'ਜੇਲ੍ਹ ਦਾ ਜਵਾਬ ਵੋਟ ਤੋਂ' CM ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ 'ਆਪ' ਵਰਕਰਾਂ ਨੇ ਕੀਤਾ ਪ੍ਰਦਰਸ਼ਨ
Saturday, Apr 27, 2024 - 11:32 AM (IST)

ਨਵੀਂ ਦਿੱਲੀ- ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖਿਲਾਫ਼ ਰਾਸ਼ਟਰੀ ਰਾਜਧਾਨੀ 'ਚ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਨੇ ਸ਼ਨੀਵਾਰ ਸਵੇਰੇ 'ਜੇਲ੍ਹ ਦਾ ਜਵਾਬ ਵੋਟ ਤੋਂ' ਨਾਂ ਤੋਂ ਵਿਰੋਧ ਮੁਹਿੰਮ ਚਲਾਈ। ਲਕਸ਼ਮੀ ਨਗਰ ਮੈਟਰੋ ਸਟੇਸ਼ਨ ਦੇ ਬਾਹਰ ਧਰਨਾ ਦਿੰਦਿਆਂ 'ਆਪ' ਪਾਰਟੀ ਦੇ ਪੂਰਬੀ ਦਿੱਲੀ ਲੋਕ ਸਭਾ ਉਮੀਦਵਾਰ ਕੁਲਦੀਪ ਕੁਮਾਰ ਨੇ ਕਿਹਾ ਕਿ ਦਿੱਲੀ ਦੀ ਜਨਤਾ ਗੁੱਸੇ 'ਚ ਹੈ ਅਤੇ 25 ਮਈ ਨੂੰ ਭਾਜਪਾ ਨੂੰ ਸਬਕ ਸਿਖਾਏਗੀ।
ਇਹ ਵੀ ਪੜ੍ਹੋ- CM ਅਰਵਿੰਦ ਕੇਜਰੀਵਾਲ ਦੀ ਗੈਰ-ਹਾਜ਼ਰੀ 'ਚ ਪਤਨੀ ਸੁਨੀਤਾ ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ
ਕੁਲਦੀਪ ਕੁਮਾਰ ਨੇ ਇਕ ਨਿਊਜ਼ ਏਜੰਸੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਨੇ ਇਕ ਲੋਕਪ੍ਰਿਅ ਮੁੱਖ ਮੰਤਰੀ ਨੂੰ ਫਰਜ਼ੀ ਮਾਮਲੇ ਵਿਚ ਜੇਲ੍ਹ 'ਚ ਪਾਉਣ ਦੀ ਸਾਜ਼ਿਸ਼ ਰਚੀ ਹੈ। ਦਿੱਲੀ ਦੀ ਜਨਤਾ 25 ਮਈ ਨੂੰ ਭਾਜਪਾ ਨੂੰ ਸਬਕ ਸਿਖਾਏਗੀ। ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਦਿੱਲੀ ਦੀ ਜਨਤਾ ਗੁੱਸੇ ਵਿਚ ਹੈ। ਕੇਜਰੀਵਾਲ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਸਰਕਾਰ ਦੀ ਹੁਣ ਖ਼ਤਮ ਹੋ ਚੁੱਕੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੇ ਸਬੰਧ 'ਚ ਗ੍ਰਿਫ਼ਤਾਰ ਕੀਤਾ ਸੀ। 1 ਅਪ੍ਰੈਲ ਤੋਂ ਉਹ ਤਿਹਾੜ ਜੇਲ 'ਚ ਬੰਦ ਹੈ।
ਇਹ ਵੀ ਪੜ੍ਹੋ- SHO ਦੀ ਛੁੱਟੀ ਨਾ ਦੇਣ ਦੀ ਜ਼ਿੱਦ; ਕਾਂਸਟੇਬਲ ਦੀ ਪਤਨੀ ਅਤੇ ਨਵਜਨਮੀ ਬੱਚੀ ਨੇ ਗੁਆਈ ਜਾਨ
ਓਧਰ ਦਿੱਲੀ ਦੀ ਮੰਤਰੀ ਆਤਿਸ਼ੀ ਨੇ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਿਆਸੀ ਰਣਨੀਤੀ ਦੱਸਿਆ। ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਤੇ ਇਸ ਦੇ ਸਿਆਸੀ ਹਥਿਆਰ, ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੂੰ ਲੋਕ ਸਭਾ ਚੋਣਾਂ ਦੌਰਾਨ ਪ੍ਰਚਾਰ ਕਰਨ ਤੋਂ ਰੋਕਣ ਲਈ ਗ੍ਰਿਫਤਾਰ ਕੀਤਾ ਸੀ। ਹਾਲਾਂਕਿ ਉਨ੍ਹਾਂ ਦੀ ਇਹ ਚਾਲ ਉਨ੍ਹਾਂ 'ਤੇ ਹੀ ਉਲਟ ਪੈ ਗਈ। ਦਿੱਲੀ, ਪੰਜਾਬ ਅਤੇ ਦੇਸ਼ ਭਰ ਦੇ ਲੋਕ ਅਰਵਿੰਦ ਕੇਜਰੀਵਾਲ ਜੀ ਦੀ ਗ੍ਰਿਫਤਾਰੀ ਦਾ ਵਿਰੋਧ ਕਰ ਰਹੇ ਹਨ ਅਤੇ ਉਹ ਇਸ ਗ੍ਰਿਫਤਾਰੀ ਦਾ ਜਵਾਬ 'ਆਪ' ਨੂੰ ਵੋਟ ਦੇ ਕੇ ਦੇਣਗੇ। ਦੱਸ ਦੇਈਏ ਕਿ ਦਿੱਲੀ ਆਮ ਚੋਣਾਂ ਦੇ 6ਵੇਂ ਪੜਾਅ 'ਚ 25 ਮਈ ਨੂੰ ਆਪਣੇ ਸਾਰੇ ਸੱਤ ਲੋਕ ਸਭਾ ਪ੍ਰਤੀਨਿਧੀਆਂ ਨੂੰ ਚੁਣਨ ਲਈ ਵੋਟਿੰਗ ਕਰੇਗੀ।
ਇਹ ਵੀ ਪੜ੍ਹੋ- UGC ਦਾ ਵੱਡਾ ਐਲਾਨ, 4 ਸਾਲ ਦੀ ਅੰਡਰਗਰੈਜੂਏਟ ਡਿਗਰੀ ਵਾਲੇ ਵਿਦਿਆਰਥੀ ਵੀ ਕਰ ਸਕਣਗੇ PhD
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8