9 ਮਹੀਨਿਆਂ ਬਾਅਦ ਖੁੱਲ੍ਹੇ ਜਗਨਨਾਥ ਮੰਦਰ ਦੇ ਕਿਵਾੜ
Wednesday, Dec 23, 2020 - 11:07 AM (IST)
ਨੈਸ਼ਨਲ ਡੈਸਕ- ਕੋਰੋਨਾ ਮਹਾਮਾਰੀ ਕਾਰਨ 20 ਮਾਰਚ ਤੋਂ ਬੰਦ ਪਏ ਸ਼੍ਰੀ ਜਗਨਨਾਥ ਮੰਦਰ ਦੇ ਕਿਵਾੜ ਅੱਜ ਯਾਨੀ ਬੁੱਧਵਾਰ ਤੋਂ ਸ਼ਰਧਾਲੂਆਂ ਲਈ ਖੁੱਲ੍ਹ ਗਏ ਹਨ। ਮੰਦਰ ਦੇ ਪ੍ਰਸ਼ਾਸਨ ਨੇ ਪੁਰੀ ਵਾਸੀ ਭਗਤਾਂ ਨੂੰ 23 ਤੋਂ 31 ਦਸੰਬਰ ਤੱਕ ਦੇਵਤਾਵਾਂ ਦੇ ਦਰਸ਼ਨ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ ਇਸ ਦੌਰਾਨ ਕੋਵਿਡ-19 ਸੰਬੰਧੀ ਸਾਰੇ ਸੁਰੱਖਿਆ ਨਿਯਮਾਂ ਦਾ ਸਖ਼ਤੀ ਨਾਲ ਪਾਲਣ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਨਰੇਂਦਰ ਤੋਮਰ ਨੇ ਮੁੜ ਦੁਹਰਾਈ ਗੱਲ, ਅਸੀਂ ਗੱਲਬਾਤ ਲਈ ਤਿਆਰ, ਤਾਰੀਖ਼ ਤੈਅ ਕਰ ਕੇ ਦੱਸਣ ਕਿਸਾਨ
ਮੰਦਰ ਪ੍ਰਸ਼ਾਸਨ ਅਨੁਸਾਰ ਸਰਕਾਰ ਤੋਂ ਮੰਦਰ ਨੂੰ ਪਹਿਲੇ 5 ਦਿਨ ਪੁਰੀ ਦੇ ਲੋਕਾਂ ਲਈ ਖੋਲ੍ਹਣ ਦੀ ਅਪੀਲ ਕੀਤੀ ਗਈ ਸੀ, ਕਿਉਂਕਿ ਉਹ ਮੰਦਰ ਦੇ ਕਾਫ਼ੀ ਨੇੜੇ ਰਹਿਣ ਤੋਂ ਬਾਅਦ ਵੀ ਭਗਵਾਨ ਦੇ ਦਰਸ਼ ਨਹੀਂ ਕਰ ਪਾ ਰਹੇ ਹਨ। ਸ਼੍ਰੀ ਜਗਨਨਾਥ ਮੰਦਰ ਪ੍ਰਸ਼ਾਸਨ (ਐੱਸ.ਜੇ.ਟੀ.ਐੱਸ.) ਦੇ ਮੁੱਖ ਪ੍ਰਸ਼ਾਸਕ ਕ੍ਰਿਸ਼ ਕੁਮਾਰ ਨੇ ਪੂਰੀ ਜਾਣਕਾਰੀ ਦਿੰਦੇ ਹੋਏ ਦੱਸਿਆ ਸੀ ਕਿ ਮੰਦਰ ਇਕ ਅਤੇ 2 ਜਨਵਰੀ ਨੂੰ ਨਵੇਂ ਸਾਲ 'ਤੇ ਸ਼ਰਧਾਲੂਆਂ ਦੀ ਭੀੜ ਦੀ ਸੰਭਾਵਨਾ ਦੇ ਮੱਦੇਨਜ਼ਰ ਬੰਦ ਰਹੇਗਾ ਪਰ 3 ਜਨਵਰੀ ਤੋਂ ਸਾਰਿਆਂ ਲਈ ਖੋਲ੍ਹਿਆ ਜਾਵੇਗਾ।
ਇਹ ਵੀ ਪੜ੍ਹੋ : ‘ਕੋਰੋਨਾ ਆਫ਼ਤ’ ਦੌਰਾਨ ਅੰਬਾਨੀ-ਅਡਾਨੀਆਂ ਨੇ ਨਹੀਂ ਸਗੋਂ ਗੁਰੂ ਘਰ ਤੋਂ ਆਇਆ ਸੀ ਲੰਗਰ
ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ