ਦਿੱਲੀ ਦੀ ਅਦਾਲਤ ਵਲੋਂ ਜਗਦੀਸ਼ ਟਾਈਟਲਰ ਤੇ ਅਭਿਸ਼ੇਕ ਵਰਮਾ ਧੋਖਾਧੜੀ ਦੇ ਮਾਮਲੇ ''ਚ ਬਰੀ

Tuesday, Nov 12, 2024 - 06:22 PM (IST)

ਦਿੱਲੀ ਦੀ ਅਦਾਲਤ ਵਲੋਂ ਜਗਦੀਸ਼ ਟਾਈਟਲਰ ਤੇ ਅਭਿਸ਼ੇਕ ਵਰਮਾ ਧੋਖਾਧੜੀ ਦੇ ਮਾਮਲੇ ''ਚ ਬਰੀ

ਨਵੀਂ ਦਿੱਲੀ : ਦਿੱਲੀ ਦੀ ਇਕ ਅਦਾਲਤ ਨੇ ਮੰਗਲਵਾਰ ਨੂੰ ਕਾਂਗਰਸ ਨੇਤਾ ਜਗਦੀਸ਼ ਟਾਈਟਲਰ ਅਤੇ ਵਿਵਾਦਾਂ 'ਚ ਰਹੇ ਹਥਿਆਰ ਕਾਰੋਬਾਰੀ ਅਭਿਸ਼ੇਕ ਵਰਮਾ ਨੂੰ 2009 ਦੇ ਤਤਕਾਲੀ ਗ੍ਰਹਿ ਰਾਜ ਮੰਤਰੀ ਅਜੈ ਮਾਕਨ ਦੇ ਲੈਟਰਹੈੱਡ ਨੂੰ ਕਥਿਤ ਤੌਰ 'ਤੇ ਜਾਅਲੀ ਬਣਾਉਣ ਦੇ ਮਾਮਲੇ ਵਿਚ ਬਰੀ ਕਰ ਦਿੱਤਾ ਹੈ। ਇਸ ਗੱਲ ਦੀ ਜਾਣਕਾਰੀ ਬਚਾਅ ਪੱਖ ਦੇ ਵਕੀਲ ਵਲੋਂ ਦਿੱਤੀ ਗਈ ਹੈ। ਵਰਮਾ ਵੱਲੋਂ ਪੇਸ਼ ਹੋਏ ਐਡਵੋਕੇਟ ਮਨਿੰਦਰ ਸਿੰਘ ਨੇ ਕਿਹਾ ਕਿ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਮੁਲਜ਼ਮਾਂ ਨੂੰ ਬਰੀ ਕਰਦਿਆਂ ਕਿਹਾ ਕਿ ਇਸਤਗਾਸਾ ਪੱਖ ਇਸ ਕੇਸ ਵਿੱਚ ਸਬੂਤ ਸਾਬਤ ਕਰਨ ਵਿੱਚ ਅਸਫਲ ਰਿਹਾ ਹੈ।

ਇਹ ਵੀ ਪੜ੍ਹੋ - ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ, CM ਨੇ ਕਰ 'ਤਾ ਇਹ ਐਲਾਨ

ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਮਾਕਨ ਦੀ ਸ਼ਿਕਾਇਤ 'ਤੇ ਕੇਸ ਦਰਜ ਕੀਤਾ ਸੀ। ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਵਰਮਾ ਨੇ 2009 ਵਿਚ ਮਾਕਨ ਦੇ ਲੈਟਰਹੈੱਡ 'ਤੇ ਤਤਕਾਲੀ ਪ੍ਰਧਾਨ ਮੰਤਰੀ ਨੂੰ ਜਾਅਲੀ ਪੱਤਰ ਲਿਖਿਆ ਸੀ, ਜਿਸ ਵਿਚ ਵਪਾਰਕ ਵੀਜ਼ਾ ਨਿਯਮਾਂ ਵਿਚ ਢਿੱਲ ਦੇਣ ਦੀ ਮੰਗ ਕੀਤੀ ਗਈ ਸੀ। ਸੀਬੀਆਈ ਨੇ ਚਾਰਜਸ਼ੀਟ ਵਿੱਚ ਕਿਹਾ ਸੀ ਕਿ ਇਹ ਧੋਖਾਧੜੀ ਟਾਈਟਲਰ ਅਤੇ ਵਰਮਾ ਦੀ ਸਰਗਰਮ ਮਿਲੀਭੁਗਤ ਨਾਲ ਕੀਤੀ ਗਈ ਸੀ। 

ਇਹ ਵੀ ਪੜ੍ਹੋ - Breaking : ਸਕੂਲ 'ਚ ਬੰਬ! ਪੈ ਗਈਆਂ ਭਾਜੜਾਂ, ਘਰੋ-ਘਰੀ ਭੇਜੇ ਵਿਦਿਆਰਥੀ

ਸੀਬੀਆਈ ਨੇ ਦੋਸ਼ ਲਾਇਆ ਕਿ ਇਹ ਜਾਅਲੀ ਪੱਤਰ ਚੀਨ ਦੀ ਇੱਕ ਟੈਲੀਕਾਮ ਕੰਪਨੀ ਨੂੰ ਭਾਰਤ ਵਿੱਚ ਵੀਜ਼ਾ ਵਧਾਉਣ ਦਾ ਝੂਠਾ ਭਰੋਸਾ ਦੇਣ ਦੇ ਉਦੇਸ਼ ਨਾਲ ਦਿੱਤਾ ਗਿਆ ਸੀ। ਚਾਰਜਸ਼ੀਟ ਮੁਤਾਬਕ ਵਰਮਾ ਨੇ ਚਿੱਠੀ ਦਿਖਾਉਣ ਲਈ ਕੰਪਨੀ ਤੋਂ 10 ਲੱਖ ਡਾਲਰ ਦੀ ਮੰਗ ਕੀਤੀ ਸੀ ਪਰ ਪੈਸੇ ਨਹੀਂ ਦਿੱਤੇ ਗਏ। ਮਾਕਨ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਸੀਬੀਆਈ ਨੇ ਵਰਮਾ ਵਿਰੁੱਧ ਤਤਕਾਲੀ ਭਾਰਤੀ ਦੰਡ ਵਿਧਾਨ (ਆਈਪੀਸੀ) ਦੀ ਧਾਰਾ 469 ਤਹਿਤ ਕੇਸ ਦਰਜ ਕੀਤਾ ਸੀ। ਮਾਮਲਾ ਸਾਖ ਨੂੰ ਨੁਕਸਾਨ ਪਹੁੰਚਾਉਣ ਦੇ ਇਰਾਦੇ ਨਾਲ ਜਾਲਸਾਜ਼ੀ ਨਾਲ ਸਬੰਧਤ ਹੈ।

ਇਹ ਵੀ ਪੜ੍ਹੋ - WhatsApp ਯੂਜ਼ਰ ਲਈ ਵੱਡੀ ਖ਼ਬਰ, ਹੁਣ ਇੰਝ ਹੋਵੇਗੀ Call Recording

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

rajwinder kaur

Content Editor

Related News