ਵੱਡੀ ਖ਼ਬਰ: ਜਗਦੀਸ਼ ਸਿੰਘ ਝੀਂਡਾ ਨੇ ਅਸਤੀਫ਼ਾ ਦੇਣ ਦਾ ਕੀਤਾ ਐਲਾਨ
Monday, Jan 20, 2025 - 02:05 PM (IST)
ਸਿਰਸਾ- ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (HSGMC) ਦੀਆਂ ਬੀਤੀ ਦਿਨੀਂ ਚੋਣਾਂ ਹੋਈਆਂ। ਇਨ੍ਹਾਂ ਚੋਣਾਂ ਦੇ ਇਕ ਦਿਨ ਬਾਅਦ ਅਸੰਧ ਸੀਟ ਤੋਂ ਜਗਦੀਸ਼ ਸਿੰਘ ਝੀਂਡਾ ਨੇ ਅਸਤੀਫ਼ਾ ਦੇ ਦਿੱਤਾ ਹੈ। ਦੱਸ ਦੇਈਏ ਕਿ ਝੀਂਡਾ ਨੇ 1900 ਵੋਟਾਂ ਨਾਲ ਜਿੱਤ ਹਾਸਲ ਕੀਤੀ ਸੀ। ਝੀਂਡਾ ਮੁਤਾਬਕ ਆਪਣੀ ਪਾਰਟੀ ਦੀ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਉਨ੍ਹਾਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਪੰਥਕ ਦਲ ਦੇ ਬੈਨਰ ਹੇਠ ਚੋਣ ਜਿੱਤੀ ਹੈ।
ਦੱਸ ਦੇਈਏ ਕਿ ਇਹ ਪਹਿਲਾ ਮੌਕਾ ਸੀ, ਜਦੋਂ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਸੁਤੰਤਰ ਚੋਣਾਂ ਹੋਈਆਂ, ਜਦੋਂ ਕਿ ਪਹਿਲਾਂ ਐੱਸ.ਜੀ.ਪੀ.ਸੀ. ਦੇ ਤਹਿਤ ਹੀ ਮੈਂਬਰ ਚੁਣੇ ਜਾਂਦੇ ਸਨ। ਜਗਦੀਸ਼ ਸਿੰਘ ਝੀਂਡਾ ਨੂੰ 2022 'ਚ ਸਰਬਸੰਮਤੀ ਨਾਲ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਾਇਆ ਗਿਆ ਸੀ। ਝੀਂਡਾ ਨੂੰ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ ਪ੍ਰਧਾਨ ਬਣਾਇਆ ਗਿਆ ਸੀ।