ਜਗਨ ਮੋਹਨ ਰੈੱਡੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਪੈਂਡਿੰਗ ਯੋਜਨਾਵਾਂ ''ਤੇ ਚਰਚਾ ਸਮੇਤ ਕੀਤੀ ਇਹ ਮੰਗ
Friday, Feb 09, 2024 - 04:13 PM (IST)
ਨਵੀਂ ਦਿੱਲੀ (ਭਾਸ਼ਾ)- ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਇੱਥੇ ਮੁਲਾਕਾਤ ਕੀਤੀ ਅਤੇ ਰਾਜ ਨੂੰ ਵਿਸ਼ੇਸ਼ ਦਰਜਾ ਦੇਣ ਦੀ ਮੰਗ ਕੀਤੀ। ਜਗਨ ਮੋਹਨ ਰੈੱਡੀ ਦੀ ਵਾਈ.ਐੱਸ.ਆਰ. ਕਾਂਗਰਸ ਪਾਰਟੀ ਦੇ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਦਫ਼ਤਰ (ਪੀ.ਐੱਮ.ਓ.) ਨੇ ਵੀ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਜਗਨ ਅਤੇ ਮੋਦੀ ਦੀ ਮੁਲਾਕਾਤ ਦੀ ਜਾਣਕਾਰੀ ਦਿੱਤੀ। ਰੈੱਡੀ 2019 ਦੀਆਂ ਵਿਧਾਨ ਸਭਾ ਚੋਣਾਂ 'ਚ ਰਾਜ ਨੂੰ ਵਿਸ਼ੇਸ਼ ਦਰਜਾ ਦਿਵਾਉਣ ਦੀ ਮੰਗ ਦੇ ਵਾਅਦੇ ਨਾਲ ਸੱਤਾ 'ਚ ਆਏ ਸਨ ਅਤੇ ਇਸ ਮੁੱਦੇ 'ਤੇ ਪਹਿਲਾਂ ਵੀ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਈ ਵਾਰ ਮੁਲਾਕਾਤ ਕਰ ਚੁੱਕੇ ਹਨ।
ਪਾਰਟੀ ਸੂਤਰਾਂ ਨੇ ਦੱਸਿਆ ਕਿ ਆਂਧਰਾ ਪ੍ਰਦੇਸ਼ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਵਲੋਂ ਆਪਣੀ ਸਥਿਤੀ ਮਜ਼ਬੂਤ ਕਰਨ ਅਤੇ ਤੇਲੁਗੂ ਦੇਸ਼ਮ ਪਾਰਟੀ (ਤੇਦੇਪਾ) ਦੇ ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ ਗਠਜੋੜ ਕਰਨ ਦੀ ਸੰਭਾਵਨਾ ਵਿਚਾਲੇ ਰੈੱਡੀ ਆਖ਼ਰੀ ਕੋਸ਼ਿਸ਼ ਦੇ ਅਧੀਨ ਰਾਸ਼ਟਰੀ ਰਾਜਧਾਨੀ ਆਏ ਹਨ। ਸੂਤਰਾਂ ਨੇ ਦੱਸਿਆ,''ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਸੰਸਦ ਕੰਪਲੈਕਸ 'ਚ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਪੈਂਡਿੰਗ ਯੋਜਨਾਵਾਂ 'ਤੇ ਚਰਚਾ ਕੀਤੀ ਅਤੇ ਰਾਜ ਨੂੰ ਵਿਸ਼ੇਸ਼ ਦਰਜਾ ਦੇਣ ਸਮੇਤ ਵੱਖ-ਵੱਖ ਮੰਗਾਂ ਰੱਖੀਆਂ।'' ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਆਂਧਰਾ ਪ੍ਰਦੇਸ਼ ਪੁਨਰਗਠਨ ਐਕਟ ਦੇ ਪ੍ਰਬੰਧਾਂ 'ਚੋਂ ਇਕ ਹੈ, ਜਿਸ ਰਾਹੀਂ ਜੂਨ 2014 'ਚ ਵੱਖ ਤੇਲੰਗਾਨਾ ਚੰਦਰਬਾਬੂ ਨਾਇਡੂ ਵਲੋਂ ਆਂਧਰਾ ਪ੍ਰਦੇਸ਼ 'ਚ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਲਈ ਭਾਜਪਾ ਨਾਲ ਸੰਭਾਵਿਤ ਗਠਜੋੜ 'ਤੇ ਗੱਲਬਾਤ ਲਈ ਸ਼ਾਹ ਅਤੇ ਭਾਜਪਾ ਪ੍ਰਧਾਨ ਜੇ.ਪੀ. ਨੱਢਾ ਨਾਲ ਮੁਲਾਕਾਤ ਦੇ ਕੁਝ ਦਿਨਾਂ ਬਾਅਦ ਹੋ ਰਿਹਾ ਹੈ। ਆਂਧਰਾ ਪ੍ਰਦੇਸ਼ 'ਚ ਵਿਧਾਨ ਸਭਾ ਚੋਣਾਂ ਲੋਕਾਂ ਸਭਾ ਚੋਣਾਂ ਦੇ ਨਾਲ ਮਈ ਤੋਂ ਪਹਿਲਾਂ ਹੋਣ ਦੀ ਸੰਭਾਵਨਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e