ਜਗਦੀਪ ਧਨਖੜ ਦਾ ਦਫ਼ਤਰ ਸੀਲ, ਸੋਸ਼ਲ ਮੀਡੀਆ ਟੀਮ ਹਟਾਈ

Wednesday, Jul 23, 2025 - 08:30 PM (IST)

ਜਗਦੀਪ ਧਨਖੜ ਦਾ ਦਫ਼ਤਰ ਸੀਲ, ਸੋਸ਼ਲ ਮੀਡੀਆ ਟੀਮ ਹਟਾਈ

ਨੈਸ਼ਨਲ ਡੈਸਕ -ਜਗਦੀਪ ਧਨਖੜ ਨੇ 21 ਜੁਲਾਈ ਨੂੰ ਉਪ-ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਅਸਤੀਫੇ ਤੋਂ ਕੇਵਲ ਦੋ ਦਿਨ ਬਾਅਦ ਉਨ੍ਹਾਂ ਨੂੰ ਆਪਣਾ ਸਰਕਾਰੀ ਰਿਹਾਇਸ਼ ਖਾਲੀ ਕਰਨ ਲਈ ਕਿਹਾ ਗਿਆ ਹੈ। ਸੂਤਰਾਂ ਅਨੁਸਾਰ ਉਨ੍ਹਾਂ ਦਾ ਦਫ਼ਤਰ ਵੀ ਸੀਲ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀ ਸੋਸ਼ਲ ਮੀਡੀਆ ਟੀਮ ਨੂੰ ਵੀ ਹਟਾ ਦਿੱਤਾ ਗਿਆ ਹੈ।

ਧਨਖੜ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ਭੇਜੇ ਆਪਣੇ ਅਸਤੀਫੇ ਵਿੱਚ ਲਿਖਿਆ, “ਸਿਹਤ ਸੰਭਾਲ ਨੂੰ ਤਰਜੀਹ ਦੇਣ ਅਤੇ ਡਾਕਟਰੀ ਸਲਾਹ ਦੇ ਅਨੁਸਾਰ, ਮੈਂ ਭਾਰਤ ਦੇ ਉਪ-ਰਾਸ਼ਟਰਪਤੀ ਦੇ ਪਦ ਤੋਂ ਤੁਰੰਤ ਪ੍ਰਭਾਵ ਨਾਲ ਅਸਤੀਫਾ ਦੇ ਰਿਹਾ ਹਾਂ।” 74 ਸਾਲਾ ਧਨਖੜ ਨੇ ਅਗਸਤ 2022 ਵਿੱਚ ਉਪ-ਰਾਸ਼ਟਰਪਤੀ ਦਾ ਅਹੁਦਾ ਸੰਭਾਲਿਆ ਸੀ।


author

Inder Prajapati

Content Editor

Related News