ਨੌਜਵਾਨ ਜੰਮੂ-ਕਸ਼ਮੀਰ 'ਚ ਸ਼ਾਨਦਾਰ ਕੰਮ ਕਰ ਰਹੇ ਸਨ। ਸੋਗ ਦੀ ਇਸ ਘੜੀ 'ਚ ਉਨ੍ਹਾਂ ਦੇ ਪਰਿਵਾਰਾਂ ਦੇ ਪ੍ਰਤੀ ਮੇਰੀ ਹਮਦਰਦੀ। ਭਗਵਾਨ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਣ।''

ਇਹ ਵੀ ਪੜ੍ਹੋ : ਇਕ ਮਹੀਨੇ ਦੀ ਦੋਸਤੀ ਪਿੱਛੋਂ ਕਰਾਏ ਪ੍ਰੇਮ ਵਿਆਹ ਦਾ ਇੰਝ ਹੋਇਆ ਖ਼ੌਫਨਾਕ ਅੰਤ

DIsha

This news is Content Editor DIsha