ਤ੍ਰਾਲ ''ਚ ਜੈਸ਼ ਦੇ ਟਿਕਾਣੇ ਦਾ ਪਰਦਾਫ਼ਾਸ਼, ਇਤਰਾਜ਼ਯੋਗ ਸਮੱਗਰੀ ਬਰਾਮਦ

Saturday, Aug 29, 2020 - 01:14 PM (IST)

ਤ੍ਰਾਲ ''ਚ ਜੈਸ਼ ਦੇ ਟਿਕਾਣੇ ਦਾ ਪਰਦਾਫ਼ਾਸ਼, ਇਤਰਾਜ਼ਯੋਗ ਸਮੱਗਰੀ ਬਰਾਮਦ

ਸ਼੍ਰੀਨਗਰ- ਜੰਮੂ-ਕਸ਼ਮੀਰ 'ਚ ਪੁਲਵਾਮਾ ਜ਼ਿਲ੍ਹੇ ਦੇ ਤ੍ਰਾਲ 'ਚ ਸੁਰੱਖਿਆ ਦਸਤਿਆਂ ਨੇ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਟਿਕਾਣੇ ਦੇ ਪਰਦਾਫਾਸ਼ ਕਰ ਕੇ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਹੈ। ਇਕ ਪੁਲਸ ਅਧਿਕਾਰੀ ਨੇ ਸ਼ਨੀਵਾਰ ਨੂੰ ਦੱਸਿਆ ਕਿ ਤ੍ਰਾਲ ਦੇ ਤਕੀਆ ਗੁਲਾਬਬਾਗ਼ 'ਚ ਜੈਸ਼ ਦੇ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫ਼ੀਆ ਜਾਣਕਾਰੀ ਮਿਲਣ 'ਤੇ ਪੁਲਸ, ਫੌਜ ਅਤੇ ਕੇਂਦਰੀ ਰਿਜ਼ਰਵ ਪੁਲਸ ਫੋਰਸ ਦੇ ਜਵਾਨਾਂ ਨੇ ਸ਼ੁੱਕਰਵਾਰ ਨੂੰ ਖੇਤਰ 'ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।

ਉਨ੍ਹਾਂ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਜੈਸ਼ ਦੇ ਟਿਕਾਣੇ ਦਾ ਪਰਦਾਫਾਸ਼ ਕੀਤਾ ਗਿਆ ਅਤੇ ਉਸ ਨੂੰ ਨਸ਼ਟ ਕਰ ਦਿੱਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਅੱਤਵਾਦੀ ਟਿਕਾਣੇ ਤੋਂ ਮਿਲੀ ਇਤਰਾਜ਼ਯੋਗ ਸਮੱਗਰੀ ਨੂੰ ਜਾਂਚ ਲਈ ਕਬਜ਼ੇ 'ਚ ਲੈ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ 'ਚ ਕਾਨੂੰਨ ਦੀਆਂ ਸੰਬੰਧਤ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।


author

DIsha

Content Editor

Related News