ਡੱਲੇਵਾਲ ਦੀ ਭੁੱਖ ਹੜਤਾਲ 35ਵੇਂ ਦਿਨ ਵੀ ਜਾਰੀ, SC ਭਲਕੇ ਕਰੇਗੀ ਸਥਿਤੀ ਦੀ ਸਮੀਖਿਆ

Monday, Dec 30, 2024 - 03:58 PM (IST)

ਡੱਲੇਵਾਲ ਦੀ ਭੁੱਖ ਹੜਤਾਲ 35ਵੇਂ ਦਿਨ ਵੀ ਜਾਰੀ, SC ਭਲਕੇ ਕਰੇਗੀ ਸਥਿਤੀ ਦੀ ਸਮੀਖਿਆ

ਨਵੀਂ ਦਿੱਲੀ- ਜਗਜੀਤ ਸਿੰਘ ਡੱਲੇਵਾਲ ਦੀ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਸੋਮਵਾਰ ਨੂੰ 35ਵੇਂ ਦਿਨ ਵੀ ਜਾਰੀ ਰਹੀ। ਇਸ ਵਿਚ ਸੁਪਰੀਮ ਕੋਰਟ 31 ਦਸੰਬਰ ਨੂੰ ਪੰਜਾਬ ਸਰਕਾਰ ਵੱਲੋਂ ਬੀਮਾਰ ਕਿਸਾਨ ਆਗੂ ਦੇ ਇਲਾਜ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕਰੇਗੀ। ਪੰਜਾਬ ਸਰਕਾਰ ਦੇ ਅਧਿਕਾਰੀਆਂ ਦੀ ਇਕ ਟੀਮ ਨੇ 29 ਦਸੰਬਰ ਨੂੰ 70 ਸਾਲਾ ਕਿਸਾਨ ਆਗੂ ਨੂੰ ਇਲਾਜ ਕਰਵਾਉਣ ਲਈ ਮਨਾਉਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੇ ਇਸ ਤੋਂ ਇਨਕਾਰ ਕਰ ਦਿੱਤਾ ਕਿਉਂਕਿ ਉਨ੍ਹਾਂ ਨੂੰ ਡਰ ਸੀ ਕਿ ਉਨ੍ਹਾਂ ਨੂੰ ਪ੍ਰਦਰਸ਼ਨ ਸਥਾਨ ਤੋਂ ਹਟਾਉਣ ਲਈ ਤਾਕਤ ਦੀ ਵਰਤੋਂ ਕੀਤੀ ਜਾਵੇਗੀ। ਕਿਸਾਨ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਕਈ ਮੰਗਾਂ ਨੂੰ ਲੈ ਕੇ ਕੇਂਦਰ 'ਤੇ ਦਬਾਅ ਬਣਾਉਣ ਲਈ ਪੰਜਾਬ-ਹਰਿਆਣਾ ਸਰਹੱਦ 'ਤੇ ਖਨੌਰੀ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। 

ਪੰਜਾਬ ਸਰਕਾਰ ਦੇ ਅਧਿਕਾਰੀਆਂ ਦੀ ਇਕ ਉੱਚ ਪੱਧਰੀ ਟੀਮ ਨੇ ਡੱਲੇਵਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਸੀ ਕਿ ਉਹ ਭੁੱਖ ਹੜਤਾਲ ਜਾਰੀ ਰਹਿਣ ਦੇ ਬਾਵਜੂਦ ਇਲਾਜ ਸਵੀਕਾਰ ਕਰਨ। ਜੱਜ ਸੂਰੀਆਕਾਂਤ ਅਤੇ ਜੱਜ ਸੁਧਾਂਸ਼ੂ ਧੂਲੀਆ ਦੀ ਛੁੱਟੀ ਵਾਲੀ ਬੈਂਚ 31 ਦਸੰਬਰ ਨੂੰ ਸਵੇਰੇ ਕਰੀਬ 11 ਵਜੇ ਮਾਮਲੇ ਦੀ ਡਿਜੀਟਲ ਮਾਧਿਅਮ ਨਾਲ ਸੁਣਵਾਈ ਕਰੇਗੀ। ਸੁਪਰੀਮ ਕੋਰਟ 'ਚ 21 ਦਸੰਬਰ ਤੋਂ ਸਰਦੀਆਂ ਦੀਆਂ ਛੁੱਟੀਆਂ ਹਨ ਅਤੇ 2 ਜਨਵਰੀ 2025 ਨੂੰ ਸੁਣਵਾਈ ਮੁੜ ਤੋਂ ਸ਼ੁਰੂ ਹੋਵੇਗੀ। ਅਦਾਲਤ ਨੇ 28 ਦਸੰਬਰ ਨੂੰ ਡੱਲੇਵਾਲ ਨੂੰ ਹਸਪਤਾਲ ਨਾ ਲਿਜਾਉਣ ਲਈ ਪੰਜਾਬ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ ਸੀ ਅਤੇ ਆਪਣੇ ਬੀਮਾਰ ਆਗੂ ਨੂੰ ਇਲਾਜ ਉਪਲੱਬਧ ਕਰਵਾਉਣ ਦਾ ਵਿਰੋਧ ਕਰਨ ਵਾਲੇ ਅੰਦੋਲਨਕਾਰੀ ਕਿਸਾਨਾਂ ਦੀ ਮੰਸ਼ਾ 'ਤੇ ਸ਼ੱਕ ਜਤਾਇਆ ਸੀ। ਅਦਾਲਤ ਨੇ ਹਾਲਾਂਕਿ ਸੂਬਾ ਸਰਕਾਰ ਨੂੰ ਡੱਲੇਵਾਲ ਨੂੰ ਹਸਪਤਾਲ ਲਿਜਾਉਣ ਲਈ ਮਨਾਉਣ ਲਈ 31 ਦਸੰਬਰ ਤੱਕ ਦਾ ਸਮਾਂ ਦਿੱਤਾ ਹੈ। ਨਾਲ ਹੀ, ਸਥਿਤੀ ਅਨੁਸਾਰ ਕੇਂਦਰ ਤੋਂ ਮਦਦ ਮੰਗਣ ਦੀ ਵੀ ਛੋਟ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News