ਹਿਮਾਚਲ ਚੋਣ ਨਤੀਜੇ : ਹਿਮਾਚਲ ’ਚ ਕਾਂਗਰਸ ਦੀ ਵਾਪਸੀ, CM ਜੈਰਾਮ ਠਾਕੁਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫਾ

Thursday, Dec 08, 2022 - 05:49 PM (IST)

ਹਿਮਾਚਲ ਚੋਣ ਨਤੀਜੇ : ਹਿਮਾਚਲ ’ਚ ਕਾਂਗਰਸ ਦੀ ਵਾਪਸੀ, CM ਜੈਰਾਮ ਠਾਕੁਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫਾ

ਸ਼ਿਮਲਾ– ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ’ਚ ਹਾਰ ਸਵਿਕਾਰ ਕਰਦੇ ਹੋਏ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਵੀਰਵਾਰ ਨੂੰ ਰਾਜਪਾਲ ਰਾਜੇਂਦਰ ਆਰਲੇਕਰ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਰਾਜਪਾਲ ਨੇ ਉਨ੍ਹਾਂ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। 

ਹਿਮਾਚਲ ਪ੍ਰਦੇਸ਼ ਦੀ 68 ਮੈਂਬਰੀ ਵਿਧਾਨ ਸਭਾ ’ਚ ਕਾਂਗਰਸ ਬਹੁਮਤ ਦੇ ਅੰਕੜੇ ਨੂੰ ਪਾਰ ਕਰ ਚੁੱਕੀ ਹੈ। ਮੁੱਖ ਮੰਤਰੀ ਠਾਕੁਰ ਨੇ ਪਹਿਲਾਂ ਕਿਹਾ ਸੀ ਕਿ ਉਹ ਜਨਾਦੇਸ਼ ਦਾ ਸਨਮਾਨ ਕਰਦੇ ਹਨ ਅਤੇ ਰਾਜਪਾਲ ਨੂੰ ਅਸਤੀਫਾ ਸੌਂਪਣ ਜਾ ਰਹੇ ਹਨ। 


author

Rakesh

Content Editor

Related News