ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਏਮਜ਼ ''ਚੋਂ ਮਿਲੀ ਛੁੱਟੀ

Wednesday, Mar 12, 2025 - 12:45 PM (IST)

ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਏਮਜ਼ ''ਚੋਂ ਮਿਲੀ ਛੁੱਟੀ

ਨਵੀਂ ਦਿੱਲੀ- ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਬੁੱਧਵਾਰ ਨੂੰ ਦਿੱਲੀ ਸਥਿਤ ਅਖਿਲ ਭਾਰਤੀ ਆਯੁਵਿਗਿਆਨ ਸੰਸਥਾ (ਏਮਜ਼) ਵਿਚੋਂ ਛੁੱਟੀ ਦੇ ਦਿੱਤੀ ਗਈ। ਹਸਪਤਾਲ ਨੇ ਇਕ ਬਿਆਨ ਵਿਚ ਦੱਸਿਆ ਕਿ ਧਨਖੜ ਦੀ ਸਿਹਤ ਵਿਚ ਸੁਧਾਰ ਹੋਇਆ ਹੈ। 

ਦੱਸਣਯੋਗ ਹੈ ਕਿ ਉੱਪ ਰਾਸ਼ਟਰਪਤੀ ਨੂੰ ਦਿਲ ਸਬੰਧੀ ਬੀਮਾਰੀਆਂ ਕਾਰਨ 9 ਮਾਰਚ ਨੂੰ ਏਮਜ਼ ਵਿਚ ਦਾਖ਼ਲ ਕਰਵਾਇਆ ਗਿਆ ਸੀ। ਏਮਜ਼-ਦਿੱਲੀ ਨੇ ਕਿਹਾ ਕਿ ਏਮਜ਼ ਵਿਚ ਡਾਕਟਰਾਂ ਦੀ ਟੀਮ ਤੋਂ ਜ਼ਰੂਰੀ ਦੇਖਭਾਲ ਮਿਲਣ ਮਗਰੋਂ ਉਨ੍ਹਾਂ ਦੀ ਹਾਲਤ ਵਿਚ ਸੁਧਾਰ ਹੋਇਆ ਹੈ ਅਤੇ 12 ਮਾਰਚ ਯਾਨੀ ਕਿ ਅੱਜ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ। ਉਨ੍ਹਾਂ ਨੂੰ ਅਗਲੇ ਕੁਝ ਦਿਨਾਂ ਤੱਕ ਉੱਚਿਤ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ।


author

Tanu

Content Editor

Related News