J&K : ਬਡਗਾਮ 'ਚ ਅੱਤਵਾਦੀਆਂ ਨੇ TV ਐਕਟ੍ਰੈੱਸ ਆਮਰੀਨ ਭੱਟ ਦਾ ਗੋਲੀ ਮਾਰ ਕੇ ਕੀਤਾ ਕਤਲ

Wednesday, May 25, 2022 - 11:46 PM (IST)

J&K : ਬਡਗਾਮ 'ਚ ਅੱਤਵਾਦੀਆਂ ਨੇ TV ਐਕਟ੍ਰੈੱਸ ਆਮਰੀਨ ਭੱਟ ਦਾ ਗੋਲੀ ਮਾਰ ਕੇ ਕੀਤਾ ਕਤਲ

ਸ਼੍ਰੀਨਗਰ-ਕਸ਼ਮੀਰ ਡਿਵੀਜ਼ਨ ਦੇ ਬਡਗਾਮ 'ਚ ਅੱਤਵਾਦੀਆਂ ਨੇ ਕਾਇਰਾਨਾ ਹਮਲਾ ਕੀਤਾ ਹੈ। ਉਨ੍ਹਾਂ ਨੇ ਇਕ ਟੀ.ਵੀ. ਅਦਾਕਾਰਾ ਨੂੰ ਨਿਸ਼ਾਨਾ ਬਣਾ ਕੇ ਫਾਇਰਿੰਗ ਕੀਤੀ। ਗੋਲੀ ਲੱਗਣ ਨਾਲ ਅਦਾਕਾਰਾ ਆਮਰੀਨ ਭੱਟ ਦੀ ਮੌਤ ਹੋ ਗਈ। ਉਸ ਦੇ 10 ਸਾਲਾ ਦੇ ਭਤੀਜੇ ਨੂੰ ਵੀ ਗੋਲੀ ਲੱਗੀ ਹੈ ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। 

ਇਹ ਵੀ ਪੜ੍ਹੋ :- ਟਿਊਨੀਸ਼ੀਆ 'ਚ ਪ੍ਰਵਾਸੀ ਮਜ਼ਦੂਰਾਂ ਨੂੰ ਲਿਜਾ ਰਹੀ ਕਿਸ਼ਤੀ ਡੁੱਬੀ, ਦਰਜਨਾਂ ਲਾਪਤਾ

PunjabKesari

ਹਮਲਾਵਰਾਂ ਦੀ ਭਾਲ ਲਈ ਇਲਾਕੇ ਦੀ ਘੇਰਾਬੰਦੀ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਇਲਾਕੇ ਦੇ ਸਾਰੇ ਐਂਟਰੀ ਅਤੇ ਐਗਜ਼ਿਟ ਗੇਟਾਂ ਨੂੰ ਸੁਰੱਖਿਆ ਬਲਾਂ ਨੇ ਬੰਦ ਕਰ ਦਿੱਤਾ ਹੈ। ਪੁਲਸ ਨੇ ਦੱਸਿਆ ਕਿ ਅੱਤਵਾਦੀਆਂ ਨੇ ਬਡਗਾਮ ਦੇ ਚਦੂਰਾ 'ਚ ਆਰਮੀਨ ਭੱਟ ਦੀ ਰਿਹਾਇਸ਼ 'ਤੇ ਫਾਇਰਿੰਗ ਕੀਤੀ ਜਿਸ ਕਾਰਨ ਉਨ੍ਹਾਂ ਨੂੰ ਗੋਲੀ ਲੱਗੀ। ਗੋਲੀ ਲੱਗਣ ਤੋਂ ਬਾਅਦ ਉਨ੍ਹਾਂ ਨੂੰ ਹਸਤਪਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ :- ਨਾਟੋ ਸਬੰਧੀ ਗੱਲਬਾਤ ਲਈ ਤੁਰਕੀ 'ਚ ਹਨ ਸਵੀਡਨ ਤੇ ਫਿਨਲੈਂਡ ਦੇ ਨੁਮਾਇੰਦੇ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

 


author

Karan Kumar

Content Editor

Related News