ਹਿਮਾਚਲ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ''ਬਾਬੇ ਨਾਨਕ'' ਦੇ ਪ੍ਰਕਾਸ਼ ਪੁਰਬ ''ਤੇ ਦਿੱਤੀ ਵਧਾਈ

11/30/2020 2:58:36 PM

ਸ਼ਿਮਲਾ— ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਅਤੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਨੇ ਸ੍ਰੀ ਗੁਰੂ ਨਾਨਕ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਦੇਸ਼ ਵਾਸੀਆਂ, ਖਾਸ ਕਰ ਕੇ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਵਧਾਈ ਦਿੱਤੀ। ਜੈਰਾਮ ਠਾਕੁਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਪਿਆਰ, ਸ਼ਾਂਤੀ ਅਤੇ ਆਪਸੀ ਸਦਭਾਵਨਾ ਦਾ ਸੰਦੇਸ਼ ਦਿੱਤਾ ਹੈ। 

ਓਧਰ ਰਾਜਪਾਲ ਨੇ ਆਪਣੇ ਵਧਾਈ ਸੰਦੇਸ਼ ਵਿਚ ਕਿਹਾ ਕਿ ਪ੍ਰਕਾਸ਼ ਪੁਰਬ ਸਿੱਖਾਂ ਦਾ ਪਵਿੱਤਰ ਤਿਉਹਾਰ ਹੈ, ਜਿਸ ਨੂੰ ਸਿੱਖਾਂ ਦੇ ਪਹਿਲੇ ਗੁਰੂ ਸਾਹਿਬਾਨ ਦੇ ਜਨਮ ਦਿਹਾੜੇ ਦੇ ਰੂਪ ਵਿਚ ਮਨਾਇਆ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਦਾ ਪਾਲਣ ਕਰ ਕੇ ਅਸੀਂ ਸ਼ਾਂਤੀਪੂਰਨ ਜੀਵਨ ਬਤੀਤ ਕਰ ਸਕਦੇ ਹਾਂ।


Tanu

Content Editor

Related News