ਜਗਦੀਪ ਧਨਖੜ ਆਪਣੇ ਅਸਤੀਫ਼ੇ ''ਤੇ ਨਹੀਂ ਕਰਨਗੇ ਮੁੜ ਵਿਚਾਰ : ਸੂਤਰ
Tuesday, Jul 22, 2025 - 11:12 AM (IST)

ਨੈਸ਼ਨਲ ਡੈਸਕ- ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਸੋਮਵਾਰ ਦੇਰ ਸ਼ਾਮ ਨੂੰ ਸਿਹਤ ਖ਼ਰਾਬ ਹੋਣ ਦਾ ਹਵਾਲਾ ਦਿੰਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਧਨਖੜ ਦਾ ਅਸਤੀਫਾ ਅਜਿਹੇ ਸਮੇਂ ਆਇਆ, ਜਦੋਂ ਸੰਸਦ ਦਾ ਮਾਨਸੂਨ ਸੈਸ਼ਨ ਅਜੇ ਸ਼ੁਰੂ ਹੀ ਹੋਇਆ ਹੈ। ਦੱਸ ਦੇਈਏ ਕਿ ਇਸ ਸਮੇਂ ਸੂਤਰਾਂ ਦੇ ਹਵਾਲੇ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਅਨੁਸਾਰ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਆਪਣੇ ਅਸਤੀਫ਼ੇ 'ਤੇ ਮੁੜ ਵਿਚਾਰ ਕਰਨ ਤੋਂ ਸਪੱਸ਼ਟ ਤੌਰ 'ਤੇ ਇਨਕਾਰ ਕਰ ਦਿੱਤਾ ਹੈ।
ਇਹ ਵੀ ਪੜ੍ਹੋ - ਕਾਂਵੜ ਯਾਤਰਾ 'ਚ ਅਸ਼ਲੀਲ ਡਾਂਸ ਦਾ ਵੀਡੀਓ ਵਾਇਰਲ, ਕੁੜੀਆਂ ਦੇ ਡਾਂਸ 'ਤੇ ਝੂਮਦੇ ਦਿਖਾਈ ਦਿੱਤੇ ਕਾਂਵੜੀਏ
ਸੂਤਰਾਂ ਅਨੁਸਾਰ ਇਸ ਅਸਤੀਫ਼ੇ ਨੂੰ ਲੈ ਕੇ ਉਹਨਾਂ ਨੇ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੇ ਇਹ ਫ਼ੈਸਲਾ ਆਪਣੇ ਪਰਿਵਾਰ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਲਿਆ ਹੈ ਅਤੇ ਸਿਰਫ਼ ਸਿਹਤ ਕਾਰਨਾਂ ਕਰਕੇ ਅਸਤੀਫ਼ਾ ਦਿੱਤਾ ਹੈ। ਇਸ ਤੋਂ ਇਲਾਵਾ ਅੱਜ ਉਹ ਰਾਜ ਸਭਾ ਦੀ ਕੁਰਸੀ 'ਤੇ ਵੀ ਨਹੀਂ ਦਿਖਾਈ ਦੇਣਗੇ ਅਤੇ ਉਨ੍ਹਾਂ ਨੇ ਇਹ ਵੀ ਫ਼ੈਸਲਾ ਕੀਤਾ ਹੈ ਕਿ ਉਹ ਵਿਦਾਇਗੀ ਭਾਸ਼ਣ ਨਹੀਂ ਦੇਣਗੇ।
ਇਹ ਵੀ ਪੜ੍ਹੋ - ਹੋ ਗਿਆ ਛੁੱਟੀਆਂ ਦਾ ਐਲਾਨ: 16 ਤੋਂ 28 ਜੁਲਾਈ ਤੇ 2 ਤੋਂ 4 ਅਗਸਤ ਤੱਕ ਬੰਦ ਰਹਿਣਗੇ ਸਕੂਲ-ਕਾਲਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8